ਚੰਡੀਗੜ੍ਹ: ਵਿਧਾਨ ਸਭਾ ਚੋਣਾਂ 2022 (Assembly Election 2022) ਲਈ ਭਾਜਪਾ ਦੇ ਚੋਣ ਪ੍ਰਚਾਰ ਦਾ ਆਗਾਜ਼ ਕਰਨ ਪ੍ਰਧਾਨ ਮੰਤਰੀ ਬੁੱਧਵਾਰ ਨੂੰ ਪੰਜਾਬ ਪੰਹੁਚੇ ਸਨ, ਪਰ ਨਰਿੰਦਰ ਮੋਦੀ ਦਾ ਇਹ ਦੌਰਾ ਸੁਰੱਖਿਆ ਪ੍ਰਬੰਧਾਂ 'ਚ ਹੋਈ ਕੌਤਾਹੀ ਕਾਰਨ ਰੱਦ ਹੋ ਗਿਆ ਤੇ ਕੇਂਦਰ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਇਸ ਦਾ ਜਵਾਬ ਮੰਗਿਆ ਹੈ।
ਇਹ ਵੀ ਪੜੋ: pm modi security breach: ਅਮਰਿੰਦਰ ਨੇ CM ਚਰਨਜੀਤ ਸਿੰਘ ਚੰਨੀ ਦਾ ਮੰਗਿਆ ਅਸਤੀਫਾ
ਰਾਜਪਾਲ ਨੂੰ ਮਿਲੇਗਾ ਪੰਜਾਬ ਭਾਜਪਾ ਦਾ ਵਫ਼ਦ
ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੌਤਾਹੀ ਕਾਰਨ ਪੰਜਾਬ ਸਰਕਾਰ ’ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ ਤੇ ਸਿਆਸੀ ਆਗੂ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਇਸੇ ਮਸਲੇ ਨੂੰ ਲੈ ਕੇ ਅੱਜ ਪੰਜਾਬ ਭਾਜਪਾ ਦਾ ਵਫ਼ਦ ਕਰੀਬ 11 ਵਜੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰੇਗਾ ਤੇ ਪ੍ਰਧਾਨ ਮੰਤਰੀ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਵਾਪਰੇ ਘਟਨਾਕ੍ਰਮ ਲਈ ਪੰਜਾਬ ਸਰਕਾਰ 'ਤੇ ਕਾਰਵਾਈ ਦੀ ਮੰਗ ਕਰੇਗਾ।
ਬੁੱਧਵਾਰ ਦਾ ਘਟਨਾਕ੍ਰਮ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਜਾਨੀ 5 ਜਨਵਰੀ ਨੂੰ ਪੰਜਾਬ ਦੌਰੇ ’ਤੇ ਪਹੁੰਚੇ ਸਨ। ਪੀਐਮ ਮੋਦੀ ਦਾ ਜਹਾਜ਼ ਬਠਿੰਡਾ ਏਅਰਪੋਰਟ ਉੱਤੇ ਉੱਤਰਿਆ ਜਿੱਥੇ ਪੰਜਾਬ ਦੇ ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਉਹਨਾਂ ਦਾ ਸਵਾਗਤ ਕੀਤਾ। ਬਠਿੰਡਾ ਏਅਰਪੋਰਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਪਰ ਰਾਹੀਂ ਹੂਸੈਨੀਵਾਲਾ ਸ਼ਹੀਦੀ ਸਮਾਰਕ ਤੇ ਉਸ ਤੋਂ ਮਗਰੋਂ ਫਿਰੋਜ਼ਪੁਰ ਰੈਲੀ ਵਿੱਚ ਜਾਣਾ ਸੀ, ਪਰ ਮੌਸਮ ਖ਼ਰਾਬ ਹੋਣ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਬਾਏ ਰੋਡ ਹੂਸੈਨੀਵਾਲਾ ਜਾਣਾ ਪਿਆ।
ਜਦੋਂ ਪ੍ਰਧਾਨ ਮੰਤਰੀ ਮੋਦੀ ਫਿਰੋਜ਼ਪੁਰ ਰੈਲੀ ਵਾਲੀ ਥਾਂ ’ਤੇ ਜਾਣ ਲੱਗੇ ਤਾਂ ਰਸਤੇ ਵਿੱਚ ਕਿਸਾਨਾਂ ਨੇ ਰੋਡ ਜਾਮ ਕਰ ਦਿੱਤਾ ਜਿਸ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਕਰੀਬ 15 ਤੋਂ 20 ਮਿੰਟ ਸੜਕ ’ਤੇ ਹੀ ਰੁਕਨਾ ਪਿਆ ਤੇ ਮੋਦੀ ਨੇ ਆਪਣਾ ਦੌਰਾ ਰੱਦ ਕਰ ਦਿੱਤਾ।
ਕੇਂਦਰ ਗ੍ਰਹਿ ਮੰਤਰਾਲੇ ਨੇ ਮੰਗਿਆ ਜਵਾਬ
ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਢਿੱਲ ਹੋਣ ਕਾਰਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਪ੍ਰਧਾਨ ਮੰਤਰੀ ਦਾ ਦੌਰਾ ਰੱਦ ਹੋਣ ਦੇ 15 ਮਿੰਟ ਬਾਅਦ ਹੀ ਕੇਂਦਰ ਗ੍ਰਹਿ ਮੰਤਰਾਲੇ ਨੇ ਬਿਆਨ ਜਾਰੀ ਕਰ ਦਿੱਤਾ ਤੇ ਪੰਜਾਬ ਸਰਕਾਰ ਤੋਂ ਇਸ ਦਾ ਜਵਾਬ ਮੰਗਿਆ ਗਿਆ।
ਇਹ ਵੀ ਪੜੋ: ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਜਿਹੀ ਲਾਪਰਵਾਹੀ ਅਸਵੀਕਾਰਯੋਗ: ਅਮਿਤ ਸ਼ਾਹ
ਮੁੱਖ ਮੰਤਰੀ ਚੰਨੀ ਨੇ ਦਿੱਤਾ ਇਹ ਜਾਵਬ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੁਰੱਖਿਆ ਕਾਰਨਾਂ ਕਰਕੇ ਨਹੀਂ ਸਗੋਂ ਲੋਕਾਂ ਦੀ ਗਿਣਤੀ ਘੱਟ ਹੋਣ ਕਾਰਨ ਆਪਣੀ ਰੈਲੀ ਰੱਦ ਕੀਤੀ ਹੈ। ਉਹਨਾਂ ਨੇ ਕਿਹਾ ਕਿ ਭਾਜਪਾ ਨੇ 70 ਹਜ਼ਾਰ ਕੁਰਸੀਆਂ ਦਾ ਪ੍ਰਬੰਧ ਕੀਤਾ ਸੀ, ਪਰ 700 ਬੰਦਾਂ ਵੀ ਨਹੀਂ ਪਹੁੰਚਿਆ ਜਿਸ ਕਾਰਨ ਪ੍ਰਧਾਨ ਮੰਤਰੀ ਵਾਪਰ ਮੁੜ ਗਏ। ਚੰਨੀ ਨੇ ਕਿਹਾ ਕਿ ਹੁਣ ਸੁਰੱਖਿਆ ਵਿੱਚ ਕਮੀ ਦੱਸਦੇ ਹੋਏ ਪੰਜਾਬ ਸਰਕਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
ਰੈਲੀ ਕਰ ਕਈ ਵਿਕਾਸ ਕਾਰਜਾਂ ਦਾ ਰੱਖਣਾ ਸੀ ਨੀਂਹ ਪੱਥਰ
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰੋਜ਼ਪੁਰ ਵਿੱਚ ਰੈਲੀ ਕਰ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣਾ ਸੀ।