ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਬੀਤੇ ਕੱਲ੍ਹ ਨਾਲੋਂ ਕੁਝ ਰਾਹਤ ਮਿਲੀ ਹੈ, ਕਿਉਂਕਿ ਬੀਤੇ ਦਿਨੀਂ ਹੀ ਕੇਂਦਰ ਵਲੋਂ ਐਕਸਾਈਜ਼ ਡਿਊਟੀ 'ਚ ਕਟੌਤੀ ਕੀਤੀ ਗਈ ਹੈ।
ਇਹ ਵੀ ਪੜੋ: ਚੱਲਦੀ ਕਾਰ ਨੂੰ ਲੱਗੀ ਅੱਗ, ਚਾਲਕ ਨੇ ਭੱਜ ਕੇ ਬਚਾਈ ਜਾਨ
ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 69 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 05 ਪੈਸੇ ਹੈ। ਅੰਮ੍ਰਿਤਸਰ 'ਚ ਤੇਲ ਦੀਆਂ ਕੀਮਤਾਂ 'ਚ ਲੋਕਾਂ ਨੂੰ ਰਾਹਤ ਮਿਲੀ ਹੈ।
ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 04 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 41 ਪੈਸੇ ਹੈ। ਬਰਨਾਲਾ 'ਚ ਵੀ ਤੇਲ ਦੀਆਂ ਕੀਮਤਾਂ ਘੱਟ ਹੋਈਆਂ ਹੈ।
ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 95 ਰੁਪਏ 26 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 62 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਫਰਕ ਪਿਆ ਹੈ। ਜੋ ਆਮ ਲੋਕਾਂ ਦੀਆਂ ਜੇਬਾਂ ਨੂੰ ਕੁਝ ਰਾਹਤ ਦੇ ਰਹੀ ਹੈ।
ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 35 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 71 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਕੁਝ ਫਰਕ ਪਿਆ ਹੈ। ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਜ਼ਰੂਰ ਮਿਲੀ ਹੈ।
ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 17 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 54 ਪੈਸੇ ਹੈ। ਜਲੰਧਰ ’ਚ ਵੀ ਰੇਟ ਘੱਟ ਹੋਣ ਤੇਲ ਦੀਆਂ ਕੀਮਤਾਂ ’ਚ ਫਰਕ ਪਿਆ ਹੈ।
ਇਹ ਵੀ ਪੜੋ: IPL 2022, Qualifier 2: ਫਾਈਨਲ ਵਿੱਚ ਪਹੁੰਚੀ ਰਾਜਸਥਾਨ ਰਾਇਲਜ਼, ਬੈਂਗਲੁਰੂ ਨੂੰ 7 ਵਿਕਟਾਂ ਨਾਲ ਹਰਾਇਆ