ਚੰਡੀਗੜ੍ਹ: ਫ਼ਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ (PM security lapse) ਵਿੱਚ ਸੁਪਰੀਮ ਕੋਰਟ ਵਿੱਚ ਸੇਵਾਮੁਕਤ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਪੰਜ ਮੈਂਬਰੀ ਕਮੇਟੀ ਦੁਆਰਾ ਦਾਇਰ ਰਿਪੋਰਟ ਪੜ੍ਹੀ ਗਈ। ਇਸ ਰਿਪੋਰਟ ਵਿੱਚ ਲਿਖਿਆ ਗਿਆ ਹੈ ਕਿ ਫਿਰੋਜ਼ਪੁਰ ਦੇ ਐਸਐਸਪੀ ਉਸ ਸਮੇਂ ਅਮਨ ਕਾਨੂੰਨ ਬਣਾਈ ਰੱਖਣ ਅਤੇ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੇ। ਦੱਸ ਦਈਏ ਕਿ 5 ਜਨਵਰੀ ਨੂੰ ਫਿਰੋਜ਼ਪੁਰ ਵਿੱਚ ਪੀਐੱਮ ਦੇ ਕਾਫਲੇ ਨੂੰ 15 ਮਿੰਟ ਤੱਕ ਫਲਾਈਓਵਰ ਉੱਤੇ ਖੜ੍ਹਾ ਰਹਿਣਾ ਪਿਆ ਸੀ, ਜਿਸ ਕਾਰਨ ਪੀਐਮ ਮੋਦੀ ਰੈਲੀ ਰੱਦ ਕਰ ਦਿੱਲੀ ਪਰਤ ਗਏ ਸਨ।
-
PM security breach in Punjab in January 2022 | Supreme Court reads report filed by five-member Committee headed by a retired top court judge, Justice Indu Malhotra, as per which Ferozepur SSP failed to discharge his duty to maintain law and order. pic.twitter.com/1DoaKY1mFq
— ANI (@ANI) August 25, 2022 " class="align-text-top noRightClick twitterSection" data="
">PM security breach in Punjab in January 2022 | Supreme Court reads report filed by five-member Committee headed by a retired top court judge, Justice Indu Malhotra, as per which Ferozepur SSP failed to discharge his duty to maintain law and order. pic.twitter.com/1DoaKY1mFq
— ANI (@ANI) August 25, 2022PM security breach in Punjab in January 2022 | Supreme Court reads report filed by five-member Committee headed by a retired top court judge, Justice Indu Malhotra, as per which Ferozepur SSP failed to discharge his duty to maintain law and order. pic.twitter.com/1DoaKY1mFq
— ANI (@ANI) August 25, 2022
ਉਥੇ ਹੀ ਮਾਮਲੇ ਵਿੱਚ ਸੁਪਰੀਮ ਕੋਰਟ ਦੁਆਰਾ ਗਠਿਤ ਕਮੇਟੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਉਪਚਾਰਕ ਉਪਾਵਾਂ ਦਾ ਸੁਝਾਅ ਦਿੱਤਾ ਹੈ। ਮਾਮਲੇ ਵਿੱਚ ਮਾਨਯੋਗ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸਰਕਾਰ ਨੂੰ ਰਿਪੋਰਟ ਭੇਜੇਗਾ ਤਾਂ ਕਿ ਕਾਰਵਾਈ ਕੀਤੀ ਜਾ ਸਕੇ।
ਜਾਂਚ ਲਈ ਬਣਾਈ ਗਈ ਸੀ ਕਮੇਟੀ: ਉਸ ਸਮੇਂ ਇਹ ਮਾਮਲਾ ਕਾਫੀ ਗਰਮਾ ਗਿਆ ਸੀ ਤੇ ਮੌਕੇ ਦੀ ਕਾਂਗਰਸ ਸਰਕਾਰ ਉੱਤੇ ਵੱਡੇ ਸਵਾਲ ਖੜ੍ਹੇ ਕੀਤੇ ਗਏ ਸਨ। ਇਸ ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਵੀ ਨੋਟਿਸ ਲਿਆ ਸੀ ਤੇ ਸੁਪਰੀਮ ਕੋਰਟ ਨੇ ਜਾਂਚ ਲਈ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿੱਚ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ। ਉਸ ਸਮੇਂ ਜਾਂਚ ਲਈ ਬਣਾਈ ਗਈ ਕਮੇਟੀ ਦੁਆਰਾ ਫਲਾਈਓਵਰ ਦਾ ਦੌਰਾ ਕੀਤਾ ਗਿਆ ਤੇ ਜਾਂਚ ਕੀਤੀ ਗਈ ਸੀ। ਹਾਲਾਂਕਿ ਜਾਂਚ ਵਿੱਚ ਕੀ ਸਾਹਮਣੇ ਆਇਆ ਹੈ, ਇਸ ਨੂੰ ਅਜੇ ਜਨਤਕ ਨਹੀਂ ਕੀਤਾ ਗਿਆ ਹੈ।
ਕਿਵੇਂ ਵਾਪਰੀ ਸੀ ਘਟਨਾ: ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਲਈ ਪੰਜਾਬ ਦੌਰੇ ਉੱਤੇ ਆਏ ਸਨ, ਇਸ ਦੌਰਾਨ ਉਨ੍ਹਾਂ ਨੇ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਾ ਸੀ। ਉਸ ਸਮੇਂ ਪੀਐਮ ਨੇ ਬਠਿੰਡੇ ਤੋਂ ਹੈਲੀਕਾਪਟਰ ਰਾਹੀਂ ਹੁਸੈਨੀਵਾਲਾ ਬਾਰਡਰ ਜਾਣਾ ਸੀ, ਪਰ ਪ੍ਰਦਰਸ਼ਨ ਕਾਰਨ ਪ੍ਰਧਾਨ ਮੰਤਰੀ ਮੋਦੀ 15 ਤੋਂ 20 ਮਿੰਟ ਫਲਾਈਓਵਰ ਉੱਤੇ ਫਸੇ ਰਹੇ, ਜਿਸ ਤੋਂ ਬਾਅਦ ਉਹਨਾਂ ਨੇ ਦੌਰਾ ਰੱਦ ਕਰ ਦਿੱਤਾ ਅਤੇ ਵਾਪਸ ਦਿੱਲੀ ਪਰਤ ਗਏ।
ਮੌਕੇ ਦੀ ਸਰਕਾਰ ’ਤੇ ਉੱਠੇ ਸਵਾਲ: ਜਦੋਂ ਇਹ ਘਟਨਾ ਵਾਪਰੀ ਤਾਂ ਉਸ ਸਮੇਂ ਕਾਂਗਰਸ ਦੀ ਸਰਕਾਰ ਸੀ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੌਕੇ ਦੇ ਮੁੱਖ ਮੰਤਰੀ ਸਨ। ਪ੍ਰਧਾਨ ਮੰਤਰੀ ਮੋਦੀ ਦੇ ਦਿੱਲੀ ਵਾਪਸ ਪਰਤ ਜਾਣ ਤੋਂ ਬਾਅਦ ਸਰਕਾਰ ਉੱਤੇ ਕਾਫੀ ਸਵਾਲ ਖੜੇ ਕੀਤੇ, ਪਰ ਮੁੱਖ ਮੰਤਰੀ ਚੰਨੀ ਨੇ ਸੁਰੱਖਿਆ ਦੀ ਕਮੀ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜੋ: ਹੌਂਡਾ ਸੈਂਟਰ ਦੇ ਬਾਥਰੂਮ ਵਿੱਚ ਨਸ਼ੇ ਦੀ ਹਾਲਤ ਵਿੱਚ ਡਿੱਗਿਆ ਮਿਲਿਆ ਨੌਜਵਾਨ