ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ (Petrol and Diesel Prices) ਜਾਰੀ ਕੀਤੀਆਂ ਗਈਆਂ ਹਨ। ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਵਾਧਾ ਹੋਇਆ ਹੈ, ਜਿਨ੍ਹਾਂ ਨੇ ਲੋਕਾਂ ਦੇ ਮੋਢਿਆ ’ਤੇ ਮਹਿੰਗਾਈ ਦਾ ਭਾਰ ਹੋ ਵੀ ਜਿਆਦਾ ਵਧਾ ਦਿੱਤਾ ਹੈ।
ਇਹ ਵੀ ਪੜੋ: ਚੰਡੀਗੜ੍ਹ ਦੀ ਬੁੜੈਲ ਜੇਲ੍ਹ ਨੇੜੇ ਮਿਲਿਆ ਟਿਫਨ ਬੰਬ, ਮੌਕੇ 'ਤੇ ਪਹੁੰਚੇ ਸੁਰੱਖਿਆ ਕਰਮੀ
ਇਨ੍ਹਾਂ ਵਧੀਆਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਕਾਰਨ ਲੋਕਾਂ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ। ਪਹਿਲਾਂ ਹੀ ਲੋਕਾਂ ਦਾ ਸਬਜ਼ੀਆਂ ਅਤੇ ਗੈਸ ਸਿਲੰਡਰ ਦੇ ਵਧੇ ਰੇਟਾਂ ਕਾਰਨ ਬਜਟ ਵਿਗੜਿਆ ਹੋਇਆ ਹੈ ਉੱਥੇ ਹੀ ਹੁਣ ਉਨ੍ਹਾਂ ’ਤੇ ਤੇਲ ਦੀ ਮਾਰ ਵੀ ਝਲਣੀ ਪੈ ਰਹੀ ਹੈ। ਹਾਲਾਂਕਿ ਕਈ ਸ਼ਹਿਰਾਂ ’ਚ ਪੈਟਰੋਲ ਡੀਜ਼ਲ ਦੀ ਕੀਮਤਾਂ ਚ ਕੋਈ ਵੀ ਬਦਲਾਅ ਦੇਖਣ ਨੂੰ ਨਹੀਂ ਮਿਲਿਆ ਹੈ।
ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 104 ਰੁਪਏ 80 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 47 ਪੈਸੇ ਹੈ। ਦੱਸ ਦਈਏ ਕਿ ਜਲੰਧਰ ’ਚ ਤੇਲ ਦੀਆਂ ਕੀਮਤਾਂ ’ਚ ਕੁਝ ਪੈਸੇ ਫਰਕ ਪਿਆ ਹੈ। ਜਿਸ ਦਾ ਅਸਰ ਲੋਕਾਂ ਦੀਆਂ ਜੇਬਾਂ ’ਤੇ ਪਵੇਗਾ।
ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 104 ਰੁਪਏ 36 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 04 ਪੈਸੇ ਹੈ।
ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 105 ਰੁਪਏ 03 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 55 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਫਰਕ ਪਿਆ ਹੈ।
ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ’ਚ ਪੈਟਰੋਲ ਦੀ ਕੀਮਤ 104 ਰੁਪਏ 66 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 33 ਪੈਸੇ ਹੈ।
ਇਹ ਵੀ ਪੜੋ: Prices of vegetables: ਪੰਜਾਬ ਵਿੱਚ ਘਟੀਆਂ ਸਬਜੀਆਂ ਦੀਆਂ ਕੀਮਤਾਂ