ETV Bharat / city

ਇਮਰਾਨ ਖ਼ਾਨ ਨੂੰ ਸਿੱਖਾਂ ਦਾ ਹਮਾਇਤੀ ਦੱਸਣ ਵਾਲੇ ਸਿੱਧੂ ਕਿੱਥੇ ਗਾਇਬ ?

author img

By

Published : Jan 3, 2020, 10:28 PM IST

Updated : Jan 3, 2020, 10:51 PM IST

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਉੱਤੇ ਹੋਏ ਹਮਲੇ ਨੂੰ ਲੈ ਕੇ ਕਾਂਗਰਸੀ ਆਗੂ ਅਤੇ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਚੁੱਪੀ 'ਤੇ ਉੱਠੇ ਸਵਾਲ।

ਨਵਜੋਤ ਸਿੰਘ ਸਿੱਧੂ
ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ: ਪਾਕਿਸਤਾਨ 'ਚ ਇਤਿਹਾਸਕ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਉੱਤੇ ਹੋਏ ਹਮਲੇ ਦੀ ਜਿੱਥੇ ਦੇਸ਼ ਭਰ ਵਿੱਚ ਨਿਖੇਧੀ ਕੀਤੀ ਜਾ ਰਹੀ ਹੈ, ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਆਮ ਲੋਕ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ 'ਤੇ ਵੀ ਹਮਲਾ ਬੋਲ ਰਹੇ ਹਨ।

ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਆਪਣਾ ਜਿਗਰੀ ਯਾਰ ਅਤੇ ਸਿੱਖਾਂ ਦਾ ਹਮਾਇਤੀ ਦੱਸਣ ਵਾਲੇ ਨਵਜੋਤ ਸਿੱਧੂ ਦੀ ਇਸ ਮਾਮਲੇ 'ਤੇ ਚੁੱਪੀ ਨੂੰ ਲੈ ਕੇ ਉਹ ਲੋਕਾਂ ਦੇ ਨਿਸ਼ਾਨੇ 'ਤੇ ਆ ਗਏ ਹਨ। ਸੋਸ਼ਲ ਮੀਡੀਆ 'ਤੇ ਲੋਕਾਂ ਵੱਲੋਂ ਪਾਕਿਸਤਾਨ ਵਿਰੁੱਧ ਆਪਣਾ ਗੁੱਸਾ ਜ਼ਾਹਿਰ ਕਰਦਿਆਂ ਸਵਾਲ ਕੀਤੇ ਜਾ ਰਹੇ ਹਨ ਕਿ ਨਵਜੋਤ ਸਿੱਧੂ ਹੁਣ ਕਿੱਥੇ ਗਾਇਬ ਹਨ ਤੇ ਆਪਣੇ ਦੋਸਤ ਇਮਰਾਨ ਖ਼ਾਨ ਨੂੰ ਇਨਸਾਫ਼ ਲਈ ਕਿਉਂ ਨਹੀਂ ਅਪੀਲ ਕਰ ਰਹੇ।

ਇਮਰਾਨ ਦੇ ਝੂਠ ਦਾ ਹੋਇਆ ਪਰਦਾਫ਼ਾਸ਼

ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਏ ਪਥਰਾਅ ਦੀ ਵੀਡੀਓ ਵਾਇਰਲ ਹੋਣ ਤੋਂ ਕੁੱਝ ਸਮਾਂ ਬਾਅਦ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਬੰਗਲਾਦੇਸ਼ ਦੀ ਹਿੰਸਾ ਦੀ ਇੱਕ ਪੁਰਾਣੀ ਵੀਡੀਓ ਨੂੰ ਟਵੀਟ ਕਰਦਿਆਂ ਕਿਹਾ, 'ਯੂਪੀ ਵਿੱਚ ਮੁਸਲਮਾਨਾਂ ਵਿਰੁੱਧ ਭਾਰਤੀ ਪੁਲਿਸ ਦਾ ਪ੍ਰੋਗਰਾਮ।' ਬਾਅਦ ਵਿੱਚ ਉਨ੍ਹਾਂ ਵੀਡੀਓਜ਼ ਨੂੰ ਡੀਲੀਟ ਕਰ ਦਿੱਤਾ। ਇਸ ਦੀ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕਰ ਦਿੱਤੀ

ਵਿਦੇਸ਼ ਮੰਤਰਾਲੇ ਨੇ ਕੀਤੀ ਨਿਖੇਧੀ

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰ ਕਿਹਾ ਕਿ ਪਾਕਿਸਤਾਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ’ਤੇ ਤੋੜ-ਭੰਨ ਅਤੇ ਬੇਅਦਬੀ ਦੀਆਂ ਹਰਕਤਾਂ ਦੀ ਸਖ਼ਤ ਮੰਤਰਾਲਾ ਨਿੰਦਾ ਕਰਦਾ ਹੈ। ਅਸੀਂ ਪਾਕਿਸਤਾਨ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕਰਦੇ ਹਾਂ। ਮੰਤਰਾਲੇ ਨੇ ਕਿਹਾ ਕਿ ਇਸ ਪਵਿੱਤਰ ਗੁਰਦੁਆਰੇ 'ਚ ਬੇਅਦਬੀ ਕਰਨ ਵਾਲੇ ਅਤੇ ਘੱਟਗਿਣਤੀ ਸਿੱਖਾਂ 'ਤੇ ਹਮਲਾ ਕਰਨ ਵਾਲੇ ਬਦਮਾਸ਼ਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਸ਼ੁੱਕਰਵਾਰ ਸ਼ਾਮ ਨੂੰ ਨਾਰਾਜ਼ ਭੀੜ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਪਥਰਾਅ ਕੀਤਾ। ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਸੀ, ਜਿਸਨੇ ਕਥਿਤ ਤੌਰ 'ਤੇ ਸਿੱਖ ਲੜਕੀ ਜਗਜੀਤ ਕੌਰ ਨੂੰ ਅਗਵਾ ਕਰ ਲਿਆ ਸੀ ਜੋ ਕਿ ਗੁਰਦੁਆਰਾ ਦੇ ਪਾਠੀ ਦੀ ਧੀ ਹੈ। ਪ੍ਰਦਰਸ਼ਨਕਾਰੀ ਨਾਅਰੇਬਾਜ਼ੀ ਕਰਦੇ ਹੋਏ ਵਿਖਾਈ ਦਿੱਤੇ ਅਤੇ ਗੁਰਦੁਆਰਾ ਸਾਹਿਬ ਦਾ ਨਾਂਅ ਬਦਲਣ ਦੀ ਵੀ ਗੱਲ ਕੀਤੀ।

Intro:Body:

navjot

Conclusion:
Last Updated : Jan 3, 2020, 10:51 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.