ETV Bharat / city

ਪਰਾਲੀ ਨਿਬੇੜੇ ਲਈ ਕੀ ਕਾਰਗਾਰ ਰਹੇਗੀ ਸਰਕਾਰ ਦੀ ਇਹ ਕੋਸ਼ਿਸ਼ - ਕਿਸਾਨ ਸੁਸਾਇਟੀਆਂ

ਇੱਕ ਪਾਸੇ ਕੇਂਦਰ ਸਰਕਾਰ ਪਰਾਲੀ ਸਾੜਨ (Stubble Burning) ‘ਤੇ ਕਿਸਾਨਾਂ ਨੂੰ ਭਾਰੀ ਜੁਰਮਾਨਾ (Heavy fine) ਲਗਾਉਣ ਦੀ ਤਜਵੀਜ਼ ਤਿਆਰ ਕਰੀ ਬੈਠੀ ਹੈ, ਉਥੇ ਹੀ ਪੰਜਾਬ ਸਰਕਾਰ ਆਪਣੇ ਸੂਬੇ ਦੇ ਕਿਸਾਨਾਂ ਨੂੰ ਇਸ ਸੰਕਟ ਤੋਂ ਬਚਾਉਣ ਲਈ ਉਪਰਾਲੇ ਕਰ ਰਹੀ ਹੈ। ਇਸੇ ਸਿਲਸਿਲੇ ਵਿੱਚ ਜਿਥੇ ਪਰਾਲੀ ਸੰਭਾਲਣ ਲਈ ਮਸ਼ੀਨਰੀ ਦੀ ਖਰੀਦ ਵਿੱਚ ਸਬਸਿਡੀ (Subsidy) ਦਾ ਐਲਾਨ ਪਹਿਲਾਂ ਹੀ ਹੋ ਚੁੱਕਾ ਹੈ, ਉਥੇ ਸਰਕਾਰ ਵੱਲੋਂ ਹੁਣ ਤੱਕ 31970 ਖੇਤੀ ਮਸ਼ੀਨਾਂ ਨੂੰ ਮੰਜੂਰੀ ਦਿੱਤੀ ਜਾ ਚੁੱਕੀ ਹੈ, ਜਿਸ ਨਾਲ ਪਰਾਲੀ ਦਾ ਨਿਬੇੜਾ ਕੀਤਾ ਜਾ ਸਕੇਗਾ।

ਪਰਾਲੀ ਨਿਬੇੜੇ ਲਈ ਇਹ ਕੋਸ਼ਿਸ਼
author img

By

Published : Sep 14, 2021, 10:36 PM IST

Updated : Sep 15, 2021, 7:00 AM IST

ਚੰਡੀਗੜ੍ਹ: ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ (Agro Waste) ਦੇ ਪ੍ਰਬੰਧਨ ਸਕੀਮ ਦੇ ਤਹਿਤ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ (CHC) ਨੂੰ ਹੁਣ ਤੱਕ 31,970 ਖੇਤੀ ਮਸ਼ੀਨਾਂ/ਉਪਕਰਨ ਸਬਸਿਡੀ ਉਤੇ ਖਰੀਦਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਖੇਤੀਬਾੜੀ ਡਾਇਰੈਕਟਰ ਨੇ ਦਿੱਤੀ ਜਾਣਕਾਰੀ

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ (Director Agriculture) ਸੁਖਦੇਵ ਸਿੰਘ ਸਿੱਧੂ ਨੇ ਕਿਹਾ ਕਿ ਸਹਿਕਾਰੀ ਸਭਾਵਾਂ, ਪੰਚਾਇਤਾਂ, ਕਿਸਾਨ ਸੁਸਾਇਟੀਆਂ (Farmer Societies) ਤਹਿਤ ਰਜਿਸਟਰਡ ਕਸਟਮ ਹਾਇਰਿੰਗ ਸੈਂਟਰਾਂ (Customer Hiring Centre) ਅਤੇ ਕਿਸਾਨਾਂ ਪਾਸੋਂ ਪ੍ਰਾਪਤ ਹੋਈਆਂ 10297 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਤਾਂ ਕਿ ਝੋਨੇ ਦੀ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਬੰਧਤ ਖੇਤੀ ਮਸ਼ੀਨਾਂ ਦੀ ਖਰੀਦ ਕੀਤੀ ਜਾ ਸਕੇ।

ਕਿਸਾਨਾਂ ਨੇ ਨਿਜੀ ਤੌਰ ‘ਤੇ ਲਈਆਂ 10023 ਮਸ਼ੀਨਾਂ

ਉਨ੍ਹਾਂ ਅੱਗੇ ਕਿਹਾ ਕਿ ਖੇਤੀ ਮਸ਼ੀਨਾਂ ਦੀ ਖਰੀਦ ਲਈ ਵਿਭਾਗ ਵੱਲੋਂ ਪੰਜ ਪੜਾਵਾਂ ਵਿਚ ਜਾਰੀ ਕੀਤੀਆਂ ਪ੍ਰਵਾਨਗੀਆਂ ਦੇ ਮੁਤਾਬਕ ਵਿਅਕਤੀਗਤ ਤੌਰ ਉਤੇ ਕਿਸਾਨਾਂ ਨੂੰ 10023 ਮਸ਼ੀਨਾਂ, ਕਸਟਮ ਹਾਇਰਿੰਗ ਸੈਂਟਰਾਂ ਲਈ 15498 ਮਸ਼ੀਨਾਂ, ਪੰਚਾਇਤਾਂ ਲਈ 5543, ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਲਈ 906 ਮਸ਼ੀਨਾਂ ਖਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਜਿਸ ਨਾਲ ਹੁਣ ਤੱਕ 31970 ਮਸ਼ੀਨਾਂ ਨੂੰ ਮਨਜ਼ੂਰੀ ਮਿਲ ਚੁੱਕੀ ਹੈ।

ਬਿਨੈਕਾਰਾਂ ਨੂੰ ਛੇਤੀ ਮਸ਼ੀਨਾਂ ਖਰੀਦਣ ਦੀ ਅਪੀਲ

ਸ੍ਰੀ ਸਿੱਧੂ ਨੇ ਖੇਤੀ ਮਸ਼ੀਨਰੀ ਖਰੀਦਣ ਲਈ ਪ੍ਰਵਾਨਗੀਆਂ ਹਾਸਲ ਕਰ ਚੁੱਕੇ ਬਿਨੈਕਾਰਾਂ ਨੂੰ ਛੇਤੀ ਤੋਂ ਛੇਤੀ ਮਸ਼ੀਨਾਂ ਖਰੀਦਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਤਿੰਨ ਸਾਲਾਂ ਵਿਚ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ਉਤੇ 76000 ਮਸ਼ੀਨਾਂ ਦਿੱਤੀਆਂ ਗਈਆਂ ਸਨ। ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਸਪਲਾਈ ਕਰਨ ਦੇ ਸਬੰਧ ਵਿਚ ਵਿਭਾਗ ਨੇ ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਇਨ੍ਹਾਂ ਖੇਤੀ ਸੰਦਾਂ ਦੀ ਵੰਡ ਦਾ ਕਾਰਜ ਮੁਕੰਮਲ ਕਰਨ ਲਈ ਪੂਰੀ ਤਿਆਰੀ ਕਰ ਲਈ ਹੈ।

ਮਾਲਵੇ ਵਿੱਚ ਵੱਧ ਸਾੜੀ ਜਾਂਦੀ ਹੈ ਪਰਾਲੀ

ਡਾਇਰੈਕਟਰ ਨੇ ਅੱਗੇ ਦੱਸਿਆ ਕਿ ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਤਰਨ ਤਾਰਨ, ਮੋਗਾ ਅਤੇ ਮਾਨਸਾ ਜ਼ਿਲ੍ਹਿਆਂ ਨੂੰ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਜੋਂ ਸ਼ਨਾਖ਼ਤ ਕੀਤਾ ਗਿਆ ਹੈ ਜਿੱਥੇ ਪਿਛਲੇ ਸਮੇਂ ਵਿਚ ਝੋਨੇ ਦੀ ਪਰਾਲੀ ਸਾੜਨ ਦੇ ਵੱਧ ਮਾਮਲੇ ਸਾਹਮਣੇ ਆਏ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਵਿਚ ਅਮਲ ਅਤੇ ਨਿਗਰਾਨੀ ਦੇ ਕਦਮਾਂ ਲਈ ਵਿਸ਼ੇਸ਼ ਟਾਸਕ ਫੋਰਸ ਤਾਇਨਾਤ ਕਰਨ ਵਾਸਤੇ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਝੋਨੇ ਦੀ ਵਾਢੀ ਦੇ ਆਉਂਦੇ ਸੀਜ਼ਨ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।

ਸੁਪਰ ਸੀਡਰ ਤੇ ਹੋਰ ਮਸ਼ੀਨਾਂ ਲਈ ਸਬਸਿਡੀ

ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਕੀਮ ਦੇ ਤਹਿਤ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦਾ ਖੇਤਾਂ ਵਿਚ ਹੀ ਨਿਪਟਾਰਾ ਕਰਨ ਲਈ ਐਸ.ਐਮ.ਐਸ., ਸੁਪਰ ਸੀਡਰ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਅਤੇ ਖੇਤਾਂ ਤੋਂ ਬਾਹਰ ਪਰਾਲੀ ਦਾ ਨਿਪਟਾਰਾ ਕਰਨ ਲਈ ਬੇਲਰ ਅਤੇ ਰੇਕ ਕਿਸਾਨਾਂ ਦੀ ਸਹੂਲਤ ਲਈ ਸਬਸਿਡੀ ਉਤੇ ਮੁਹੱਈਆ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ:ਕਿਸਾਨੀ ਮੁੱਦੇ ‘ਤੇ ਸਿੱਧੂ ਕੀ ਚਾਹੁੰਦੇ ਨੇ ਕੈਪਟਨ ਕੋਲੋਂ, ਜਾਣੋ ਪੂਰੀ ਕਹਾਣੀ

Last Updated : Sep 15, 2021, 7:00 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.