ETV Bharat / city

ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ’ਤੇ ਮਾਨ ਸਰਕਾਰ

author img

By

Published : May 6, 2022, 11:53 AM IST

Updated : May 7, 2022, 2:17 PM IST

ਬੀਜੇਪੀ ਆਗੂ ਤਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੀ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। ਬੀਜੇਪੀ ਆਗੂਆਂ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਨਾਲ ਹੀ ਕਿਹਾ ਕਿ ਪੰਜਾਬ ਪੁਲਿਸ ਨੇ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਚੱਲ ਰਹੀ ਹੈ।

ਵਿਰੋਧੀਆਂ ਦੇ ਨਿਸ਼ਾਨੇ ’ਤੇ ਮਾਨ ਸਰਕਾਰ
ਵਿਰੋਧੀਆਂ ਦੇ ਨਿਸ਼ਾਨੇ ’ਤੇ ਮਾਨ ਸਰਕਾਰ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਦਿੱਲੀ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਤਜਿੰਦਰਪਾਲ ਬੱਗਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਤਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ ਭਖ ਗਈ ਹੈ। ਜੀ ਹਾਂ ਵਿਰੋਧੀਆਂ ਵੱਲੋਂ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਜਾ ਰਿਹਾ ਹੈ।

ਬੀਜੇਪੀ ਨੇ ਸੀਐੱਮ ਮਾਨ ਨੂੰ ਘੇਰਿਆ: ਇਸ ਮਾਮਲੇ ਤੋਂ ਬਾਅਦ ਪੰਜਾਬ ਬੀਜੇਪੀ ਦੇ ਮੁੱਖ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਦਿੱਲੀ ਦੇ ਬੀਜੇਪੀ ਆਗੂ ਤਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਕਿਹਾ ਕਿ ਬੀਜੇਪੀ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਸਖਤ ਸ਼ਬਦਾਂ ਚ ਨਿੰਦਾ ਕਰਦੀ ਹੈ। ਪੰਜਾਬ ਪੁਲਿਸ ਨੇ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਉਨ੍ਹਾਂ ਦੀ ਗ੍ਰਿਫਤਾਰੀ ਕੀਤੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੱਲ੍ਹਾਂ ਤਾਂ ਬਾਬਾ ਸਾਹਿਬ ਅੰਬੇਡਕਰ ਅਤੇ ਭਗਤ ਸਿੰਘ ਦੀ ਕਰਦੇ ਹਨ ਪਰ ਕੰਮ ਸਾਰੇ ਅੰਗਰੇਜ਼ਾਂ ਵਾਲੇ ਕਰ ਰਹੇ ਹਨ। ਅਜਿਹੀਆਂ ਨੀਤੀਆਂ ਅੰਗਰੇਜ਼ਾਂ ਦੀ ਸੀ।

ਕੇਜਰੀਵਾਲ ਕਰ ਰਹੇ ਪੰਜਾਬ ਪੁਲਿਸ ਦਾ ਇਸਤੇਮਾਲ: ਉਨ੍ਹਾਂ ਅੱਗੇ ਕਿਹਾ ਕਿ ਤੁਸੀਂ ਬਾਬਾ ਸਾਹਿਬ ਦੀ ਤਸਵੀਰ ਲਗਾਉਂਦੇ ਹੋ ਉਨ੍ਹਾਂ ਨੇ ਸੰਵਿਧਾਨ ਦੇ ਤਹਿਤ ਲੋਕਾਂ ਨੂੰ ਬੋਲਣ ਦਾ ਅਧਿਕਾਰ ਦਿੱਤਾ ਹੈ। ਪੰਜਾਬ ਪੁਲਿਸ ਨੇ ਪਹਿਲਾਂ ਤਾਂ ਬੱਗਾ ਦੇ ਖਿਲਾਫ ਝੂਠਾ ਮਾਮਲਾ ਦਰਜ ਕੀਤਾ ਅਤੇ ਫਿਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਅਰਵਿੰਦ ਕੇਜਰੀਵਾਲ ਜੋ ਪੰਜਾਬ ਪੁਲਿਸ ਦਾ ਇਸਤੇਮਾਲ ਕਰ ਰਹੇ ਹਨ ਉਹ ਤਾਂ ਸ਼ਰਮਨਾਕ ਹੈ ਹੀ ਅਤੇ ਉਹ ਇਸ ਕੰਮ ਚ ਉਨ੍ਹਾਂ ਦੇ ਨਾਲ ਹੈ ਇਸ ਤੋਂ ਸ਼ਰਮ ਵਾਲੀ ਗੱਲ ਕੋਈ ਹੋ ਹੀ ਨਹੀਂ ਸਕਦੀ।

ਸੀਐੱਮ ਮਾਨ ਨੂੰ ਚਿਤਾਵਨੀ: ਉਨ੍ਹਾਂ ਨੇ ਭਗਵੰਤ ਮਾਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਕੋਈ ਵੀ ਵਰਕਰ ਉਨ੍ਹਾਂ ਦੀ ਇਸ ਹਰਕਤ ਤੋਂ ਡਰਨ ਵਾਲਾ ਨਹੀਂ ਹੈ। ਬੀਜੇਪੀ ਦੇ ਨੇਤਾ ਤਾਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੁਆਰਾ ਲਗਾਈ ਗਈ ਐਮਰਜੈਂਸੀ ਤੋਂ ਵੀ ਨਹੀਂ ਡਰੇ ਸੀ। ਇਸ ਲਈ ਉਹ ਇਸ ਤਰ੍ਹਾਂ ਦੀਆਂ ਹਰਕਤਾਂ ਕਰਨਾ ਬੰਦ ਕਰ ਦੇਣ ਅਤੇ ਪੰਜਾਬ ਦੇ ਵੱਲ ਧਿਆਨ ਦਿੱਤਾ ਜਾਵੇ। ਨਾਲ ਹੀ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਨੱਚਣਾ ਬੰਦ ਕਰਨ ਨਹੀਂ ਤਾਂ ਉਹ ਸੜਕਾਂ ’ਤੇ ਵੀ ਉਤਰਨਾ ਜਾਣਦੇ ਹਨ।

  • ਪੰਜਾਬ ਵਿੱਚ ਆਪ ਦੀ ਸਰਕਾਰ ਹੁਣ ਸ਼ਰੇਆਮ ਗੁੰਡਾਗਰਦੀ ਤੇ ਉੱਤਰ ਆਈ ਹੈ।@ArvindKejriwal ਦੇ ਖਿਲਾਫ਼ ਕਿਸੇ ਦੇ ਵੀ ਕੁੱਝ ਕਹਿਣ ਤੇ ਭਾਜਪਾ ਦੇ@TajinderBagga ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਇਹ ਆਪ ਸਰਕਾਰ ਦੀ ਮਾਨਸਿਕਤਾ ਨੂੰ ਬਿਆਨ ਕਰਦੀ ਹੈ ਅਤੇ ਉਹਨਾਂ ਦੀ ਗੁੰਡਾਗਰਦੀ ਵਿੱਚ ਵਾਧੇ ਨੂੰ ਵੀ।#IstandWithTajinderBagga pic.twitter.com/GHI23RaFbP

    — Ashwani Sharma (@AshwaniSBJP) May 6, 2022 " class="align-text-top noRightClick twitterSection" data=" ">

'ਆਪ' ਸ਼ਰੇਆਮ ਕਰ ਰਹੀ ਗੁੰਡਾਗਰਦੀ: ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਰੇਆਮ ਗੁੰਡਾਗਰਦੀ ਤੇ ਉਤਰ ਆਈ ਹੈ। ਅਰਵਿੰਦ ਕੇਜਰੀਵਾਲ ਦੇ ਖਿਲਾਫ ਕਿਸੇ ਦੇ ਵੀ ਕੁਝ ਬੋਲਣ ਤੇ ਭਾਜਪਾ ਦੇ ਤਜਿੰਦਰਪਾਲ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਹਿਰਾਸਤ ’ਚ ਲੈ ਲਿਆ ਗਿਆ ਹੈ। ਇਹ ਆਮ ਆਦਮੀ ਦੀ ਸਰਕਾਰ ਦੀ ਮਾਨਸਿਕਤਾ ਨੂੰ ਬਿਆਨ ਕਰਦੀ ਹੈ ਅਤੇ ਉਨ੍ਹਾਂ ਦੀ ਗੁੰਡਾਗਰਦੀ ’ਚ ਵਾਧੇ ਨੂੰ ਵੀ। ਨਾਲ ਹੀ ਉਨ੍ਹਾਂ ਨੇ ਆਈ ਸਟੈਂਡ ਵਿਦ ਤਜਿੰਦਰ ਬੱਗਾ ਦਾ ਹੈਸ਼ਟੈੱਗ ਵੀ ਬਣਾਇਆ ਹੈ।

'ਰਾਜਨੀਤੀਕ ਸਾਜਿਸ਼ ਦੀ ਜਿੰਦਾ ਮਿਸਾਲ': ਤਜਿੰਦਰ ਪਾਲ ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਜਿੱਥੇ ਭਾਰਤੀ ਜਨਤਾ ਪਾਰਟੀ ਵੱਲੋਂ ਬੀਜੇਪੀ ਨੂੰ ਘੇਰਿਆ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਕਾਂਗਰਸ ਪਾਰਟੀ ਵੱਲੋਂ ਇਸ ਨੂੰ ਰਾਜਨੀਤੀਕ ਸਾਜਿਸ਼ ਦੱਸਿਆ ਹੈ। ਦੱਸ ਦਈਏ ਕਿ ਕਾਂਗਰਸ ਦੇ ਬੁਲਾਰੇ ਕੰਵਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਚ ਇਹ ਜੋ ਸਭ ਚਲ ਰਿਹਾ ਹੈ ਇਹ ਰਾਜਨੀਤੀਕ ਸਾਜਿਸ਼ ਦੀ ਜਿੰਦਾ ਮਿਸਾਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਲੋਕ ਸਾਫ ਸੁਥਰੀ ਰਾਜਨੀਤੀ ਕਰਨ ਦੀ ਗੱਲ ਕਰਕੇ ਸੱਤਾ ਚ ਆਏ ਸੀ ਉਨ੍ਹਾਂ ਨੇ ਅਜਿਹਾ ਮਾਹੌਲ ਖਰਾਬ ਕਰ ਦਿੱਤਾ ਹੈ ਕਿ ਆਉਣ ਵਾਲੇ ਸਮੇਂ ਚ ਜੋ ਰਾਜਨੇਤਾ ਕੁਝ ਵੀ ਬੋਲੇਗਾ ਉਸ ਤੇ ਲੋਕ ਭਰੋਸਾ ਨਹੀਂ ਕਰਨਗੇ।

ਪ੍ਰਿਤਪਾਲ ਬਲੀਏਵਾਲ

ਉਨ੍ਹਾਂ ਅੱਗੇ ਕਿ ਆਉਣ ਵਾਲੇ ਸਮੇਂ ਚ ਇਸ ਤਰੀਕੇ ਦੀ ਕਾਰਵਾਈ ਅਰਾਜਕਤਾ ਨੂੰ ਜਨਮ ਦਿੰਦੀ ਹੈ। ਦੋ ਕਿ ਬਿਲਕੁੱਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅੱਜ ਤੱਕ ਸਾਰੇ ਰਾਜਨੀਤੀਕ ਦਲਾਂ ਨੇ ਇਸ ਗੱਲ ਦਾ ਖਿਆਲ ਰੱਖਇਆ ਹੈ ਅਤੇ ਇਸ ਤਰੀਕੇ ਦੀਆਂ ਹਰਕਤਾਂ ਦੇਸ਼ ’ਚ ਮਾਹੌਲ ਖਰਾਬ ਕਰਨ ਵਾਲੀ ਸਾਬਿਤ ਹੋਵੇਗੀ।

ਆਮ ਆਦਮੀ ਪਾਰਟੀ ਦੀ ਸਫਾਈ: ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਬੁਲਾਰੇ ਅਹਿਬਾਬ ਗਰੇਵਾਲ ਨੇ ਇਸ ਪੂਰੇ ਮਾਮਲੇ ’ਤੇ ਆਪਣੀ ਸਫਾਈ ਦਿੰਦਿਆਂ ਕਿਹਾ ਹੈ 'ਗ੍ਰਿਫ਼ਤਾਰੀ ਸਿਆਸੀ ਬਦਲਾਖ਼ੋਰੀ ਤੋਂ ਪ੍ਰੇਰਿਤ ਨਹੀਂ ਹੈ। ਪੰਜਾਬ ਦਾ ਮਾਹੌਲ ਜੇਕਰ ਕੋਈ ਖਰਾਬ ਕਰੇਗਾ ਜਾਂ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰੇਗਾ ਤਾਂ ਪੰਜਾਬ ਪੁਲਿਸ ਇਸ ਤੇ ਐਕਸ਼ਨ ਲਵੇਗੀ।

ਵਿਰੋਧੀਆਂ ਦੇ ਨਿਸ਼ਾਨੇ ’ਤੇ ਮਾਨ ਸਰਕਾਰ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਦੀ ਦੂਰ ਵਰਤੋਂ ਨਹੀਂ ਕਰ ਰਹੇ ਕਿਹਾ ਜੇਕਰ ਪੁਲਿਸ ਕੋਲ ਕੋਈ ਸਬੂਤ ਹੋਣਗੇ ਤਾਂ ਹੀ ਓਹ ਉਸ ਨੂੰ ਗ੍ਰਿਫਤਾਰ ਕਰਕੇ ਲਿਆਈ ਹੈ, ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਹ ਬੇਕਸੂਰ ਨੇ ਤਾਂ ਭਾਜਪਾ ਨੂੰ ਡਰ ਕਿਸ ਗੱਲ ਦਾ ਹੈ, ਉਨ੍ਹਾਂ ਕਿਹਾ ਅਦਾਲਤ ਖੁਦ ਹੀ ਫੈਸਲਾ ਲਵੇਗੀ ਜੇਕਰ ਉਹ ਬੇਕਸੂਰ ਹੋਣਗੇ ਤਾਂ ਅਦਾਲਤ ਰਿਹਾ ਕਰ ਦੇਵੇਗੀ।

ਵਿਰੋਧੀਆਂ ਦੇ ਨਿਸ਼ਾਨੇ ’ਤੇ ਮਾਨ ਸਰਕਾਰ

'ਪੰਜਾਬ ਪੁਲਿਸ ਨੇ 5 ਵਾਰ ਭੇਜਿਆ ਸੀ ਸੰਮਨ': ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਤਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਬਾਰੇ ਕਿਹਾ ਹੈ ਕਿ ਤੇਜਿੰਦਰ ਬੱਗਾ ਨੂੰ ਸਿਆਸੀ ਕਾਰਨਾਂ ਕਰਕੇ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ, ਸਗੋਂ ਉਸ ਨੇ ਸੋਸ਼ਲ ਮੀਡੀਆ 'ਤੇ ਕੁਝ ਅਜਿਹੀ ਸਮੱਗਰੀ ਦੀ ਵਰਤੋਂ ਕੀਤੀ ਸੀ, ਜਿਸ ਨਾਲ ਸੂਬੇ ਦਾ ਮਾਹੌਲ ਖਰਾਬ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਇਹ ਕਹਿਣਾ ਬਿਲਕੁਲ ਗਲਤ ਹੈ ਕਿ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਖਿਲਾਫ ਬੋਲਣ ਕਾਰਨ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ 5 ਵਾਰ ਸੰਮਨ ਭੇਜੇ ਗਏ ਸੀ, ਪਰ ਉਹ 5 ਵਾਰ ਹਾਜ਼ਰ ਨਹੀਂ ਹੋਏ, ਜਿਸ ਤੋਂ ਬਾਅਦ ਪੰਜਾਬ ਪੁਲਿਸ ਨੂੰ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰਨਾ ਪਿਆ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਪੁਲਿਸ ਪੂਰੀ ਨਿਰਪੱਖਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਵਿੱਚ ਕੋਈ ਸਿਆਸੀ ਦਖ਼ਲਅੰਦਾਜ਼ੀ ਨਹੀਂ ਹੈ। ਸਗੋਂ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕਿਹਾ ਸੀ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ, ਜਿੱਥੇ ਨਫ਼ਰਤ ਦੇ ਵਿੱਚ ਨਹੀਂ ਬੀਜਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਰਾਜਨੀਤੀ ਨਫ਼ਰਤ ਦੇ ਬੀਜ ਬੀਜਣ ਦੀ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਪਾੜੋ ਤੇ ਰਾਜ ਕਰੋ ਦੀ ਨੀਤੀ ਕਿਸੇ ਵੀ ਸੂਰਤ ਵਿੱਚ ਕਾਮਯਾਬ ਨਹੀਂ ਹੋ ਸਕਦੀ। ਉਨ੍ਹਾਂ ਇਹ ਵੀ ਕਿਹਾ ਕਿ ਪਟਿਆਲਾ ਹਿੰਸਾ ਦੀਆਂ ਤਾਰਾਂ ਵੀ ਭਾਜਪਾ ਆਗੂਆਂ ਨਾਲ ਵੀ ਜੁੜ ਰਹੀਆਂ ਹਨ।

'ਭਾਜਪਾ-ਕਾਂਗਰਸ ਦੇ ਇਲਜ਼ਾਮ ਗਲਤ': ਉਨ੍ਹਾਂ ਭਾਜਪਾ ਅਤੇ ਕਾਂਗਰਸ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਹ ਦੋਵੇ ਕਹਿ ਰਹੇ ਹਨ ਕਿ ਉਹ ਬਿਲਕੁਲ ਗਲਤ ਹਨ। ਜੋ ਕਾਰਵਾਈ ਕੀਤੀ ਗਈ ਹੈ, ਉਹ ਰਾਜਨੀਤਿਕ ਨਹੀਂ ਹੈ, ਸਗੋਂ ਇਹ ਕਾਰਵਾਈ ਉਹਨਾਂ ਲੋਕਾਂ ਖਿਲਾਫ ਹੋਈ ਹੈ ਜੋ ਫਿਰਕੂ ਦੰਗੇ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ।

  • Tajinder Bagga could be from a different party, one could have ideological differences. But Political vendetta, of @ArvindKejriwal & @BhagwantMann, to settle personal scores through Punjab police is a cardinal sin… Stop tarnishing the image of Punjab Police by Politicising it..

    — Navjot Singh Sidhu (@sherryontopp) May 6, 2022 " class="align-text-top noRightClick twitterSection" data=" ">

'ਪੰਜਾਬ ਪੁਲਿਸ ਦਾ ਨਾ ਕਰੋ ਅਕਸ ਖਰਾਬ': ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਤਜਿੰਦਰਪਾਲ ਬੱਗਾ ਕਿਸੇ ਵੱਖਰੀ ਪਾਰਟੀ ਦੇ ਹੋ ਸਕਦੇ ਹਨ, ਉਨ੍ਹਾਂ ਨਾਲ ਵਿਚਾਰਧਾਰਕ ਮਤਭੇਦ ਹੋ ਸਕਦੇ ਹਨ ਪਰ ਸਿਆਸੀ ਬਦਲਾਖੋਰੀ ਦੇ ਚੱਲਦੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪੰਜਾਬ ਪੁਲਿਸ ਰਾਹੀ ਆਪਣੇ ਨਿੱਜੀ ਹਿਸਾਬ ਪੂਰਾ ਕਰਨ ਚ ਲੱਗੇ ਹਏ ਹਨ ਜੋ ਕਿ ਇੱਕ ਵੱਡਾ ਪਾਪ ਹੈ। ਪੰਜਾਬ ਪੁਲਿਸ ਦਾ ਸਿਆਸੀਕਰਨ ਕਰਕੇ ਉਸਦੇ ਅਕਸ ਨੂੰ ਖਰਾਬ ਕਰਨਾ ਬੰਦ ਕਰੋ।

ਇਹ ਵੀ ਪੜੋ: ਬੀਜੇਪੀ ਆਗੂ ਤਜਿੰਦਰਪਾਲ ਬੱਗਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

Last Updated : May 7, 2022, 2:17 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.