ETV Bharat / city

ਵੀਰ ਬਾਲ ਦਿਵਸ: PM ਦੇ ਫੈਸਲੇ ਦੀ ਸਿਆਸੀ ਲੀਡਰਾਂ ਵੱਲੋਂ ਸ਼ਲਾਘਾ - ਵੀਰ ਬਾਲ ਦਿਵਸ

ਪ੍ਰਧਾਨ ਮੰਤਰੀ ਮੋਦੀ ਦੇ 26 ਦਸਬੰਰ ਦਾ ਦਿਨ ਵੀਰ ਬਾਲ ਦਿਵਸ ਵਜੋਂ ਮਨਾਉਣ ਦੇ ਫੈਸਲੇ ਦੀ ਸਿਆਸੀ ਲੀਡਰਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ, ਮਨਜਿੰਦਰ ਸਿਰਸਾ, ਸੁਖਦੇਵ ਢੀਂਡਸਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਾਣਾ ਗੁਰਮੀਤ ਸੋਢੀ ਤੋਂ ਇਲਾਵਾ ਹੋਰ ਵੀ ਸਿਆਸੀ ਲੀਡਰਾਂ ਵੱਲੋਂ ਉਨ੍ਹਾਂ ਦੇ ਫੈਸਲੇ ਦੀ ਸ਼ਲਾਘਾ ਕੀਤੀ ਗਈ ਹੈ।

PM ਦੇ ਫੈਸਲੇ ਦੀ ਸਿਆਸੀ ਲੀਡਰਾਂ ਵੱਲੋਂ ਸ਼ਲਾਘਾ

author img

By

Published : Jan 9, 2022, 4:42 PM IST

Updated : Jan 9, 2022, 7:01 PM IST

ਚੰਡੀਗੜ੍ਹ: ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਹਰ ਸਾਲ 26 ਦਸਬੰਰ ਦਾ ਦਿਨ 'ਵੀਰ ਬਾਲ ਦਿਵਸ' (Veer baal divas) ਵਜੋਂ ਮਨਾਇਆ ਜਾਵੇਗਾ। ਇਹ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ (Dedicated to the martyrdom of the four sahibzaade) ਹੋਵੇਗਾ। ਪ੍ਰਧਾਨ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ।

ਪੀਐਮ ਦੇ ਇਸ ਐਲਾਨ ਤੋਂ ਬਾਅਦ ਦੇਸ਼ ਵਿਦੇਸ਼ ਵਿੱਚ ਬੈਠੀ ਸਿੱਖ ਸੰਗਤ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸਦੇ ਨਾਲ ਹੀ ਸਿਆਸੀ ਲੀਡਰਾਂ ਵੱਲੋਂ ਪੀਐਮ ਦੇ ਇਸ ਐਲਾਨ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 'ਵੀਰ ਬਾਲ ਦਿਵਸ'ਮਨਾਉਣ ਦੇ ਫੈਸਲੇ ਨਾਲ ਅੱਜ ਨਾ ਸਿਰਫ਼ ਕਰੋੜਾਂ ਬੱਚੇ ਚਾਰ ਸਾਹਿਬਜ਼ਾਦਿਆਂ ਦੀ ਦੇਸ਼ ਭਗਤੀ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾ ਸਕਣਗੇ,ਸਗੋਂ ਆਉਣ ਵਾਲੀਆਂ ਪੀੜ੍ਹੀਆਂ ਤਕ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਜਾਵੇਗਾ।
    ਮੈਂ ਇਸ ਲਈ ਮੋਦੀ ਜੀ ਦਾ ਧੰਨਵਾਦ ਕਰਦਾ ਹਾਂ।

    — Amit Shah (@AmitShah) January 9, 2022 " class="align-text-top noRightClick twitterSection" data=" ">

ਨਰਿੰਦਰ ਮੋਦੀ ਦੇ ਇਸ ਫੈਸਲੇ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਪੀਐਮ ਦਾ ਧੰਨਵਾਦ ਕਰਦਿਆਂ ਕਿਹਾ ਕਿ 'ਵੀਰ ਬਾਲ ਦਿਵਸ'ਮਨਾਉਣ ਦੇ ਫੈਸਲੇ ਨਾਲ ਅੱਜ ਨਾ ਸਿਰਫ਼ ਕਰੋੜਾਂ ਬੱਚੇ ਚਾਰ ਸਾਹਿਬਜ਼ਾਦਿਆਂ ਦੀ ਦੇਸ਼ ਭਗਤੀ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾ ਸਕਣਗੇ,ਸਗੋਂ ਆਉਣ ਵਾਲੀਆਂ ਪੀੜ੍ਹੀਆਂ ਤਕ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਜਾਵੇਗਾ।

  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੇ ਫੈਸਲੇ ਦਾ ਸੁਆਗਤ ਕਰਦਾ ਹਾਂ। ਇਹਨੇ ਜ਼ੁਲਮ ਦੇ ਅਧੀਨ ਸਾਹਿਬਜ਼ਾਦਿਆਂ ਦੁਆਰਾ ਦਰਸਾਈ ਗਈ ਦਲੇਰੀ ਬੇਮਿਸਾਲ ਹੈ ਅਤੇ ਵਿਸ਼ਵ ਭਰ ਵਿੱਚ ਹਰ ਕਿਸੇ ਨੂੰ ਉਨ੍ਹਾਂ ਦੀ ਮਹਾਨ ਕੁਰਬਾਨੀ ਬਾਰੇ ਪਤਾ ਲੱਗਣਾ ਚਾਹੀਦਾ ਹੈ। ਉਸ ਦਿਸ਼ਾ ਵਿੱਚ ਇਹ ਇੱਕ ਸ਼ਲਾਘਾਯੋਗ ਕਦਮ ਹੈ। https://t.co/KWgvwjIFVk

    — Capt.Amarinder Singh (@capt_amarinder) January 9, 2022 " class="align-text-top noRightClick twitterSection" data=" ">

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੇ ਫੈਸਲੇ ਦਾ ਸੁਆਗਤ ਕਰਦੇ ਹਨ। ਇਸਦੇ ਨਾਲ ਹੀ ਉਨ੍ਹਾਂ ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਇੰਨ੍ਹੇ ਜ਼ੁਲਮ ਦੇ ਅਧੀਨ ਸਾਹਿਬਜ਼ਾਦਿਆਂ ਦੁਆਰਾ ਦਰਸਾਈ ਗਈ ਦਲੇਰੀ ਬੇਮਿਸਾਲ ਹੈ ਅਤੇ ਵਿਸ਼ਵ ਭਰ ਵਿੱਚ ਹਰ ਕਿਸੇ ਨੂੰ ਉਨ੍ਹਾਂ ਦੀ ਮਹਾਨ ਕੁਰਬਾਨੀ ਬਾਰੇ ਪਤਾ ਲੱਗਣਾ ਚਾਹੀਦਾ ਹੈ। ਉਸ ਦਿਸ਼ਾ ਵਿੱਚ ਇਹ ਇੱਕ ਸ਼ਲਾਘਾਯੋਗ ਕਦਮ ਹੈ।

  • धन्यवाद @narendramodi जी

    हर साल 26 दिसंबर को “वीर बाल दिवस” मनाने का आपका ऐलान सिखों की भावनाओं को मान देता है।

    पूरा भारत 26 दिसंबर को चार साहिबज़ादों की शहादत को श्रद्धांजलि देगा और मैं इस साल खुशी से अपना जन्मदिन मनाऊँगा 🙏🏻 pic.twitter.com/q7Hu1XKPyi

    — Manjinder Singh Sirsa (@mssirsa) January 9, 2022 " class="align-text-top noRightClick twitterSection" data=" ">

ਭਾਜਪਾ ਆਗੂ ਮਨਜਿੰਦਰ ਸਿਰਸਾ ਵੱਲੋਂ ਵੀ ਪੀਐਮ ਦੇ ਫੈਸਲਾ ਦੇ ਸੁਆਗਤ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਹੁਣ 26 ਦਸੰਬਰ ਨੂੰ ਪੂਰਾ ਭਾਰਤ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰੇਗਾ।

PM ਦੇ ਫੈਸਲੇ ਦੀ ਸਿਆਸੀ ਲੀਡਰਾਂ ਵੱਲੋਂ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਦਾ ਕਹਿਣਾ ਕਿ ਜਦੋਂ ਉਹ ਸੰਸਦ ਮੈਂਬਰ ਸੀ ਤਾਂ ਉਨ੍ਹਾਂ ਵਲੋਂ ਕਈ ਵਾਰ ਸੰਸਦ 'ਚ ਇਹ ਮੁੱਦਾ ਚੁੱਕਿਆ ਗਿਆ ਸੀ। ਉਨ੍ਹਾਂ ਕਿਹਾ ਕਿ ਬੇਸ਼ਕ ਦੇਰੀ ਨਾਲ ਸਹੀ ਪਰ ਪ੍ਰਧਾਨ ਮੰਤਰੀ ਵਲੋਂ ਲਿਆ ਗਿਆ ਇਹ ਫੈਸਲਾ ਸ਼ਲਾਘਾਯੋਗ ਹੈ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ `ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਦੇ ਦਿਨ ਨੂੰ "ਵੀਰ ਬਾਲ ਦਿਵਸ" ਦੇ ਰੂਪ ਵਿੱਚ ਮਨਾਉਣ ਦੇ ਕੀਤੇ ਗਏ ਐਲਾਨ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।

  • Thank you hon’ble Prime Minister @narendramodi Ji for this admirable gesture to observe December 26 as ‘Veer Baal Diwas’ on the auspicious occasion of Parkash Purab of Sri #GuruGobindSinghJi
    The entire nation is in gratitude of this honour & befitting tribute 🙏🏼 https://t.co/wKjUPwGrUs

    — Rana Gurmit S Sodhi (@iranasodhi) January 9, 2022 " class="align-text-top noRightClick twitterSection" data=" ">

ਭਾਜਪਾ ਆਗੂ ਰਾਣਾ ਗੁਰਮੀਤ ਸੋਢੀ ਨੇ ਪੀਐਮੀ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਇਸ ਸਨਮਾਨ ਅਤੇ ਯੋਗ ਸ਼ਰਧਾਂਜਲੀ ਲਈ ਧੰਨਵਾਦੀ ਹੈ।

  • A fitting tribute,thank you. @narendramodi ji these brave and fearless noble souls spread love over hate,fought for humanity without dicremenating in name of religion or caste.Hope you will follow this in true spirit,not just use this as political announcement1/2 #DaroNahiModi https://t.co/Xv0omAmJQX

    — Brinder (@brinderdhillon) January 9, 2022 " class="align-text-top noRightClick twitterSection" data=" ">

ਪ੍ਰਧਾਨ ਮੰਤਰੀ ਮੋਦੀ ਵੱਲੋਂ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦੇ ਫੈਸਲੇ 'ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸ਼ਰਧਾਂਜਲੀ ਭੇਟ ਕਰਨਾ ਬਿਹਤਰ ਫੈਸਲਾ ਹੈ ਅਤੇ ਇਸ ਲਈ ਉਨ੍ਹਾਂ ਦੇ ਧੰਨਵਾਦੀ ਹਨ। ਉਨ੍ਹਾਂ ਲਿਖਿਆ ਕਿ ਇੰਨ੍ਹਾਂ ਬਹਾਦਰ ਅਤੇ ਨਿਡਰ ਮਹਾਨ ਰੂਹਾਂ ਨੇ ਨਫ਼ਰਤ 'ਤੇ ਪਿਆਰ ਫੈਲਾਇਆ ਅਤੇ ਧਰਮ ਜਾਂ ਜਾਤ ਦੇ ਨਾਂ 'ਤੇ ਭੇਦਭਾਵ ਕੀਤੇ ਬਿਨਾਂ ਮਨੁੱਖਤਾ ਲਈ ਲੜਿਆ। ਉਨ੍ਹਾਂ ਨਾਲ ਹੀ ਕਿਹਾ ਕਿ ਉਮੀਦ ਹੈ ਕਿ ਤੁਸੀਂ ਇਸ ਦੀ ਸੱਚੀ ਭਾਵਨਾ ਨਾਲ ਪਾਲਣਾ ਕਰੋਗੇ, ਇਸਨੂੰ ਸਿਰਫ਼ ਸਿਆਸੀ ਘੋਸ਼ਣਾ ਵਜੋਂ ਨਹੀਂ ਵਰਤੋਂਗੇ।

ਅਸ਼ਵਨੀ ਸ਼ਰਮਾ ਨੇ ਕੀਤਾ ਪ੍ਰਧਾਨ ਮੰਤਰੀ ਦਾ ਧੰਨਵਾਦ

ਪ੍ਰਧਾਨ ਮੰਤਰੀ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਵਾਗਤ ਕੀਤਾ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਹਾਦਰ ਸਪੁੱਤਰ ਸਨ। ਦੋਹਾਂ ਸਾਹਿਬਜ਼ਾਦਿਆਂ ਨੇ ਧਰਮ ਲਈ ਕੁਰਬਾਨੀਆਂ ਦੇ ਕੇ ਦੁਨੀਆਂ ਵਿੱਚ ਅਜਿਹੀ ਮਿਸਾਲ ਕਾਇਮ ਕੀਤੀ, ਜਿਸ ਦਾ ਅੱਜ ਤੱਕ ਕੋਈ ਸਾਨੀ ਪੈਦਾ ਨਹੀਂ ਹੋਇਆ।

ਇਹ ਵੀ ਪੜ੍ਹੋ: ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਦਾ ਵੱਡਾ ਐਲਾਨ: 26 ਦਸੰਬਰ ‘ਵੀਰ ਬਾਲ ਦਿਵਸ’

Last Updated : Jan 9, 2022, 7:01 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.