ETV Bharat / city

ਰਾਮ ਰਹੀਮ ਦੀ ਜ਼ਮਾਨਤ ਰੱਦ ਕਰਨ ਨੂੰ ਲੈਕੇ HC ‘ਚ ਪਟੀਸ਼ਨ - Petition in HC

ਸੀ.ਬੀ.ਆਈ. (CBI) ਨੇ ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਵਿੱਚ ਪਟੀਸ਼ਨ ਦਾਇਰ ਕਰਕੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਹੈ। ਜਿਸ 'ਤੇ ਹਾਈਕੋਰਟ (High Court) 'ਚ ਸੁਣਵਾਈ ਅੱਜ ਮੁਲਤਵੀ ਕਰ ਦਿੱਤੀ ਗਈ।

ਰਾਮ ਰਹੀਮ ਦੀ ਜ਼ਮਾਨਤ ਰੱਦ ਕਰਨ ਨੂੰ ਲੈਕੇ HC ‘ਚ ਪਟੀਸ਼ਨ

author img

By

Published : Sep 1, 2021, 7:47 PM IST

ਚੰਡੀਗੜ੍ਹ: ਸੀ.ਬੀ.ਆਈ. ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਹੈ। ਜਿਸ 'ਤੇ ਹਾਈਕੋਰਟ 'ਚ ਸੁਣਵਾਈ ਅੱਜ ਮੁਲਤਵੀ ਕਰ ਦਿੱਤੀ ਗਈ। ਇਸ ਕੇਸ ਦੇ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ ਨੂੰ ਸੰਮਨ ਨਹੀਂ ਪਹੁੰਚੇ ਸਨ। ਜਿਸ ਕਰਕੇ ਸੁਣਵਾਈ ਨਹੀਂ ਹੋ ਸਕੀ। ਇਹ ਮੁਲਜ਼ਮ ਡੇਰਾ ਸੱਚਾ ਸੌਦੇ ਵਿੱਚ ਡਾਕਟਰ ਹੁੰਦਾ ਸੀ। ਦਰਅਸਲ ਕੋਰਟ ਨੇ ਰਾਮ ਰਹੀਮ ਨੂੰ ਡੇਰੇ ‘ਚ ਸਾਧੂਆਂ ਨੂੰ ਨਪੁੰਸਕ ਬਣਾਉਣ ਵਾਲੇ ਮਾਮਲੇ ਵਿੱਚ ਜ਼ਮਾਨਤ ਦਿੱਤੀ ਸੀ।

ਇਸ ਮਾਮਲੇ ਵਿੱਚ ਰਾਮ ਰਹੀਮ ਨੂੰ ਅਕਤੂਬਰ 2018 ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ। ਸੀ.ਬੀ.ਆਈ. ਦੀ ਪਟੀਸ਼ਨ 'ਤੇ ਜਸਟਿਸ ਅਰਵਿੰਦ ਸਿੰਘ ਸਾਂਗਵਾਨ ਨੇ ਗੁਰਮੀਤ ਰਾਮ ਰਹੀਮ ਅਤੇ ਉਸ ਦੇ ਸਹਿਯੋਗੀ ਡਾ. ਐੱਮ.ਪੀ. ਸਿੰਘ ਨੂੰ ਨੋਟਿਸ ਜਾਰੀ ਕੀਤਾ ਸੀ।

ਬਲਾਤਕਾਰ ਤੇ ਹੱਤਿਆ ਦੇ ਮਾਮਲਿਆ ਵਿੱਚ ਸੀਬੀਆਈ ਪਹਿਲਾਂ ਵੀ ਰਾਮ ਰਹੀਮ ਨੂੰ ਦੋਸ਼ੀ ਠਹਿਰਾ ਚੁੱਕੀ ਹੈ। ਹੁਣ ਸੀਬੀਆਈ ਅਦਾਲਤ ਵੱਲੋਂ ਰਾਮ ਰਹੀਮ ਦੀ ਜਮਾਨਤ ਨੂੰ ਰੱਦ ਕਰਵਾਉਣ ਨੂੰ ਲੈਕੇ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਗਈ ਹੈ। ਜਿਸ ਵਿੱਚ ਕਿਹਾ ਗਿਆ ਹੈ, ਕਿ ਰਾਮ ਰਹੀਮ ਦੇ ਦੋਸ਼ਾਂ ਨੂੰ ਵੇਖ ਦੇ ਹੋਏ ਸੀ.ਬੀ.ਆਈ. ਅਦਾਲਤ ਰਾਮ ਰਹੀਮ ਨੂੰ ਜਮਾਨਤ ਨਾ ਦੇਵੇ।

ਰਾਮ ਰਹੀਮ ਇਸ ਸਮੇਂ ਬਲਾਤਕਾਰ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਹਨ। ਇਸ ਤੋਂ ਇਲਾਵਾ ਰਣਜੀਤ ਸਿੰਘ ਕਤਲ ਕੇਸ ਦੀ ਸੁਣਵਾਈ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਿੱਚ ਵੀ ਚੱਲ ਰਹੀ ਹੈ, ਫਿਲਹਾਲ ਹਾਈਕੋਰਟ ਨੇ ਇਸ ਮਾਮਲੇ ਵਿੱਚ ਸੀ.ਬੀ.ਆਈ. ਜੱਜ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ। ਅਤੇ ਨਿਰਦੇਸ਼ ਦਿੱਤੇ ਗਏ ਸਨ। ਸੀ.ਬੀ.ਆਈ. ਇਸ ਫੈਸਲੇ ਦੇ ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਕਿਹਾ, ਕਿ ਪੰਚਕੂਲਾ ਵਿਸ਼ੇਸ਼ ਅਦਾਲਤ ਦਾ ਇਹ ਫੈਸਲਾ ਸਹੀ ਨਹੀਂ ਹੈ, ਇਸ ਲਈ ਇਸ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ:ਗੋਲਗੱਪਿਆਂ ਨੂੰ ਲੈ ਕੇ ਪਤੀ ਨਾਲ ਹੋਇਆ ਝਗੜਾ, ਪਤਨੀ ਨੇ ਖਾਧਾ ਜ਼ਹਿਰ

ETV Bharat Logo

Copyright © 2025 Ushodaya Enterprises Pvt. Ltd., All Rights Reserved.