ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਲੋਕਾਂ ਦੇ ਮੋਢਿਆ ’ਤੇ ਮਹਿੰਗਾਈ ਦਾ ਭਾਰ ਹੋ ਵੀ ਜਿਆਦਾ ਵਧਾ ਦਿੱਤਾ ਹੈ। ਵਧੀਆਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਕਾਰਨ ਲੋਕਾਂ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ। ਪਹਿਲਾਂ ਹੀ ਲੋਕਾਂ ਦਾ ਸਬਜ਼ੀਆਂ ਅਤੇ ਗੈਸ ਸਿਲੰਡਰ ਦੇ ਵਧੇ ਰੇਟਾਂ ਕਾਰਨ ਬਜਟ ਵਿਗੜਿਆ ਹੋਇਆ ਹੈ ਉੱਥੇ ਹੀ ਹੁਣ ਉਨ੍ਹਾਂ ’ਤੇ ਤੇਲ ਦੀ ਮਾਰ ਵੀ ਝਲਣੀ ਪੈ ਰਹੀ ਹੈ।
ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 104 ਰੁਪਏ 15 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 25 ਪੈਸੇ ਹੈ। ਜਲੰਧਰ ’ਚ ਤੇਲ ਦੀਆਂ ਕੀਮਤਾਂ ’ਚ ਫਰਕ ਪਿਆ ਹੈ। ਜਿਸ ਦਾ ਅਸਰ ਲੋਕਾਂ ਦੀਆਂ ਜੇਬਾਂ ’ਤੇ ਹੋਵੇਗਾ।
ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 105 ਰੁਪਏ 01 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 30 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਕੁਝ ਫਰਕ ਪਿਆ ਹੈ।
ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 104 ਰੁਪਏ 36 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 04 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਫਰਕ ਪਿਆ ਹੈ। ਜੋ ਆਮ ਲੋਕਾਂ ਦੀਆਂ ਜੇਬਾਂ ਤੇ ਭਾਰੀ ਪੈ ਸਕਦਾ ਹੈ।
ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 105 ਰੁਪਏ 02 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 69 ਪੈਸੇ ਹੈ। ਅੰਮ੍ਰਿਤਸਰ ਚ ਤੇਲ ਦੀਆਂ ਕੀਮਤਾਂ ਚ ਬਿਲਕੁੱਲ ਵੀ ਫਰਕ ਨਹੀਂ ਪਿਆ ਹੈ।
ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 104 ਰੁਪਏ 85 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 52 ਪੈਸੇ ਹੈ।
ਇਹ ਵੀ ਪੜੋ: Punjab Weather Report: ਰਾਹਤ ਤੋਂ ਬਾਅਦ ਮੁੜ ਆਫ਼ਤ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ