ਮਾਨਸਾ: ਪਿਛਲੀ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵਿੱਚ ਪੰਜਾਬ ਪੁਲਿਸ ਦੀ ਭਰਤੀ (police recruitment before election) ਖੋਲ੍ਹੀ ਗਈ ਜਿਸ ਵਿੱਚ ਹਜ਼ਾਰਾਂ ਹੀ ਨੌਜਵਾਨਾਂ ਵੱਲੋਂ ਲਿਖਤੀ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਸ਼ਰੀਰਕ ਟਰਾਇਲ ਦੀ ਕਲੀਅਰ ਕਰ ਲਏ ਗਏ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਜੁਆਇਨਿੰਗ ਲੈਟਰ ਨਹੀਂ ਦਿੱਤੇ ਗਏ (police recruitees did not get joining letters)। ਅੱਜ ਮਾਨਸਾ ਕਚਹਿਰੀ ਵਿੱਚ ਇਕੱਠੇ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲ ਦੇ ਆਧਾਰ ਤੇ ਉਨ੍ਹਾਂ ਨੂੰ ਪੁਲੀਸ ਵਿੱਚ ਜੁਆਇਨ ਕਰਵਾਉਣ ਦੀ ਅਪੀਲ ਕੀਤੀ ਹੈ।
ਜ਼ਿਲ੍ਹਾ ਕਚਿਹਿਰੀ ਦੇ ਬਾਲ ਭਵਨ ਵਿੱਚ ਇਕੱਤਰ ਹੋਏ ਨੌਜਵਾਨਾਂ ਨੇ ਕਿਹਾ (youth gathered at bal bhawan) ਕਿ ਉਨ੍ਹਾਂ ਵੱਲੋਂ ਪੁਲਿਸ ਵਿੱਚ ਭਰਤੀ ਹੋਣ ਦੇ ਲਈ ਦਿਨ ਰਾਤ ਗਰਾਊਂਡਾਂ ਵਿੱਚ ਮਿਹਨਤ ਕੀਤੀ ਗਈ ਅਤੇ ਕਾਂਗਰਸ ਸਰਕਾਰ ਦੌਰਾਨ ਜਦੋਂ ਭਰਤੀ ਆਈ ਤਾਂ ਉਨ੍ਹਾਂ ਨੇ ਮਿਹਨਤ ਕਰਕੇ ਲਿਖਤੀ ਪੇਪਰ ਵੀ ਕਲੀਅਰ ਕੀਤੇ ਅਤੇ ਫਿਜ਼ੀਕਲ ਟਰੈਲ ਵੀ ਕਲੀਅਰ ਕਰ ਲਏ ਗਏ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਪੁਲਿਸ ਦੇ ਵਿਚ ਜੁਆਇਨ ਨਹੀਂ ਕਰਵਾਇਆ ਗਿਆ ਉਸ ਸਮੇਂ ਚੋਣ ਕਮਿਸ਼ਨਰ ਵੱਲੋਂ ਵੀ ਉਨ੍ਹਾਂ ਨੂੰ ਭਰੋਸਾ (election commissioner assured them) ਦਿੱਤਾ ਗਿਆ ਸੀ ਕਿ ਨਵੀਂ ਸਰਕਾਰ ਬਣਦਿਆਂ ਹੀ ਜੁਆਈਨਿੰਗ ਕਰਵਾ ਦਿੱਤੀ ਜਾਵੇਗੀ ਪਰ ਅਜੇ ਤੱਕ ਉਨ੍ਹਾਂ ਦਾ ਜੁਆਇਨਿੰਗ ਲਟਕ ਰਹੀ ਹੈ।
ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਅਪੀਲ ਕੀਤੀ (appeal to cm bhagwant maan)ਹੈ ਕਿ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਪੁਲਿਸ ਦੇ ਵਿਚ ਜੁਆਇਨ ਕਰਵਾਇਆ ਜਾਵੇ (ask joining in police on priority) ਕਿਉਂਕਿ ਉਹ ਪੁਲੀਸ ਭਰਤੀ ਦੀ ਪ੍ਰਕਿਰਿਆ ਪੂਰੀ ਕਰ ਚੁੱਕੇ ਹਨ ਉਥੇ ਉਨ੍ਹਾਂ ਇਹ ਵੀ ਕਿਹਾ ਕਿ ਚੌਵੀ ਮਾਰਚ ਨੂੰ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ ਤਾਂ ਕਿ ਉਨ੍ਹਾਂ ਨੂੰ ਪੁਲਿਸ ਦੇ ਵਿਚ ਪਹਿਲ ਦੇ ਆਧਾਰ ਤੇ ਜੁਆਇਨਿੰਗ ਕਰਵਾਈ ਜਾਵੇ।
ਇਹ ਵੀ ਪੜ੍ਹੋ: ਭਗਵੰਤ ਮਾਨ ਕਰਨਗੇ ਪੀਐਮ ਮੋਦੀ ਤੇ ਸ਼ਾਹ ਨਾਲ ਮੁਲਾਕਾਤ, ਸਮਾਂ ਮੰਗਿਆ