ਬਠਿੰਡਾ: ਨੌਜਵਾਨ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਸੁਖਮੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿਚ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਸੁਖਮੰਦਰ ਦੀ ਪਤਨੀ ਘਰੋਂ ਲੜ ਕੇ ਆਪਣੇ ਪੇਕੇ ਚਲੀ ਗਈ ਸੀ ਉਸ ਦਾ ਪੁੱਤ ਆਪਣੀ ਪਤਨੀ ਨੂੰ ਸਮਝਾਉਣ ਲਈ ਆਪਣੇ ਸਹੁਰੇ ਗਿਆ ਸੀ ਪਰ ਉਸ ਨੇ ਉਸ ਦੀ ਗੱਲ ਨਾ ਮੰਨੀ ਜਿਸ ਤੋਂ ਬਾਅਦ ਦੋਨਾਂ ਤੇ ਕਾਫੀ ਲੜਾਈ ਵੀ ਹੋਈ।
ਇਸ ਤੋਂ ਬਾਅਦ ਲੜਕੀ ਨੇ ਆਪਣੇ ਘਰ ਆ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨ ਦੇ ਆਧਾਰ 'ਤੇ ਪਤਨੀ ਸਮੇਤ ਚਾਰ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜੋ: ਨਿਗਮਬੋਧ ਘਾਟ 'ਤੇ ਹੋਵੇਗਾ ਜੇਟਲੀ ਦਾ ਅੰਤਿਮ ਸਸਕਾਰ
ਸਿਵਲ ਹਾਸਪਤਾਲ ਦੇ ਐਮਰਜੈਂਸੀ ਮੈਡੀਕਲ ਅਫਸਰ ਹਰਸ਼ਿਤ ਗੋਇਲ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਉਸ ਦੀ ਦੇਹ ਪਰਿਵਾਰ ਦੇ ਹਵਾਲੇ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੇ ਰੇਡ ਕਰ ਰਹੀ ਹੈ।