ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਵਾਧਾ ਹੋਇਆ ਹੈ, ਜਿਨ੍ਹਾਂ ਨੇ ਲੋਕਾਂ ਦੇ ਮੋਢਿਆ ’ਤੇ ਮਹਿੰਗਾਈ ਦਾ ਭਾਰ ਹੋ ਵੀ ਜਿਆਦਾ ਵਧਾ ਦਿੱਤਾ ਹੈ।
ਇਨ੍ਹਾਂ ਵਧੀਆਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਕਾਰਨ ਲੋਕਾਂ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ। ਪਹਿਲਾਂ ਹੀ ਲੋਕਾਂ ਦਾ ਸਬਜ਼ੀਆਂ ਅਤੇ ਗੈਸ ਸਿਲੰਡਰ ਦੇ ਵਧੇ ਰੇਟਾਂ ਕਾਰਨ ਬਜਟ ਵਿਗੜਿਆ ਹੋਇਆ ਹੈ ਉੱਥੇ ਹੀ ਹੁਣ ਉਨ੍ਹਾਂ ’ਤੇ ਤੇਲ ਦੀ ਮਾਰ ਵੀ ਝਲਣੀ ਪੈ ਰਹੀ ਹੈ। ਹਾਲਾਂਕਿ ਕਈ ਸ਼ਹਿਰਾਂ ’ਚ ਪੈਟਰੋਲ ਡੀਜ਼ਲ ਦੀ ਕੀਮਤਾਂ ਚ ਕੋਈ ਵੀ ਬਦਲਾਅ ਦੇਖਣ ਨੂੰ ਨਹੀਂ ਮਿਲਿਆ ਹੈ।
ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 104 ਰੁਪਏ 56 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 25 ਪੈਸੇ ਹੈ। ਦੱਸ ਦਈਏ ਕਿ ਜਲੰਧਰ ’ਚ ਤੇਲ ਦੀਆਂ ਕੀਮਤਾਂ ’ਚ ਕੁਝ ਪੈਸੇ ਫਰਕ ਪਿਆ ਹੈ। ਜਿਸ ਦਾ ਅਸਰ ਲੋਕਾਂ ਦੀਆਂ ਜੇਬਾਂ ’ਤੇ ਪਵੇਗਾ।
ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 104 ਰੁਪਏ 82 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 49 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਫਰਕ ਪਿਆ ਹੈ।
ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 104 ਰੁਪਏ 82 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 48 ਪੈਸੇ ਹੈ।
ਬਰਨਾਲਾ ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ’ਚ ਪੈਟਰੋਲ ਦੀ ਕੀਮਤ 104 ਰੁਪਏ 55 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 23 ਪੈਸੇ ਹੈ।
ਇਹ ਵੀ ਪੜੋ: vegetables price: ਮੁੜ ਵਧੇ ਸਬਜੀਆਂ ਦੇ ਭਾਅ, ਜਾਣੋ ਨਵੇਂ ਰੇਟ