ਚੰਡੀਗੜ੍ਹ: ਚੰਡੀਗੜ੍ਹ ਦੇ ਏ.ਐੱਸ.ਆਈ ਭੁਪਿੰਦਰ ਸਿੰਘ ਦਾ ਗੀਤ ਇੱਕ ਵਾਰ ਫਿਰ ਚਰਚਾ ਵਿੱਚ ਹੈ ਜੋ ਆਪਣੀਆਂ ਨਿਯੁਕਤ ਸੇਵਾਵਾਂ ਦੇ ਨਾਲ ਹੀ ਆਪਣਾ ਸ਼ੌਂਕ ਵੀ ਪੂਰਾ ਕਰ ਰਹੇ ਹਨ।
ਹੋਰ ਪੜ੍ਹੋ : ਮੋਟਰ ਵਹੀਕਲ ਐਕਟ 2019 ਵਿੱਚ ਕੀਤਾ ਗਿਆ ਬਦਲਾਅ
ਹਾਲ ਹੀ ਵਿੱਚ ਭੁਪਿੰਦਰ ਸਿੰਘ ਨੇ ਆਪਣਾ ਨਵਾਂ ਗਾਣਾ ਰਿਲੀਜ਼ ਕੀਤਾ ਹੈ। ਇਹ ਗੀਤ ਚਲਾਨ ਦੇ ਜੁਰਮਾਨੇ ਵਧਣ 'ਤੇ ਅਧਾਰਿਤ ਹੈ। ਇਸ ਗਾਣੇ ਰਾਹੀਂ ਉਨ੍ਹਾਂ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀਆਂ ਸਾਵਧਾਨੀਆਂ ਬਾਰੇ ਦੱਸਦਿਆਂ ਲੋਕਾਂ ਨੂੰ ਸੰਦੇਸ਼ ਦਿੱਤਾ ਹੈ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਹੀ ਤਰੀਕੇ ਨਾਲ ਕਰਨ ਤਾਂ ਜੋ ਸੜਕ ਹਾਦਸਿਆਂ ਵਿੱਚ ਕਮੀ ਹੋ ਸਕੇ।
ਭੁਪਿੰਦਰ ਸਿੰਘ ਅਕਸਰ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਗਾਣੇ ਹੀ ਗਾਉਂਦੇ ਹਨ। ਇਸ ਤੋਂ ਪਹਿਲਾਂ ਵੀ ਭੁਪਿੰਦਰ ਸਿੰਘ ਕਈ ਗਾਣੇ ਰਿਲੀਜ਼ ਕਰ ਚੁੱਕੇ ਹਨ। ਉਨ੍ਹਾਂ ਦਾ ਚੰਡੀਗੜ੍ਹ ਪੁਲਿਸ ਨੇ ਵੀ ਪੂਰਾ ਸਮਰਥਨ ਕੀਤਾ ਹੈ।