ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਲੋਕਾਂ ਦੇ ਮੋਢਿਆ ’ਤੇ ਮਹਿੰਗਾਈ ਦਾ ਭਾਰ ਹੋ ਵੀ ਜਿਆਦਾ ਵਧਾ ਦਿੱਤਾ ਹੈ। ਵਧੀਆਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਕਾਰਨ ਲੋਕਾਂ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ। ਪਹਿਲਾਂ ਹੀ ਲੋਕਾਂ ਦਾ ਸਬਜ਼ੀਆਂ ਅਤੇ ਗੈਸ ਸਿਲੰਡਰ ਦੇ ਵਧੇ ਰੇਟਾਂ ਕਾਰਨ ਬਜਟ ਵਿਗੜਿਆ ਹੋਇਆ ਹੈ ਉੱਥੇ ਹੀ ਹੁਣ ਉਨ੍ਹਾਂ ’ਤੇ ਤੇਲ ਦੀ ਮਾਰ ਵੀ ਝਲਣੀ ਪੈ ਰਹੀ ਹੈ।
ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 104 ਰੁਪਏ 56 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 25 ਪੈਸੇ ਹੈ। ਜਲੰਧਰ ’ਚ ਤੇਲ ਦੀਆਂ ਕੀਮਤਾਂ ’ਚ ਕੁਝ ਵੀ ਫਰਕ ਨਹੀਂ ਪਿਆ ਹੈ।
ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 104 ਰੁਪਏ 49 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 17 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਫਰਕ ਪਿਆ ਹੈ। ਜੋ ਆਮ ਲੋਕਾਂ ਦੀਆਂ ਜੇਬਾਂ ਤੇ ਭਾਰੀ ਪੈ ਸਕਦਾ ਹੈ।
ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 104 ਰੁਪਏ 82 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 49 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਕੁਝ ਫਰਕ ਪਿਆ ਹੈ।
ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 104 ਰੁਪਏ 55 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 23 ਪੈਸੇ ਹੈ। ਬਰਨਾਲਾ ਜ਼ਿਲ੍ਹੇ ’ਚ ਪੈਟਰੋਲ ਡੀਜ਼ਲ ਦੀ ਕੀਮਤ 'ਚ ਕੁਝ ਵੀ ਫਰਕ ਨਹੀਂ ਪਿਆ ਹੈ।
ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 105 ਰੁਪਏ 02 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 69 ਪੈਸੇ ਹੈ। ਅੰਮ੍ਰਿਤਸਰ ਚ ਤੇਲ ਦੀਆਂ ਕੀਮਤਾਂ ਵਧੀਆ ਹਨ ਜਿਸ ਦਾ ਅਸਰ ਲੋਕਾਂ ਦੀਆਂ ਜੇਬਾਂ ਤੇ ਪੈ ਸਕਦਾ ਹੈ।
ਇਹ ਵੀ ਪੜੋ: Vegetable price: ਜਾਣੋਂ ਸੂੂਬੇ ਦੇ ਇੰਨ੍ਹਾਂ ਸ਼ਹਿਰਾਂ ਦੇ ਸਬਜੀਆਂ ਦੇ ਭਾਅ