ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਐਲਾਨਣ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ। ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਪੰਜਾਬ ਨੂੰ ਮੁੜ ਖੁਸ਼ਹਾਲ ਤੇ ਸ਼ਾਂਤਮਈ ਪੰਜਾਬ ਬਣਾਉਣ ਲਈ 14 ਫਰਵਰੀ ਨੂੰ ਨਵੀਂ ਇਬਾਰਤ ਆਪਣੇ ਹੱਥਾਂ ਨਾਲ ਲਿਖਣ ਦੀ ਅਪੀਲ ਵੀ ਕੀਤੀ।
ਭਗਵੰਤ ਮਾਨ ਵਲੋਂ ਟਵੀਟ ਜਾਰੀ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 14 ਫਰਵਰੀ ਨੂੰ ਘਰਾਂ ਤੋਂ ਵੱਡੀ ਗਿਣਤੀ ’ਚ ਬਾਹਰ ਨਿਕਲਣ ਅਤੇ ਆਪਣੇ ਹੱਥਾਂ ਨਾਲ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਪੰਜਾਬ ਦੀ ਨਵੀਂ ਕਿਸਮਤ ਲਿਖਣ। ਸੂਬੇ ਦੇ ਵੋਟਰ ਆਪਣੀਆਂ ਵੋਟਾਂ ਪਾ ਕੇ ਪੰਜਾਬ, ਪੰਜਾਬੀਅਤ ਅਤੇ ਪੰਜਾਬ ਵਾਸੀਆਂ ਨੂੰ ਲੁੱਟਣ ਅਤੇ ਕੁੱਟਣ ਵਾਲਿਆਂ ਨੂੰ ਪੰਜਾਬ ਦੀ ਸੱਤਾ ਤੋਂ ਦੂਰ ਕਰਨ, ਤਾਂ ਜੋ ਕਰਜ਼ੇ, ਡਰੱਗ, ਮਾਫ਼ੀਆ ਅਤੇ ਭ੍ਰਿਸ਼ਟਾਚਾਰ ਵਿੱਚ ਡੁਬੇ ਪੰਜਾਬ ਨੂੰ ਮੁੜ ਸੋਹਣਾ ਅਤੇ ਖੁਸ਼ਹਾਲ ਪੰਜਾਬ ਬਣਾਇਆ ਜਾ ਸਕੇ।
-
ਪੰਜਾਬੀਓ .,,ਪੰਜਾਬ ਦੀ ਆਪਣੇ ਹੱਥਾਂ ਨਾਲ ਕਿਸਮਤ ਲਿਖਣ ਦੀ ਤਾਰੀਖ਼ 14 ਫ਼ਰਵਰੀ …ਤਿਆਰ ਹੋ ਜਾਓ ..,10 ਮਾਰਚ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਹੋਵੇਗੀ…ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ
— Bhagwant Mann (@BhagwantMann) January 8, 2022 " class="align-text-top noRightClick twitterSection" data="
">ਪੰਜਾਬੀਓ .,,ਪੰਜਾਬ ਦੀ ਆਪਣੇ ਹੱਥਾਂ ਨਾਲ ਕਿਸਮਤ ਲਿਖਣ ਦੀ ਤਾਰੀਖ਼ 14 ਫ਼ਰਵਰੀ …ਤਿਆਰ ਹੋ ਜਾਓ ..,10 ਮਾਰਚ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਹੋਵੇਗੀ…ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ
— Bhagwant Mann (@BhagwantMann) January 8, 2022ਪੰਜਾਬੀਓ .,,ਪੰਜਾਬ ਦੀ ਆਪਣੇ ਹੱਥਾਂ ਨਾਲ ਕਿਸਮਤ ਲਿਖਣ ਦੀ ਤਾਰੀਖ਼ 14 ਫ਼ਰਵਰੀ …ਤਿਆਰ ਹੋ ਜਾਓ ..,10 ਮਾਰਚ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਹੋਵੇਗੀ…ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ
— Bhagwant Mann (@BhagwantMann) January 8, 2022
ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਵਿੱਚ ਲਿਆਉਣ ਦਾ ਪੱਕਾ ਮਨ ਬਣ ਲਿਆ ਹੈ। ਪਾਰਟੀ ਉਮੀਦਵਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਚੋਣ ਰੈਲੀਆਂ ਵਿੱਚ ਪੰਜਾਬ ਵਾਸੀ ਆਪੋ-ਆਪਣੇ ਸਾਧਨਾਂ ਨਾਲ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ਅਤੇ ਕੇਜਰੀਵਾਲ ਦੀਆਂ ਗਰੰਟੀਆਂ ਨੂੰ ਖੁੱਲ੍ਹੇ ਮਨ ਨਾਲ ਸਮਰਥਨ ਦੇ ਰਹੇ ਹਨ। ਇਸ ਲਈ 10 ਮਾਰਚ ਨੂੰ ਆਉਣ ਵਾਲੇ ਨਤੀਜੇ ਪੰਜਾਬ ਦੇ ਲੋਕਾਂ ਦੀ ਜਿੱਤ ਦਾ ਐਲਾਨ ਕਰਨਗੇ।
ਇਹ ਵੀ ਪੜ੍ਹੋ : ਰੱਦ ਹੋਈ ਭਗਵੰਤ ਮਾਨ ਦੀ ਰੈਲੀ ''ਖਿੱਚ ਲੋ''...
ਭਗਵੰਤ ਮਾਨ ਨੇ ਟਵੀਟ ਕੀਤਾ, ‘‘ ਪੰਜਾਬੀਓ, ਪੰਜਾਬ ਦੀ ਆਪਣੇ ਹੱਥਾਂ ਨਾਲ ਕਿਸਮਤ ਲਿਖਣ ਦੀ ਤਾਰੀਖ 14 ਫਰਵਰੀ .... ਤਿਆਰ ਹੋ ਜਾਓ, ... 10 ਮਾਰਚ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਹੋਵੇਗੀ.... ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ।’’
ਇਸ ਦੇ ਨਾਲ ਹੀ ਭਗਵੰਤ ਮਾਨ ਨੇ ਦੇਸ਼ ਦੇ ਚੋਣ ਕਮਿਸਨ ਦੇ ਫ਼ੈਸਲਿਆਂ ਦਾ ਸਵਾਗਤ ਕਰਦਿਆਂ ਉਮੀਦ ਪ੍ਰਗਟ ਕੀਤੀ ਕਿ ਕਮਿਸ਼ਨ ਵੱਲੋਂ ਪੰਜਾਬ ਵਿੱਚ ਨਿਰਪੱਖ, ਸ਼ਾਂਤਮਈ ਅਤੇ ਸੰਵਿਧਾਨਕ ਤਰੀਕੇ ਨਾਲ ਚੋਣਾ ਕਰਵਾਈਆਂ ਜਾਣਗੀਆਂ, ਤਾਂ ਜੋ ਲੋਕਤੰਤਰ ਵਿੱਚ ਲੋਕਾਂ ਦਾ ਹੋਰ ਵਿਸ਼ਵਾਸ ਪੱਕਾ ਹੋਵੇ।
ਇਹ ਵੀ ਪੜ੍ਹੋ : ਚੋਣਾਂ ਦੇ ਐਲਾਨ ਤੋਂ ਬਾਅਦ ਪਾਰਟੀਆਂ ਦੇ ਪੋਸਟਰਾਂ ਦੀ ਆਈ ਸ਼ਾਮਤ !