ਚੰਡੀਗੜ੍ਹ: ਪੰਜਾਬ ਵਿੱਚ ਲੋਕਾਂ ਦੇ ਜ਼ੀਰੋ ਬਿੱਲ ਆਉਣ ਲੱਗੇ ਹਨ। ਮਿਲੀ ਜਾਣਕਾਰੀ ਮੁਤਾਬਿਕ 20 ਲੱਖ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਜਿਸ ਦੇ ਚੱਲਦੇ ਲੋਕ ਕਾਫੀ ਖੁਸ਼ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੀ ਮਾਨ ਸਰਕਾਰ ਵੱਲੋਂ ਲੋਕਾਂ ਦੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਹ ਹਰ ਘਰ ਨੂੰ 600 ਯੂਨਿਟ ਬਿਜਲੀ ਮੁਫਤ ਦੇਣਗੇ ਜਿਸਦਾ ਬਿੱਲ ਦੋ ਮਹੀਨੇ ਬਾਅਦ ਆਵੇਗਾ।
ਇਸ ਦੌਰਾਨ ਮਹਿਲਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬਿੱਲ ਜ਼ੀਰੋ ਆਇਆ ਹੈ ਜਿਸ ਦੇ ਚੱਲਦੇ ਉਹ ਬਹੁਤ ਖੁਸ਼ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਭਗਵੰਤ ਮਾਨ ਤੋਂ ਅਪੀਲ ਕੀਤੀ ਕਿ ਉਹ ਬਾਕੀ ਆਪਣੇ ਸਾਰੇ ਵਾਅਦੇ ਜੋ ਕਿ ਪੰਜਾਬ ਦੀਆਂ ਮਹਿਲਾਵਾਂ ਦੇ ਨਾਲ ਕੀਤੇ ਉਨ੍ਹਾਂ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ।
ਆਪ' ਸਰਕਾਰ ਦੀ ਮੁਫ਼ਤ ਬਿਜਲੀ ਸਕੀਮ: ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਜੇਕਰ ਸਰਕਾਰ ਬਣੀ ਤਾਂ ਉਹ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਹਰ ਘਰ ਨੂੰ ਦੇਵੇਗੀ। ਹਾਲਾਂਕਿ ਇਸ 'ਚ ਕੁਝ ਬਦਲਾਅ ਕੀਤੇ ਗਏ ਹਨ। ਪੰਜਾਬ 'ਚ 2 ਮਹੀਨਿਆਂ 'ਚ ਬਿੱਲ ਆਉਂਦਾ ਹੈ, ਇਸ ਲਈ ਹਰ ਬਿੱਲ 'ਚ 600 ਯੂਨਿਟ ਮੁਫ਼ਤ ਮਿਲਣਗੇ।
ਜਨਰਲ ਵਰਗ ਨੂੰ ਝਟਕਾ: 'ਆਪ' ਸਰਕਾਰ ਦਾ ਇਹ ਫੈਸਲਾ ਜਨਰਲ ਵਰਗ ਲਈ ਝਟਕਾ ਹੈ। ਜਨਰਲ ਵਰਗ ਦੇ ਬੀਪੀਐਲ ਪਰਿਵਾਰਾਂ ਨੂੰ ਹੀ 600 ਯੂਨਿਟ ਹਰ ਹਾਲਤ ਵਿੱਚ ਮੁਆਫ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਯੂਨਿਟ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ। ਹਾਲਾਂਕਿ ਜਿਹੜੇ ਬੀਪੀਐਲ ਕਾਰਡ ਧਾਰਕ ਨਹੀਂ ਹਨ, ਉਨ੍ਹਾਂ ਨੂੰ ਹੁਣ 600 ਤੋਂ ਵੱਧ ਹੋਣ 'ਤੇ ਪੂਰਾ ਬਿੱਲ ਅਦਾ ਕਰਨਾ ਹੋਵੇਗਾ।
ਇਹ ਵੀ ਪੜੋ: 30 ਸਾਲਾਂ ਤੋਂ ਚੱਲ ਰਹੇ ਸਰਕਾਰੀ ਸਕੂਲ ਨੂੰ ਮਾਰਿਆ ਤਾਲਾ, ਖ਼ਤਰੇ ਵਿੱਚ 103 ਬੱਚਿਆਂ ਦਾ ਭਵਿੱਖ