ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੀ ਵਾਰ ਪੰਜਾਬ ਦੌਰੇ ਉੱਤੇ (PM Narendra Modi is visiting Punjab) ਆ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਯਾਨੀ ਅੱਜ ਮੋਹਾਲੀ ‘ਚ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ ਜੋ ਗੁਆਂਢੀ ਸੂਬਿਆਂ ਦੇ ਕੈਂਸਰ ਮਰੀਜ਼ਾਂ ਲਈ ਵੀ ਵਰਦਾਨ ਸਾਬਿਤ ਹੋਵੇਗਾ। ਇਸ ਦੇ ਨਾਲ ਹੀ ਪੀਐਮ ਮੋਦੀ ਖੋਜ ਕੇਂਦਰ ਦਾ ਉਦਘਾਟਨ ਵੀ ਕਰਨਗੇ।
ਇਹ ਵੀ ਪੜੋ: ਪੀਐਮ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਦੇ ਪੁਖਤਾ ਇੰਤਜ਼ਾਮ, ਪੁਲਿਸ ਵਲੋਂ ਚੈਕਿੰਗ ਜਾਰੀ
ਸੁਰੱਖਿਆ ਦੇ ਸਖ਼ਤ ਪ੍ਰਬੰਧ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਨੂੰ ਦੀ ਨਿਗਰਾਨੀ ਖੁਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਕਰ ਰਹੇ ਹਨ। ਸੁਰੱਖਿਆ ਦੇ ਮੱਦੇਨਜ਼ਰ 23 ਅਤੇ 24 ਅਗਸਤ ਨੂੰ ਮੁੱਲਾਂਪੁਰ ਦੇ ਕਰੀਬ 3 ਤੋਂ 5 ਕਿਲੋਮੀਟਰ ਦੇ ਦਾਇਰੇ ਵਿੱਚ ਕਿਸੇ ਵੀ ਜੱਥੇਬੰਦੀ ਦੇ ਪ੍ਰਦਰਸ਼ਨ ਕਰਨ ਉੱਤੇ ਰੋਕ ਲਾ ਦਿੱਤੀ ਗਈ ਹੈ।
300 ਦੇ ਕਰੀਬ ਮਰੀਜ਼ਾਂ ਦਾ ਹੋ ਚੁੱਕਾ ਹੈ ਇਲਾਜ: ਜਾਣਕਾਰੀ ਅਨੁਸਾਰ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਵਿੱਚ ਹੁਣ ਤੱਕ 300 ਦੇ ਕਰੀਬ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਇਸ ਖੋਜ ਕੇਂਦਰ ਦੀ ਸਮਰੱਥਾ 300 ਬਿਸਤਰਿਆਂ ਦੀ ਹੈ। ਜੋ ਕਿ ਫਿਲਹਾਲ ਅੰਸ਼ਕ ਤੌਰ 'ਤੇ ਕੰਮ ਕਰ ਰਿਹਾ ਹੈ। ਇਸ ਹਸਪਤਾਲ ਵਿੱਚ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪ੍ਰੀਵੈਨਟਿਵ ਓਨਕੋਲੋਜੀ, ਅਨੱਸਥੀਸੀਆ ਅਤੇ ਪੈਲੀਏਟਿਵ ਕੇਅਰ ਲਈ ਓਪੀਡੀਜ਼ ਸ਼ੁਰੂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕੈਂਸਰ ਦੀਆਂ ਵੱਖ-ਵੱਖ ਕਿਸਮਾਂ ਦਾ ਪਤਾ ਲਗਾਉਣ ਲਈ ਜਿਨ੍ਹਾਂ ਟੈਸਟਾਂ ਦੀ ਲੋੜ ਹੁੰਦੀ ਹੈ, ਉਹ ਸਾਰੀਆਂ ਆਧੁਨਿਕ ਸਹੂਲਤਾਂ ਇੱਥੇ ਉਪਲਬਧ ਹਨ।
6 ਮਹੀਨਿਆਂ 'ਚ ਮੁਕੰਮਲ ਹੋਵੇਗਾ ਹਸਪਤਾਲ: ਦੱਸ ਦਈਏ ਕਿ ਇਸ ਹਸਪਤਾਲ ਦਾ ਕੁਝ ਹਿੱਸਾ ਹੁਣ ਬਣ ਰਿਹਾ ਹੈ, ਜਿਸ ਦੇ ਅਗਲੇ 6 ਮਹੀਨਿਆਂ 'ਚ ਮੁਕੰਮਲ ਹੋਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਹਸਪਤਾਲ ਦੇ ਸਾਰੇ 300 ਬੈੱਡ ਮਰੀਜ਼ਾਂ ਲਈ ਉਪਲਬਧ ਹੋਣਗੇ। ਇਸ ਹਸਪਤਾਲ ਵਿੱਚ ਪੰਜਾਬ ਹੀ ਨਹੀਂ ਸਗੋਂ ਗੁਆਂਢੀ ਰਾਜਾਂ ਤੋਂ ਵੀ ਕੈਂਸਰ ਦੇ ਮਰੀਜ਼ ਆਪਣਾ ਇਲਾਜ ਕਰਵਾ ਸਕਣਗੇ।
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਅਤੇ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਕੁਤਾਹੀ (security lapse happened during Congress) ਆਈ ਸੀ। ਜਿਸ ਤੋਂ ਬਾਅਦ ਉਹ ਵਾਪਸ ਚੱਲੇ ਗਏ ਸੀ।
ਇਹ ਵੀ ਪੜੋ: Weather Report ਪੰਜਾਬ ਵਿੱਚ ਮੀਂਹ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ