ETV Bharat / city

ਲੋਕ ਹੋ ਜਾਣ ਸਾਵਧਾਨ, ਪੰਜਾਬ 'ਚ ਐਂਟਰੀ ਹੁਣ ਮੁਸ਼ਕਿਲ !

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਧਿਆਪਕਾਂ ਅਤੇ ਸਕੂਲ ਦੇ ਹੋਰ ਸਟਾਫ ਲਈ ਦੂਜੀ ਖੁਰਾਕ ਨੂੰ ਤਰਜੀਹ ਦੇਣ ਲਈ ਦੋ ਖੁਰਾਕਾਂ ਵਿਚਲੇ ਅੰਤਰ ਨੂੰ ਘਟਾਉਣ ਦਾ ਸੁਝਾਅ ਦਿੱਤਾ।ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਿਮਾਚਲ ਪ੍ਰਦੇਸ਼ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਪਾਜ਼ੇਟਿਵਿਟੀ ਦਰ ਬਾਰੇ ਚਿੰਤਾ ਜ਼ਾਹਰ ਕੀਤੀ ਜਿਸ ਨਾਲ ਪਿਛਲੇ ਹਫਤੇ ਦੌਰਾਨ ਪੰਜਾਬ ਵਿੱਚ ਪਾਜ਼ੇਟਿਵਿਟੀ ਦਰ ਵੀ 0.2 ਫੀਸਦੀ ਤੱਕ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ

ਲੋਕ ਹੋ ਜਾਣ ਸਾਵਧਾਨ, ਪੰਜਾਬ 'ਚ ਐਂਟਰੀ ਹੁਣ ਮੁਸ਼ਕਿਲ

author img

By

Published : Aug 14, 2021, 8:27 PM IST

ਚੰਡੀਗੜ੍ਹ : ਸਕੂਲਾਂ ਵਿੱਚ ਕੋਵਿਡ ਦੇ ਮਾਮਲਿਆਂ ਦੀਆਂ ਰਿਪੋਰਟਾਂ ਦਰਮਿਆਨ ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਸਿਰਫ਼ ਮੁਕੰਮਲ ਟੀਕਾਕਰਨ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ, ਜਾਂ ਜੋ ਹਾਲ ਹੀ ਵਿੱਚ ਕੋਵਿਡ ਤੋਂ ਸਿਹਤਯਾਬ ਹੋਏ ਹਨ, ਸਕੂਲਾਂ ਅਤੇ ਕਾਲਜਾਂ ਵਿੱਚ ਨਿੱਜੀ ਤੌਰ 'ਤੇ ਪੜ੍ਹਾਉਣਗੇ ਅਤੇ ਸਾਰੇ ਬੱਚਿਆਂ ਲਈ ਆਨਲਾਈਨ ਪੜ੍ਹਾਈ ਦਾ ਬਦਲ ਉਪਲਬਧ ਰਹੇਗਾ।ਉਨ੍ਹਾਂ ਨੇ ਟੀਕਾਕਰਨ ਲਈ ਅਧਿਆਪਕਾਂ ਅਤੇ ਗੈਰ-ਅਧਿਆਪਨ ਅਮਲੇ ਨੂੰ ਤਰਜੀਹ ਦੇਣ ਦੇ ਆਦੇਸ਼ ਵੀ ਦਿੱਤੇ ਅਤੇ ਵਿਸ਼ੇਸ਼ ਕੈਂਪ ਲਾ ਕੇ ਇਸ ਮਹੀਨੇ ਦੇ ਅੰਦਰ ਟੀਕਾਕਰਨ ਦੀ ਪਹਿਲੀ ਖ਼ੁਰਾਕ ਯਕੀਨੀ ਬਣਾਉਣ ਅਤੇ ਦੂਜੀ ਖੁਰਾਕ ਲਈ ਵੀ ਉਨ੍ਹਾਂ ਨੂੰ ਤਰਜੀਹ ਦੇਣ ਲਈ ਕਿਹਾ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਧਿਆਪਕਾਂ ਅਤੇ ਸਕੂਲ ਦੇ ਹੋਰ ਸਟਾਫ ਲਈ ਦੂਜੀ ਖੁਰਾਕ ਨੂੰ ਤਰਜੀਹ ਦੇਣ ਲਈ ਦੋ ਖੁਰਾਕਾਂ ਵਿਚਲੇ ਅੰਤਰ ਨੂੰ ਘਟਾਉਣ ਦਾ ਸੁਝਾਅ ਦਿੱਤਾ।ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਿਮਾਚਲ ਪ੍ਰਦੇਸ਼ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਪਾਜ਼ੇਟਿਵਿਟੀ ਦਰ ਬਾਰੇ ਚਿੰਤਾ ਜ਼ਾਹਰ ਕੀਤੀ ਜਿਸ ਨਾਲ ਪਿਛਲੇ ਹਫਤੇ ਦੌਰਾਨ ਪੰਜਾਬ ਵਿੱਚ ਪਾਜ਼ੇਟਿਵਿਟੀ ਦਰ ਵੀ 0.2 ਫੀਸਦੀ ਤੱਕ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਅਤੇ ਆਰ.ਓ. 1.05% ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਂਬਰਿਜ ਦੇ ਅਧਿਐਨ ਨੇ ਵੀ ਭਵਿੱਖਬਾਣੀ ਕੀਤੀ ਹੈ ਕਿ ਅਗਲੇ 64 ਦਿਨਾਂ ਵਿੱਚ ਕੇਸ ਦੁੱਗਣੇ ਹੋਣ ਦੀ ਸੰਭਾਵਨਾ ਹੈ, ਇਸ ਲਈ ਪਹਿਲਾਂ ਤੋਂ ਲਾਗੂ ਸਿਹਤ ਪ੍ਰੋਟੋਕਾਲ ਵਿੱਚ ਵਾਧਾ ਕਰਦਿਆਂ ਨਵੀਆਂ ਪਾਬੰਦੀਆਂ ਐਲਾਨੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੁਕੰਮਲ ਟੀਕਾਕਰਨ ਅਤੇ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਦਾ ਨਿਯਮ ਉਨ੍ਹਾਂ ਸਭਨਾਂ `ਤੇ ਲਾਗੂ ਹੋਵੇਗਾ, ਜੋ ਪੰਜਾਬ ਵਿੱਚ ਸੜਕੀ, ਰੇਲ ਜਾਂ ਹਵਾਈ ਮਾਰਗ ਰਾਹੀਂ ਦਾਖਲ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਵਿੱਚੋਂ ਕੋਈ ਵੀ ਨਾ ਹੋਣ ਦੀ ਸੂਰਤ ਵਿੱਚ ਉਸ ਵਿਅਕਤੀ ਦਾ ਆਰ.ਏ.ਟੀ. ਟੈਸਟ ਲਾਜ਼ਮੀ ਹੋਵੇਗਾ, ਬਸ਼ਰਤੇ ਕਿ ਉਹ ਹਾਲ ਹੀ ਵਿੱਚ ਕੋਵਿਡ ਤੋਂ ਠੀਕ ਹੋਇਆ ਹੋਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.