ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਕਾਰੀਡੋਰ ਰਾਹੀਂ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ ਉੱਤੇ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਪੰਜਾਬ ਪੁਲਿਸ ਨੇ ਕੌਮੀ ਸੁਰੱਖਿਆ ਦੇ ਹਿੱਤ ਵਿੱਚ ਇੰਟੈਲੀਜੈਂਸ ਬਿਊਰੋ (ਆਈ.ਬੀ.) ਦੇ ਕਹਿਣ 'ਤੇ ਕਰਤਾਰਪੁਰ ਲਾਂਘੇ ਰਾਹੀਂ ਪਰਤਣ ਵਾਲੇ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ ਸੀ।
ਪੁਲਿਸ ਦੀ ਕਾਰਵਾਈ ਦਾ ਸਪੱਸ਼ਟ ਤੌਰ 'ਤੇ ਪੱਖ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਕਿ ਜੇਕਰ ਆਈ.ਬੀ. ਵੱਲੋਂ ਜ਼ਾਹਿਰ ਕੀਤੀਆਂ ਸੁਰੱਖਿਆ ਚਿੰਤਾਵਾਂ ਦੇ ਸੰਦਰਭ ਵਿੱਚ ਗੁਰਦਾਸਪੁਰ ਪੁਲਿਸ ਸਹਿਯੋਗ ਕਰਨ 'ਚ ਨਾਕਾਮ ਰਹਿੰਦੀ ਤਾਂ ਉਨ੍ਹਾਂ ਨੇ ਪੁਲੀਸ ਵਿਰੁੱਧ ਸਖ਼ਤ ਕਾਰਵਾਈ ਕਰਨੀ ਸੀ।
ਬਜਟ ਪੇਸ਼ ਕਰਨ ਤੋਂ ਪਹਿਲਾਂ "ਆਪ" ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਚੁੱਕੇ ਗਏ ਮੁੱਦੇ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਹੱਦੀ ਸੂਬੇ ਦੀ ਪੁਲਿਸ ਫੋਰਸ ਹੋਣ ਦੇ ਨਾਤੇ ਪੰਜਾਬ ਪੁਲਿਸ ਨੇ ਮਾਮਲੇ ਵਿੱਚ ਉਚਿਤ ਹੱਦਾਂ 'ਚ ਰਹਿ ਕੇ ਕਾਰਵਾਈ ਕੀਤੀ। ਇਹ ਜ਼ਿਕਰਯੋਗ ਹੈ ਕਿ ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਨੇ ਵੀਰਵਾਰ ਨੂੰ ਸਦਨ ਵਿੱਚ ਰੌਲਾ-ਰੱਪਾ ਪਾਇਆ ਸੀ। ਵਿਰੋਧੀ ਧਿਰ ਨੇ ਬੀਤੇ ਦਿਨ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੇ ਜਵਾਬ ਦੀ ਮੰਗ ਕੀਤੀ ਸੀ।
-
.@PunjabPoliceInd had questioned some pilgrims returning through #KartarpurCorridor on the request of the Intelligence Bureau, in the interest of national security, says @capt_amarinder in Vidhan Sabha. Says state duty bound to assist national agencies address security concerns. pic.twitter.com/BryXb9pp2E
— Raveen Thukral (@RT_MediaAdvPbCM) February 28, 2020 " class="align-text-top noRightClick twitterSection" data="
">.@PunjabPoliceInd had questioned some pilgrims returning through #KartarpurCorridor on the request of the Intelligence Bureau, in the interest of national security, says @capt_amarinder in Vidhan Sabha. Says state duty bound to assist national agencies address security concerns. pic.twitter.com/BryXb9pp2E
— Raveen Thukral (@RT_MediaAdvPbCM) February 28, 2020.@PunjabPoliceInd had questioned some pilgrims returning through #KartarpurCorridor on the request of the Intelligence Bureau, in the interest of national security, says @capt_amarinder in Vidhan Sabha. Says state duty bound to assist national agencies address security concerns. pic.twitter.com/BryXb9pp2E
— Raveen Thukral (@RT_MediaAdvPbCM) February 28, 2020
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ, ਕੌਮੀ ਸੁਰੱਖਿਆ ਦੇ ਵਡੇਰੇ ਹਿੱਤਾਂ ਵਿੱਚ ਜਦੋਂ ਵੀ ਲੋੜ ਪਈ, ਕੇਂਦਰੀ ਏਜੰਸੀਆਂ ਨਾਲ ਮਿਲਵਰਤਨ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਨ ਲਈ ਸਥਾਪਤ ਸੁਰੱਖਿਆ ਨਿਯਮਾਂ ਮੁਤਾਬਕ ਜੇਕਰ ਪੁਲਿਸ ਫੋਰਸ ਕਾਰਵਾਈ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਪੁਲਿਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹੋਰ ਪੜ੍ਹੋ : ਪੁਲਿਸ ਨੇ ਫਿਲੌਰ ਤੋਂ 11 ਕਿੱਲੋ ਹੈਰੋਇਨ ਸਣੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ
ਮੁੱਖ ਮੰਤਰੀ ਨੇ ਦੱਸਿਆ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਹੁਣ ਤੱਕ 51000 ਤੋਂ ਵੱਧ ਸ਼ਰਧਾਲੂ ਨਤਮਸਤਕ ਹੋ ਚੁੱਕੇ ਹਨ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਆਈ.ਬੀ. ਨੇ ਕੁਝ ਖ਼ਦਸ਼ੇ ਜ਼ਾਹਰ ਕੀਤੇ ਸਨ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਕੁਝ ਸ਼ਰਧਾਲੂਆਂ ਦੀ ਜਾਣ-ਪਛਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੀ ਮਦਦ ਮੰਗੀ ਗਈ ਸੀ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਸਰਹੱਦੀ ਸੂਬਾ ਹੋਣ ਕਰਕੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਹੋ ਕੇ ਕੰਮ ਕਰਨਾ ਸੂਬੇ ਦੀ ਜ਼ਿੰਮੇਵਾਰੀ ਬਣਦੀ ਹੈ।