ਚੰਡੀਗੜ੍ਹ: ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤ ਦੀ ਗੋਲੀ ਲੱਗਣ ਕਾਰਨ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੀ ਵਿਜੀਲੈਂਸ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਦੌਰਾਨ ਇਹ ਘਟਨਾ ਸਾਹਮਣੇ ਆਈ। ਉੱਥੇ ਹੀ ਮ੍ਰਿਤਕ ਦੀ ਮਾਂ ਵੱਲੋਂ ਪੰਜਾਬ ਵਿਜੀਲੈਂਸ ’ਤੇ ਕਾਰਤਿਕ ਪੋਪਲੀ ਨੂੰ ਗੋਲੀ ਮਾਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ।
ਮਾਮਲੇ ਸਬੰਧੀ ਐਸਐਸਪੀ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਸੰਜੇ ਪੋਪਲੀ ਦੇ ਬੇਟੇ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਜਿਸ ਕਾਰਨ ਉਸਦੀ ਮੌਤ ਹੋ ਗਈ। ਉਸ ਨੇ ਲਾਇਸੈਂਸੀ ਰਿਵਾਲਵਰ ਦੇ ਨਾਲ ਗੋਲੀ ਚਲਾਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਾਰਤਿਕ ਵਜੋਂ ਹੋਈ ਹੈ, ਜਿਸ ਦੀ ਉਮਰ 27 ਸਾਲ ਦੱਸੀ ਜਾ ਰਹੀ ਹੈ।
ਵਿਜੀਲੈਂਸ ਦਾ ਬਿਆਨ: ਹਾਲਾਂਕਿ ਇਸ ਪੂਰੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਵਿਜੀਲੈਂਸ ਦੀ ਟੀਮ ਛਾਪੇਮਾਰੀ ਕਰ ਸੰਜੇ ਪੋਪਲੀ ਦੇ ਘਰੋਂ ਵਾਪਸ ਆ ਗਈ ਸੀ ਜਿਸ ਤੋਂ ਬਾਅਦ ਸੰਜੇ ਪੋਪਲੀ ਦੇ ਪੁੱਤ ਨੇ ਖੁਦ ਨੂੰ ਗੋਲੀ ਮਾਰੇ ਖੁਦਕੁਸ਼ੀ ਕਰ ਲਈ।
ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸਿਆਸਤ ਵੀ ਭਖਦੀ ਹੋਈ ਨਜ਼ਰ ਆ ਰਹੀ ਹੈ। ਆਈ ਏ ਐਸ ਅਫਸਰ ਦੇ ਬੇਟੇ ਦੀ ਭੇਟ ਭਰੇ ਹਾਲਾਤਾਂ ਨੂੰ ਲੈਕੇ ਕਾਂਗਰਸ ਦੇ ਬੁਲਾਰੇ ਕੰਵਰ ਹਰਪ੍ਰੀਤ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਉਨ੍ਹਾਂ ਕਿਹਾ ਕਿ ਰਾਜਨੀਤਿਕ ਬਦਲਾਖੋਰੀ ਉਸ ਵਿੱਚ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ’ਤੇ ਹੋਰ ਕਈ ਕਾਂਗਰਸ ਲੀਡਰਾਂ ਨੂੰ ਵੀ ਸਰਕਾਰਾਂ ਰਾਜਨੀਤਿਕ ਬਦਲਾਖੋਰੀ ਦਾ ਸ਼ਿਕਾਰ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਦੀ ਗਲਤ ਢੰਗ ਨਾਲ ਵਰਤੋਂ ਹੋ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਭ੍ਰਿਸ਼ਟਾਚਾਰ ਦਾ ਕਿਸੇ ਵੀ ਸੂਰਤ ਚ ਸਮਰਥਨ ਨਹੀਂ ਕਰਦੇ ਪਰ ਇਹ ਸਹੀ ਢੰਗ ਨਹੀਂ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਜੇ ਪੋਪਲੀ ਲਈ ਡੂੰਘੀ ਸੰਵੇਦਨਾ ਅਤੇ ਹਮਦਰਦੀ ਜਿਨ੍ਹਾਂ ਨੇ ਆਪਣੇ ਪੁੱਤਰ ਕਾਰਤਿਕ ਨੂੰ ਦੁਖਦਾਈ ਹਾਲਾਤਾਂ ਵਿੱਚ ਗੁਆ ਦਿੱਤਾ। ਕਾਨੂੰਨ ਨੂੰ ਆਪਣਾ ਰਾਹ ਅਪਣਾਉਣ ਅਤੇ ਨਿੱਜੀ ਹਿੱਤਾਂ ਲਈ ਇਸ ਪ੍ਰਕਿਰਿਆ ਨੂੰ ਨਾਟਕੀ ਬਣਾਉਣਾ, ਜਿਸ ਨਾਲ ਕੀਮਤੀ ਜਾਨ ਜਾਂਦੀ ਹੈ, ਮੁਆਫ਼ੀਯੋਗ ਨਹੀਂ ਹੈ। ਆਮ ਆਦਮੀ ਪਾਰਟੀ ਪੰਜਾਬ ਕਾਰਤਿਕ ਨੂੰ ਕੌਣ ਵਾਪਸ ਲਿਆਵੇਗਾ।
ਪੰਜਾਬ ਲੋਕ ਕਾਂਗਰਸ ਦੇ ਆਗੂ ਪ੍ਰਿਤਪਾਲ ਬਲੀਏਵਾਲ ਨੇ ਕਿਹਾ ਕਿ ਹੈਰਾਨ ਕਰਨ ਵਾਲਾ ਮਾਮਲਾ ਹੈ। ਪੰਜਾਬ ਕਿੱਧਰ ਨੂੰ ਜਾ ਰਿਹਾ ਹੈ। ਬਹੁਤ ਦੁਖਦਾਈ ਗੱਲ ਹੈ ਇਹ ਭਿਆਨਕ ਹੈ। ਪੰਜਾਬ ਵਿਜੀਲੈਂਸ ਵੱਲੋਂ ਚੰਡੀਗੜ੍ਹ ਵਿੱਚ ਆਈਏਐਸ ਅਧਿਕਾਰੀ ਦੇ ਘਰ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਪੰਜਾਬ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਨੇ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ। ਸ੍ਰੀਮਤੀ ਪੋਪਲੀ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਗ੍ਰਹਿ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸੰਜੇ ਪੋਪਲੀ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਨਿਰਪੱਖ ਜਾਂਚ ਦੀ ਮੰਗ ਕੀਤੀ।
ਇਹ ਵੀ ਪੜੋ: ਗੋਲੀ ਲੱਗਣ ਕਾਰਨ ਪੋਪਲੀ ਦੇ ਪੁੱਤ ਦੀ ਮੌਤ, ਮ੍ਰਿਤਕ ਦੀ ਮਾਂ ਨੇ ਰੋ-ਰੋ ਲਾਏ ਵਿਜੀਲੈਂਸ ’ਤੇ ਗੰਭੀਰ ਇਲਜ਼ਾਮ