ਰੋਪੜ :ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰੋਪੜ ਪੁਲਿਸ ਵਲੋਂ ਪੈਰਾਮਿਲਟਰੀ ਫੋਰਸ ਨਾਲ ਮਿਲ ਕੇ ਸਾਂਝੇ ਤੌਰ 'ਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ।
ਇਸ ਬਾਰੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਡੀ.ਐਸ.ਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਫਲੈਗ ਮਾਰਚ ਦਾ ਮੁੱਖ ਮਕਸਦ ਹਲਕੇ ਦੇ ਲੋਕਾਂ ਵਿੱਚ ਕਿਸੇ ਤਰ੍ਹਾਂ ਦੇ ਡਰ ਨੂੰ ਖ਼ਤਮ ਕਰਨ ਅਤੇ ਆਪਣੇ ਹੱਕ ਦਾ ਨਿਡਰ ਹੋ ਕੇ ਇਸਤੇਮਾਲ ਕਰਨ ਦੀ ਜਾਗਰੂਕਤਾ ਲਈ ਕੱਢਿਆ ਗਿਆ ਹੈ। ਇਹ ਫਲੈਗ ਮਾਰਚ ਵੋਟਰਾਂ ਨੂੰ ਇਹ ਭਰੋਸਾ ਦਵਾਉਂਦਾ ਹੈ ਕਿ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਹੈ ਅਤੇ ਹਰ ਸੰਭਵ ਮਦਦ ਲਈ ਤਿਆਰ ਰਹੇਗੀ। ਲੋਕ ਆਪਣੀ ਮਰਜ਼ੀ ਨਾਲ ਆਪਣੀ ਪਸੰਦ ਦੇ ਕਿਸੇ ਵੀ ਉਮੀਦਵਾਰ ਨੂੰ ਵੋਟ ਪਾ ਕੇ ਲੋਕਣਤੰਤਰ ਦੀ ਪ੍ਰਣਾਲੀ ਦੇ ਇਸ ਤਿਉਹਾਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਚੋਣਾਂ ਅਮਨ ਸ਼ਾਂਤੀ ਨਾਲ ਕਰਵਾਉਣ ਅਤੇ ਜਨਤਾ ਦੀ ਸੁਰੱਖਿਆ ਲਈ ਵਚਨਵੱਧ ਹਾਂ।