ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤਾ ਹਾਸਿਲ ਕਰਨ ਤੋਂ ਬਾਅਦ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਦੇ ਚੱਲਦੇ ਉਨ੍ਹਾਂ ਵੱਲੋਂ ਸੰਗਰੂਰ ਦੇ ਲੋਕਾਂ ਦੇ ਲਈ ਸੀਐੱਮ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਟਵੀਟ ਵੀ ਕੀਤਾ ਗਿਆ ਹੈ।
-
ਲੋਕਾਂ ਨੂੰ ਚੰਗਾ ਤੇ ਸਸਤਾ ਇਲਾਜ ਦੇਣ ਦੇ ਆਪਣੇ ਵਾਅਦੇ ਤੇ ਤੁਹਾਡੀ ਸਰਕਾਰ ਲਗਾਤਾਰ ਅੱਗੇ ਵੱਧ ਰਹੀ ਹੈ,
— Bhagwant Mann (@BhagwantMann) April 29, 2022 " class="align-text-top noRightClick twitterSection" data="
ਸੰਗਰੂਰ ਦੇ ਲੋਕਾਂ ਨੂੰ ਜਲਦ ਇੱਕ ਮੈਡੀਕਲ ਕਾਲਜ ਮਿਲੇਗਾ ਜਿਸਦਾ ਲਾਭ ਸੰਗਰੂਰ, ਬਰਨਾਲਾ, ਮਲੇਰਕੋਟਲਾ ਤੇ ਮਾਨਸਾ ਜ਼ਿਲ੍ਹਿਆਂ ਨੂੰ ਮਿਲੇਗਾ, ਜਿਸਨੂੰ ਲੈਕੇ ਅਫਸਰਾਂ ਨਾਲ ਚਰਚਾ ਕੀਤੀ । pic.twitter.com/ALkm9rPMC0
">ਲੋਕਾਂ ਨੂੰ ਚੰਗਾ ਤੇ ਸਸਤਾ ਇਲਾਜ ਦੇਣ ਦੇ ਆਪਣੇ ਵਾਅਦੇ ਤੇ ਤੁਹਾਡੀ ਸਰਕਾਰ ਲਗਾਤਾਰ ਅੱਗੇ ਵੱਧ ਰਹੀ ਹੈ,
— Bhagwant Mann (@BhagwantMann) April 29, 2022
ਸੰਗਰੂਰ ਦੇ ਲੋਕਾਂ ਨੂੰ ਜਲਦ ਇੱਕ ਮੈਡੀਕਲ ਕਾਲਜ ਮਿਲੇਗਾ ਜਿਸਦਾ ਲਾਭ ਸੰਗਰੂਰ, ਬਰਨਾਲਾ, ਮਲੇਰਕੋਟਲਾ ਤੇ ਮਾਨਸਾ ਜ਼ਿਲ੍ਹਿਆਂ ਨੂੰ ਮਿਲੇਗਾ, ਜਿਸਨੂੰ ਲੈਕੇ ਅਫਸਰਾਂ ਨਾਲ ਚਰਚਾ ਕੀਤੀ । pic.twitter.com/ALkm9rPMC0ਲੋਕਾਂ ਨੂੰ ਚੰਗਾ ਤੇ ਸਸਤਾ ਇਲਾਜ ਦੇਣ ਦੇ ਆਪਣੇ ਵਾਅਦੇ ਤੇ ਤੁਹਾਡੀ ਸਰਕਾਰ ਲਗਾਤਾਰ ਅੱਗੇ ਵੱਧ ਰਹੀ ਹੈ,
— Bhagwant Mann (@BhagwantMann) April 29, 2022
ਸੰਗਰੂਰ ਦੇ ਲੋਕਾਂ ਨੂੰ ਜਲਦ ਇੱਕ ਮੈਡੀਕਲ ਕਾਲਜ ਮਿਲੇਗਾ ਜਿਸਦਾ ਲਾਭ ਸੰਗਰੂਰ, ਬਰਨਾਲਾ, ਮਲੇਰਕੋਟਲਾ ਤੇ ਮਾਨਸਾ ਜ਼ਿਲ੍ਹਿਆਂ ਨੂੰ ਮਿਲੇਗਾ, ਜਿਸਨੂੰ ਲੈਕੇ ਅਫਸਰਾਂ ਨਾਲ ਚਰਚਾ ਕੀਤੀ । pic.twitter.com/ALkm9rPMC0
ਸਗੰਰੂਰ ਦੇ ਲੋਕਾਂ ਨੂੰ ਮਿਲੇਗਾ ਮੈਡੀਕਲ ਕਾਲਜ: ਸੀਐੱਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਚੰਗਾ ਤੇ ਸਸਤਾ ਇਲਾਜ ਦੇਣ ਦੇ ਆਪਣੇ ਵਾਅਦੇ ਤੇ ਤੁਹਾਡੀ ਸਰਕਾਰ ਲਗਾਤਾਰ ਅੱਗੇ ਵੱਧ ਰਹੀ ਹੈ, ਸੰਗਰੂਰ ਦੇ ਲੋਕਾਂ ਨੂੰ ਜਲਦ ਇੱਕ ਮੈਡੀਕਲ ਕਾਲਜ ਮਿਲੇਗਾ ਜਿਸਦਾ ਲਾਭ ਸੰਗਰੂਰ, ਬਰਨਾਲਾ, ਮਲੇਰਕੋਟਲਾ ਤੇ ਮਾਨਸਾ ਜ਼ਿਲ੍ਹਿਆਂ ਨੂੰ ਮਿਲੇਗਾ, ਜਿਸਨੂੰ ਲੈਕੇ ਅਫਸਰਾਂ ਨਾਲ ਚਰਚਾ ਕੀਤੀ। ਇਸ ਟਵੀਟ ਦੇ ਨਾਲ ਸੀਐੱਮ ਮਾਨ ਨੇ ਮੀਟਿੰਗ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।
117 ਹਲਕਿਆਂ ’ਚ ਮੁਹੱਲਾ ਕਲੀਨਿਕ: ਦੱਸ ਦਈਏ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਵੱਲੋਂ 117 ਹਲਕਿਆਂ ਚ ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ’ਚ ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਇਸੇ ਸਾਲ ਦੇ ਆਖਿਰ ਤੱਕ ਲੋਕਾਂ ਨੂੰ ਇਨ੍ਹਾਂ ਮੁਹੱਲਾ ਕਲੀਨਿਕਾਂ ਚ ਇਲਾਜ ਮਿਲਣਾ ਸ਼ੁਰੂ ਹੋ ਜਾਵੇਗਾ। ਜਿਸ ਨਾਲ ਲੋਕਾਂ ਨੂੰ ਸਿਹਤ ਪੱਖੋਂ ਕਾਫੀ ਸੁਵਿਧਾ ਮਿਲੇਗੀ।
ਸੀਐੱਮ ਮਾਨ ਨੇ ਕੀਤਾ ਸੀ ਦਿੱਲੀ ਦੇ ਸਕੂਲਾਂ ਅਤੇ ਮਹੁੱਲਾ ਕਲੀਨਿਕ ਦਾ ਦੌਰਾ: ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਦਿਨ ਦੇ ਦਿੱਲੀ ਦੌਰੇ ਦੇ ਦੌਰਾਨ ਸਕੂਲਾਂ ਅਤੇ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ ਸੀ। ਇਸ ਦੌਰਾਨ ਸੀਐੱਮ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਚਾਲੇ ਨੌਲੇਜ ਸ਼ੇਅਰਿੰਗ ਸਮਝੌਤਾ ਹੋਇਆ ਸੀ ਇਸ ਦੌਰਾਨ ਸੀਐੱਮ ਭਗਵੰਤ ਮਾਨ ਅਤੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਇਸ ਸਮਝੌਤੇ ਦਾ ਮੁੱਖ ਉਦੇਸ਼ ਇੱਕ ਦੂਜੇ ਤੋਂ ਸਿੱਖਣਾ ਅਤੇ ਅੱਗੇ ਵਧਣਾ ਹੈ।
ਇਹ ਵੀ ਪੜੋ: ਪੰਜਾਬ ਦੇ 117 ਹਲਕਿਆਂ ’ਚ ਬਣਨਗੇ ਮੁਹੱਲਾ ਕਲੀਨਿਕ, 1 ਮਈ ਤੱਕ ਮੰਗੀ ਗਈ ਰਿਪੋਰਟ