ਚੰਡੀਗੜ੍ਹ : ਪਿਛਲੇ ਦਿਨੀਂ ਫਿਰੋਜ਼ਪੁਰ ਰੈਲੀ 'ਚ ਸ਼ਾਮਲ ਹੋਣ ਜਾ ਰਹੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਨੂੰ ਲੈਕੇ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈਕੇ ਜਿਥੇ ਸੂਬਾ ਅਤੇ ਕੇਂਦਰ ਵਲੋਂ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਉਥੇ ਹੀ ਸੁਪਰੀਮ ਕੋਰਟ 'ਚ ਵੀ ਮਾਮਲਾ ਪਹੁੰਚ ਚੁੱਕਿਆ ਹੈ।
ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਬਾਰ ਕਾਊਂਸਿਲ ਨੇ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਜਾਂਚ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖਿਆ ਗਿਆ ਹੈ।
ਇਹ ਵੀ ਪੜ੍ਹੋ : PM security lapse case: SC ਜਾਰੀ ਕੀਤੇ ਇਹ ਨਿਰਦੇਸ਼ ਹੁਣ...
ਜਿਸ ਵਿੱਚ ਚੇਅਰਮੈਨ ਮਨਿੰਦਰਦੀਪ ਯਾਦਵ ਨੇ ਕਿਹਾ ਕਿ ਕਮਿਸ਼ਨ ਰਾਹੀਂ ਅਗਾਊਂ ਸੁਰੱਖਿਆ ਸੰਪਰਕ ਰਿਪੋਰਟਾਂ, ਕੇਂਦਰੀ ਅਤੇ ਰਾਜ ਦੇ ਇਨਪੁਟਸ, ਰਾਜ ਸੁਰੱਖਿਆ ਆਡਿਟ, ਪੁਲਿਸ ਰੂਟ ਮੈਪ, ਇੰਟੈਲੀਜੈਂਸ ਬਿਊਰੋ ਕਲੀਅਰੈਂਸ ਸਰਟੀਫਿਕੇਟ, ਫੈਡਰਲ ਚੈਕਿੰਗ ਮਕੈਨਿਜ਼ਮ ਵਿਕਲਪ ਦੇ ਨਾਲ ਐਮਰਜੈਂਸੀ ਯੋਜਨਾਵਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਚੰਨੀ ਨੂੰ ਲੈ ਕੇ ਭਾਜਪਾ ਦਾ ਜ਼ਬਰਦਸਤ ਹਮਲਾ, ਕਾਂਗਰਸ ਪੱਬਾਂ ਭਾਰ