ETV Bharat / city

PM ਮੋਦੀ ਦੀ ਸੁਰੱਖਿਆ ’ਚ ਕੁਤਾਹੀ ਨੂੰ ਲੈ ਕੇ ਉੱਚ ਪੱਧਰੀ ਕਮੇਟੀ ਦਾ ਗਠਨ - PUNJAB GOVERNMENT CONSTITUTES HIGH LEVEL COMMITTEE

ਬੀਤੇ ਦਿਨ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸਾਹਮਣੇ ਆਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ (PUNJAB GOVERNMENT CONSTITUTES HIGH LEVEL COMMITTEE) ਕੀਤਾ ਹੈ।

ਉੱਚ ਪੱਧਰੀ ਕਮੇਟੀ ਦਾ ਗਠਨ
ਉੱਚ ਪੱਧਰੀ ਕਮੇਟੀ ਦਾ ਗਠਨ
author img

By

Published : Jan 6, 2022, 10:55 AM IST

Updated : Jan 6, 2022, 11:21 AM IST

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੀਤੇ ਦਿਨ ਸੁਰੱਖਿਆ ਕਾਰਨਾਂ ਕਰਕੇ ਫਿਰੋਜ਼ਪੁਰ ਰੈਲੀ ਰੱਦ ਕਰ ਦਿੱਤੀ ਗਈ। ਰੈਲੀ ਰੱਦ ਹੋਣ ਤੋਂ ਬਾਅਦ ਕੇਂਦਰ ਗ੍ਰਹਿ ਮੰਤਰਾਲੇ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਕਿ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ।

ਇਹ ਵੀ ਪੜੋ: PM's Security breach: ਪੰਜਾਬ ਭਾਜਪਾ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ 3 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।

ਪੰਜਾਬ ਸਰਕਾਰ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਪੀ.ਐਮ. ਦੇ ਦੌਰੇ ਦੌਰਾਨ ਹੋਈਆਂ ਗਲਤੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਜਸੇਵਾਮੁਕਤ ਜਸਟਿਸ ਮਹਿਤਾਬ ਸਿੰਘ, ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਜਸਟਿਸ ਅਨੁਰਾਗ ਵਰਮਾ ਦੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ (PUNJAB GOVERNMENT CONSTITUTES HIGH LEVEL COMMITTEE) ਕੀਤਾ ਹੈ।

  • To carry out thorough probe into the lapses that occurred during PM @narendramodi's visit to Ferozepur yesterday, the Punjab Government has constituted a high level committee comprising Justice (Retd.) Mehtab Singh Gill & Principal Secretary, Home Affairs & Justice Anurag Verma.

    — Government of Punjab (@PunjabGovtIndia) January 6, 2022 " class="align-text-top noRightClick twitterSection" data=" ">

ਕੇਂਦਰ ਗ੍ਰਹਿ ਮੰਤਰਾਲੇ ਨੇ ਮੰਗਿਆ ਜਵਾਬ

ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਢਿੱਲ ਹੋਣ ਕਾਰਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਪ੍ਰਧਾਨ ਮੰਤਰੀ ਦਾ ਦੌਰਾ ਰੱਦ ਹੋਣ ਦੇ 15 ਮਿੰਟ ਬਾਅਦ ਹੀ ਕੇਂਦਰ ਗ੍ਰਹਿ ਮੰਤਰਾਲੇ ਨੇ ਬਿਆਨ ਜਾਰੀ ਕਰ ਦਿੱਤਾ ਤੇ ਪੰਜਾਬ ਸਰਕਾਰ ਤੋਂ ਇਸ ਦਾ ਜਵਾਬ ਮੰਗਿਆ ਗਿਆ।

ਇਹ ਵੀ ਪੜੋ: ਮੋਦੀ ਦੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਮੰਤਰੀ ਨੇ ਘੇਰੀ ਪੰਜਾਬ ਸਰਕਾਰ, ਕਿਹਾ...

ਦੱਸ ਦੇਈਏ ਕਿ ਫਿਰੋਜ਼ਪੁਰ ਦੇ ਹੁਸੈਨੀਵਾਲਾ ਨੇੜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਵੱਡੀ ਢਿੱਲ ਮੱਠ ਸਾਹਮਣੇ ਆਈ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਰਸਤਾ ਰੋਕੇ ਜਾਣ ਕਾਰਨ ਪ੍ਰਧਾਨ ਮੰਤਰੀ ਦਾ ਕਾਫਲਾ ਕਰੀਬ 20 ਮਿੰਟ ਤੱਕ ਫਲਾਈਓਵਰ ’ਤੇ ਫਸਿਆ ਰਿਹਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਤਾਇਨਾਤ ਐੱਸ.ਪੀ.ਜੀ. ਨੇ ਆਪਣੀ ਗੱਡੀ ਨੂੰ ਸੰਭਾਲ ਲਿਆ ਅਤੇ ਚਾਰੇ ਪਾਸੇ ਸੁਰੱਖਿਆ ਘੇਰਾ ਬਣਾ ਲਿਆ। ਸੁਰੱਖਿਆ ਵਿੱਚ ਢਿੱਲ ਦੇਣ ਤੋਂ ਬਾਅਦ, ਪੀਐਮ ਮੋਦੀ ਨੇ ਫਿਰੋਜ਼ਪੁਰ ਵਿੱਚ ਰੈਲੀ ਰੱਦ ਕਰ ਦਿੱਤੀ ਅਤੇ ਬਠਿੰਡਾ ਏਅਰਪੋਰਟ ਪਰਤ ਆਏ।

Last Updated : Jan 6, 2022, 11:21 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.