ਚੰਡੀਗੜ੍ਹ: ਕੇਂਦਰ ਰਾਜ ਵਿੱਤ ਅਤੇ ਉਦਯੋਗ ਮਾਮਲੇ ਦੇ ਮੰਤਰੀ ਅਨੁਰਾਗ ਠਾਕੁਰ ਚੰਡੀਗੜ੍ਹ ਦੌਰੇ 'ਤੇ ਆਏ ਹੋਏ ਹਨ। ਇਸ ਦੌਰਾਨ ਉਨ੍ਹਾਂ ਪ੍ਰੈਸ ਕਾਨਫਰੰਸ ਕਰ ਮੀਡੀਆ ਨੂੰ ਸਬੋਧਿਤ ਕੀਤਾ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਨੁਰਾਗ ਠਾਕੁਰ ਨੇ ਕਿਹਾ ਕਿ ਦਿੱਲੀ 'ਚ ਦੰਗੇ ਭੜਕਾਉਣ ਲਈ ਜਿਸ ਕਿਸੇ ਦਾ ਵੀ ਹੱਥ ਹੈ, ਉਸ ਵਿਰੁੱਧ ਪੁਲਿਸ ਨੂੰ ਸਖ਼ਤੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਦੌਰਾਨ ਜਦੋਂ ਅਨੁਰਾਗ ਨੂੰ ਭੜਕਾਉ ਭਾਸ਼ਣ ਦੇਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੀਡੀਆ ਕੋਲ ਅਧੁਰੀ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਪਹਿਲਾ ਆਪਣੀ ਜਾਣਕਾਰੀ 'ਚ ਸੁਧਾਰ ਕਰੇ, ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਅਦਾਲਤ 'ਚ ਹੈ ਇਸ ਲਈ ਉਹ ਇਸ ਬਾਰੇ ਜਿਆਦਾ ਗੱਲ ਨਹੀਂ ਕਰ ਸਕਦੇ ਹਨ।
ਅਨੁਰਾਗ ਠਾਕੁਰ ਨੇ ਕਿਹਾ ਕਿ ਵਿੱਤ ਮੰਤਰਾਲੇ ਨੇ ਉੱਤਰ ਭਾਰਤ ਦੇ ਸਾਰੇ ਵਪਾਰੀਆਂ ਅਤੇ ਅਧਿਕਾਰੀਆਂ ਨਾਲ ਐਤਵਾਰ ਨੂੰ ਬੈਠਕ ਕੀਤੀ, ਜਿਸ ਵਿੱਚ ਕਿਵੇਂ ਵਪਾਰੀ ਅਤੇ ਕਾਰੋਬਾਰੀਆਂ ਨੂੰ ਅੱਗੇ ਲੈ ਕੇ ਜਾਣਾ ਬਾਰੇ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਨਾਲ ਦੇਸ਼ ਦੀ ਅਰਥ ਵਿਵਸਥਾ ਹੁਣ ਸੁਧਰ ਰਹੀ ਹੈ। ਦੁਨੀਆਂ ਵਿੱਚ ਸਭ ਤੋਂ ਘੱਟ ਟੈਕਸ ਭਾਰਤ ਲੱਗਾ ਰਿਹਾ ਹੈ।
ਕਰੋਨਾ ਵਾਇਰਸ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਕਿਹਾ ਕਿ ਭਾਰਤ ਦੀ ਅਰਥ ਵਿਵਸਥਾ ਉੱਤੇ ਕੀ ਅਸਰ ਪੈ ਰਿਹਾ ਹੈ ਇਸ ਨੂੰ ਲੈ ਕੇ ਦਿੱਲੀ ਵਿੱਚ ਪਿਛਲੇ ਦਿਨਾਂ ਵਿੱਚ ਮੀਟਿੰਗ ਕੀਤੀ ਗਈ, ਜਿਸ ਦੇ ਵਿੱਚ ਉੱਦਮੀਆਂ ਦੇ ਸੁਝਾਅ ਮੰਗੇ ਗਏ ਹਨ।