ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਲੋਕਾਂ ਦੇ ਮੋਢਿਆ ’ਤੇ ਮਹਿੰਗਾਈ ਦਾ ਭਾਰ ਹੋ ਵੀ ਜਿਆਦਾ ਵਧਾ ਦਿੱਤਾ ਹੈ। ਵਧੀਆਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਕਾਰਨ ਲੋਕਾਂ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ। ਪਹਿਲਾਂ ਹੀ ਲੋਕ ਦਾ ਸਬਜ਼ੀਆਂ ਅਤੇ ਗੈਸ ਸਿਲੰਡਰ ਦੇ ਵਧੇ ਰੇਟਾਂ ਕਾਰਨ ਬਜਟ ਵਿਗੜਿਆ ਹੋਇਆ ਹੈ ਉੱਥੇ ਹੀ ਹੁਣ ਉਨ੍ਹਾਂ ’ਤੇ ਤੇਲ ਦੀ ਮਾਰ ਵੀ ਝਲਣੀ ਪੈ ਰਹੀ ਹੈ।
ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 104 ਰੁਪਏ 56 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 25 ਪੈਸੇ ਹੈ। ਦੱਸ ਦਈਏ ਕਿ ਜਲੰਧਰ ’ਚ ਤੇਲ ਦੀਆਂ ਕੀਮਤਾਂ ’ਚ ਕੁਝ ਵੀ ਫਰਕ ਨਹੀਂ ਪਿਆ ਹੈ।
ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 104 ਰੁਪਏ 82 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ19 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਕੁਝ ਫਰਕ ਪਿਆ ਹੈ। ਜਿਸ ਦਾ ਅਸਰ ਲੋਕਾਂ ਦੀ ਜੇਬਾਂ ਤੇ ਪੈ ਸਕਦਾ ਹੈ।
ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 104 ਰੁਪਏ 36 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 04 ਪੈਸੇ ਹੈ।
ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 105 ਰੁਪਏ 28 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 93 ਪੈਸੇ ਹੈ।
ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 104 ਰੁਪਏ 97 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 63 ਪੈਸੇ ਹੈ। ਬਰਨਾਲਾ ਜ਼ਿਲ੍ਹੇ ’ਚ ਪੈਟਰੋਲ ਡੀਜ਼ਲ ਦੀ ਕੀਮਤ ਚ ਕੁਝ ਫਰਕ ਹੈ ਜਿਸਦਾ ਅਸਰ ਲੋਕਾਂ ਦੀਆਂ ਜੇਬਾਂ ’ਤੇ ਪਵੇਗਾ।
ਇਹ ਵੀ ਪੜੋ: Weather Report: ਆਉਣ ਵਾਲੇ ਦਿਨਾਂ ’ਚ ਆਸਮਾਨ ਤੋਂ ਵਰ੍ਹੇਗੀ ਅੱਗ, ਜਾਣੋ ਅੱਜ ਕਿਹੜਾ ਸ਼ਹਿਰ ਰਹੇਗਾ ਸਭ ਤੋਂ ਗਰਮ