ਚੰਡੀਗੜ੍ਹ : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
-
ਸੁਤੰਤਰ ਸਿੱਖ ਰਾਜ ਨੂੰ ਸਿੰਧ, ਚੀਨ ਤੇ ਅਫ਼ਗਾਨਿਸਤਾਨ ਤੱਕ ਫ਼ੈਲਾਉਣ ਵਾਲੇ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਨਿਆਂ-ਪ੍ਰਸਤ ਸ਼ਾਸਕ, ਗੁਰੂ ਘਰ ਦੇ ਸੇਵਕ ਤੇ ਕੁਸ਼ਲ ਰਾਜ ਪ੍ਰਬੰਧਕ ਨੂੰ ਸਨਿਮਰ ਸ਼ਰਧਾਂਜਲੀ। ਉਨ੍ਹਾਂ ਦਾ ਰਾਜ ਪ੍ਰਬੰਧ ਅੱਜ ਵੀ ਕੁੱਲ ਦੁਨੀਆਂ ਦੇ ਸ਼ਾਸਨ-ਕਾਰਜ ਦੀ ਇੱਕ ਮਿਸਾਲੀ ਉਦਾਹਰਣ ਪ੍ਰਦਾਨ ਕਰਦਾ ਹੈ। pic.twitter.com/d0cTD8ddGw
— Sukhbir Singh Badal (@officeofssbadal) June 28, 2020 " class="align-text-top noRightClick twitterSection" data="
">ਸੁਤੰਤਰ ਸਿੱਖ ਰਾਜ ਨੂੰ ਸਿੰਧ, ਚੀਨ ਤੇ ਅਫ਼ਗਾਨਿਸਤਾਨ ਤੱਕ ਫ਼ੈਲਾਉਣ ਵਾਲੇ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਨਿਆਂ-ਪ੍ਰਸਤ ਸ਼ਾਸਕ, ਗੁਰੂ ਘਰ ਦੇ ਸੇਵਕ ਤੇ ਕੁਸ਼ਲ ਰਾਜ ਪ੍ਰਬੰਧਕ ਨੂੰ ਸਨਿਮਰ ਸ਼ਰਧਾਂਜਲੀ। ਉਨ੍ਹਾਂ ਦਾ ਰਾਜ ਪ੍ਰਬੰਧ ਅੱਜ ਵੀ ਕੁੱਲ ਦੁਨੀਆਂ ਦੇ ਸ਼ਾਸਨ-ਕਾਰਜ ਦੀ ਇੱਕ ਮਿਸਾਲੀ ਉਦਾਹਰਣ ਪ੍ਰਦਾਨ ਕਰਦਾ ਹੈ। pic.twitter.com/d0cTD8ddGw
— Sukhbir Singh Badal (@officeofssbadal) June 28, 2020ਸੁਤੰਤਰ ਸਿੱਖ ਰਾਜ ਨੂੰ ਸਿੰਧ, ਚੀਨ ਤੇ ਅਫ਼ਗਾਨਿਸਤਾਨ ਤੱਕ ਫ਼ੈਲਾਉਣ ਵਾਲੇ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਨਿਆਂ-ਪ੍ਰਸਤ ਸ਼ਾਸਕ, ਗੁਰੂ ਘਰ ਦੇ ਸੇਵਕ ਤੇ ਕੁਸ਼ਲ ਰਾਜ ਪ੍ਰਬੰਧਕ ਨੂੰ ਸਨਿਮਰ ਸ਼ਰਧਾਂਜਲੀ। ਉਨ੍ਹਾਂ ਦਾ ਰਾਜ ਪ੍ਰਬੰਧ ਅੱਜ ਵੀ ਕੁੱਲ ਦੁਨੀਆਂ ਦੇ ਸ਼ਾਸਨ-ਕਾਰਜ ਦੀ ਇੱਕ ਮਿਸਾਲੀ ਉਦਾਹਰਣ ਪ੍ਰਦਾਨ ਕਰਦਾ ਹੈ। pic.twitter.com/d0cTD8ddGw
— Sukhbir Singh Badal (@officeofssbadal) June 28, 2020
ਇਸ ਦੇ ਨਾਲ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
-
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ, ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਅਰਪਣ ਕਰਦੀ ਹਾਂ। ਜਿੱਥੇ ਮਹਾਰਾਜਾ ਰਣਜੀਤ ਸਿੰਘ ਜੀ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਤੇ ਨਿਮਰਤਾ ਰੱਖਣ ਵਾਲੇ ਸ਼ਰਧਾਲੂ ਸਨ, ਉੱਥੇ ਹੀ ਇੱਕ ਦਮਦਾਰ ਆਗੂ ਤੇ ਸੂਰਬੀਰ ਜਰਨੈਲ ਵੀ ਸਨ।#MaharajaRanjitSingh #Tribute pic.twitter.com/4JnvU8v7NV
— Harsimrat Kaur Badal (@HarsimratBadal_) June 28, 2020 " class="align-text-top noRightClick twitterSection" data="
">ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ, ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਅਰਪਣ ਕਰਦੀ ਹਾਂ। ਜਿੱਥੇ ਮਹਾਰਾਜਾ ਰਣਜੀਤ ਸਿੰਘ ਜੀ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਤੇ ਨਿਮਰਤਾ ਰੱਖਣ ਵਾਲੇ ਸ਼ਰਧਾਲੂ ਸਨ, ਉੱਥੇ ਹੀ ਇੱਕ ਦਮਦਾਰ ਆਗੂ ਤੇ ਸੂਰਬੀਰ ਜਰਨੈਲ ਵੀ ਸਨ।#MaharajaRanjitSingh #Tribute pic.twitter.com/4JnvU8v7NV
— Harsimrat Kaur Badal (@HarsimratBadal_) June 28, 2020ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ, ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਅਰਪਣ ਕਰਦੀ ਹਾਂ। ਜਿੱਥੇ ਮਹਾਰਾਜਾ ਰਣਜੀਤ ਸਿੰਘ ਜੀ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਤੇ ਨਿਮਰਤਾ ਰੱਖਣ ਵਾਲੇ ਸ਼ਰਧਾਲੂ ਸਨ, ਉੱਥੇ ਹੀ ਇੱਕ ਦਮਦਾਰ ਆਗੂ ਤੇ ਸੂਰਬੀਰ ਜਰਨੈਲ ਵੀ ਸਨ।#MaharajaRanjitSingh #Tribute pic.twitter.com/4JnvU8v7NV
— Harsimrat Kaur Badal (@HarsimratBadal_) June 28, 2020
ਦੱਸ ਦਈਏ, ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂਅ ਨਾਲ਼ ਜਾਣਿਆ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ। ਮਹਾਰਾਜਾ ਰਣਜੀਤ ਸਿੰਘ ਦੇ ਪਿਤਾ ਮਹਾਂ ਸਿੰਘ , ਸ਼ੁੱਕਰਚੱਕੀਆ ਮਿਸਲ ਦਾ ਜੱਥੇਦਾਰ ਸੀ। ਅਤੇ ਉਸ ਦਾ ਇਲਾਕਾ ਅੱਜ ਦੇ ਲਹਿੰਦੇ ਪੰਜਾਬ ਦੇ ਗੁੱਜਰਾਂਵਾਲੇ ਦੇ ਦੁਆਲੇ ਸੀ।
1792 ਈ: ਵਿੱਚ ਮਹਾਂ ਸਿੰਘ ਦੀ ਮੌਤ ਪਿੱਛੋਂ ਮਿਸਲ ਦਾ ਰਾਜ-ਪ੍ਬੰਧ ਉਸ ਦੀ ਪਤਨੀ ਰਾਜ ਕੌਰ ਦੇ ਹੱਥਾਂ ਵਿੱਚ ਆ ਗਿਆ| ਉਸਨੇ ਸਾਰਾ ਕੰਮ-ਕਾਜ ਸਰਦਾਰ ਲਖਪਤ ਰਾਏ ਦੇ ਹਵਾਲੇ ਕਰ ਦਿੱਤਾ।1796 ਈ: ਵਿੱਚ ਰਣਜੀਤ ਸਿੰਘ ਦਾ ਵਿਆਹ ਮਹਿਤਾਬ ਕੌਰ ਨਾਲ ਹੋ ਜਾਣ ਉਪਰੰਤ ਉਸਦੀ ਸੱਸ ਸਦਾ ਕੌਰ ਵੀ ਸ਼ੁੱਕਰਚੱਕੀਆ ਮਿਸਲ ਦੇ ਸ਼ਾਸਨ-ਪ੍ਰਬੰਧ ਵਿੱਚ ਹਿੱਸਾ ਲੈਣ ਲੱਗੀ। ਜਦ ਤੱਕ ਰਣਜੀਤ ਸਿੰਘ ਨਾਬਾਲਗ ਰਿਹਾ, ਮਿਸਲ ਦਾ ਰਾਜ- ਪ੍ਰਬੰਧ ਤਿੰਨ ਵਿਅਕਤੀਆਂ ਦੇ ਹੱਥਾਂ ਵਿੱਚ ਰਿਹਾ-ਰਾਜ ਕੌਰ, ਸਦਾ ਕੌਰ ਤੇ ਦੀਵਾਨ ਲਖਪਤ ਰਾਏ।ਇਸ ਕਾਲ ਨੂੰ ਤਿੱਕੜੀ ਦੀ ਸਰਪ੍ਰਸਤੀ ਦਾ ਕਾਲ ਕਿਹਾ ਜਾਂਦਾ ਹੈ। 1797 ਈ: ਵਿੱਚ ਜਦ ਰਣਜੀਤ ਸਿੰਘ 17 ਵਰਿਆਂ ਦਾ ਹੋ ਗਿਆ ਤਾਂ ਉਸ ਨੇ ਰਾਜ-ਪ੍ਰਬੰਧ ਦੀ ਵਾਗ-ਡੋਰ ਆਪਣੇ ਹੱਥਾਂ ਵਿੱਚ ਲੈ ਲਈ।