ETV Bharat / city

ਹਰਸਿਮਰਤ ਦੇ ਤੱਕੜੀ ਵਾਲੇ ਬਿਆਨ ਤੋਂ ਬਾਅਦ ਭਖੀ ਸਿਆਸਤ

ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਚੋਣ ਨਿਸ਼ਾਨ ਤੱਕੜੀ ਦੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।

ਹਰਸਿਮਰਤ ਦੇ ਤੱਕੜੀ ਵਾਲੇ ਬਿਆਨ ਤੋਂ ਬਾਅਦ ਭਖੀ ਸਿਆਸਤ
ਹਰਸਿਮਰਤ ਦੇ ਤੱਕੜੀ ਵਾਲੇ ਬਿਆਨ ਤੋਂ ਬਾਅਦ ਭਖੀ ਸਿਆਸਤ
author img

By

Published : Dec 29, 2021, 10:25 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਬੀਬਾ ਹਰਸਿਮਰਤ ਕੌਰ ਬਾਦਲ (Harsimrat Kaur Badal) ਵੱਲੋਂ ਆਪਣੇ (Akali Dal Badal) ਚੋਣ ਨਿਸ਼ਾਨ ਤੱਕੜੀ ਦੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੀ ਤੱਕੜੀ ਨਾਲ ਤੁਲਨਾ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਬਾਬਾ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਬਾਦਲਾਂ ਦੀ ਤੱਕੜੀ ਦੀ ਤੁਲਨਾ ਕਰਨਾ ਜਿੱਥੇ ਭਾਰਤੀ ਚੋਣ ਵਿਵਸਥਾ ਦੀ ਉਲੰਘਣਾ ਹੈ, ਉੱਥੇ ਹੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਹਿਰਦੇ ਨਾਲ ਕੀਤਾ ਖਿਲਵਾੜ ਹੈ।

ਧਾਰਮਿਕ ਭਾਵਨਾ ਨਾਲ ਖਿਲਵਾੜ ਕਰਨ ਵਾਲੀ ਹਰਸਿਮਰਤ ਕੌਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ 'ਤੇ ਕੀਤਾ ਜਾਵੇ ਤਲਬ

ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾ ਨਾਲ ਖਿਲਵਾੜ ਕਰਨ ਵਾਲੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ 'ਤੇ ਤਲਬ ਕੀਤਾ ਜਾਵੇ ਅਤੇ ਬੀਬਾ ਬਾਦਲ ਸਿੱਖ ਸੰਗਤ ਕੋਲੋਂ ਤੁਰੰਤ ਮੁਆਫ਼ੀ ਮੰਗਣ।

ਬੁੱਧਵਾਰ ਨੂੰ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਮੈਂਬਰ ਅਤੇ ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਰਾਜਨੀਤਿਕ ਚੋਣ ਨਿਸ਼ਾਨ ਤੱਕੜੀ ਦੀ ਜਗਤ ਗੁਰੂ ਨਾਨਕ ਦੇਵ ਜੀ ਦੀ ਸੱਚੀ ਸੁੱਚੀ ਕਮਾਈ ਵਾਲੀ ਤੱਕੜੀ ਨਾਲ ਤੁਲਨਾ ਕਰਦਿਆਂ ਕਿਹਾ ਗਿਆ, ''ਸਾਡੇ ਵਾਸਤੇ ਆਹ ਤੱਕੜੀ (ਚੋਣ ਨਿਸ਼ਾਨ), ਇਹ ਗੁਰੂ ਨਾਨਕ ਸਾਹਿਬ ਦੀ ਤੱਕੜੀ ਤੋਂ ਘੱਟ ਅਹਿਮੀਅਤ ਨਹੀਂ ਰੱਖਦੀ। ਇਹ ਤੱਕੜੀ ਸਾਨੂੰ ਯਾਦ ਦਿਵਾਉਂਦੀ ਹੈ, ਜੇ ਲੋਕਾਂ ਨੇ ਇਸ ਤੱਕੜੀ 'ਤੇ ਵਿਸ਼ਵਾਸ ਕੀਤਾ ਤਾਂ ਬਾਬੇ ਨਾਨਕ ਦੀ ਤੱਕੜੀ ਨਾਲ ਉਨ੍ਹਾਂ ਦੇ ਵਿਸ਼ਵਾਸ ਦਾ ਮੁੱਲ ਸੌ ਗੁਣਾ ਵੱਧ ਕਰਕੇ ਮੋੜਿਆ ਹੈ।

ਚੋਣ ਨਿਸ਼ਾਨ ਤੱਕੜੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਸਿੱਖਾਂ ਨੂੰ ਮਾਰਨ, ਨੌਜਵਾਨੀ ਨੂੰ ਨਸ਼ੇ 'ਚ ਡੋਬਣ ਵਾਲੀ

ਸੰਧਵਾਂ ਨੇ ਦੋਸ਼ ਲਾਇਆ ਕਿ ਬਾਦਲਾਂ ਦੀ ਪਾਰਟੀ ਤੇ ਚੋਣ ਨਿਸ਼ਾਨ ਤੱਕੜੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਇਨਸਾਫ਼ ਮੰਗਦੇ ਸਿੱਖਾਂ ਨੂੰ ਮਾਰਨ, ਨੌਜਵਾਨੀ ਨੂੰ ਨਸ਼ੇ 'ਚ ਡੋਬਣ ਅਤੇ ਸਿੱਖ ਰਹੁਰੀਤਾਂ ਦਾ ਘਾਣ ਕਰਨ ਵਾਲੀ ਤੱਕੜੀ ਹੈ। ਬਾਦਲਾਂ ਦੀ ਖ਼ੂਨੀ ਤੱਕੜੀ ਦੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੱਚੀ-ਸੁੱਚੀ ਕਿਰਤ ਕਮਾਈ ਵਾਲੀ ਤੱਕੜੀ ਦੇ ਬਰਾਬਰ ਨਹੀਂ ਹੋ ਸਕਦੀ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ਜਿਸ ਪਾਰਟੀ (Shiromani Akali Dal Badal) ਦੇ ਕਾਰਜਕਾਲ ਦੌਰਾਨ ਗੁਰੂ ਸਾਹਿਬ ਦੀ ਬੇਅਦਬੀ ਹੋਈ ਹੋਵੇ। ਇਨਸਾਫ਼ ਮੰਗਦੀ ਸਿੱਖ ਸੰਗਤ 'ਤੇ ਗੋਲੀਆਂ ਵਰਾਈਆਂ ਗਈਆਂ ਹੋਣ, ਪਾਰਟੀ ਦੇ ਆਗੂਆਂ 'ਤੇ ਪੰਜਾਬ ਦੀ ਜਵਾਨੀ ਦੀ ਨਸ਼ੇ ਦੇ ਰਾਹ ਪਾਉਣ ਦੇ ਦੋਸ਼ ਲੱਗੇ ਹੋਣ ਜਿਸ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਹਾਨ ਰੁਤਬੇ ਨੂੰ ਆਪਣੇ ਨਿੱਜੀ ਮੁਫ਼ਾਦਾਂ ਲਈ ਵਰਤਿਆ ਹੋਵੇ ਅਤੇ ਸਿੱਖ ਰਹੁਰੀਤਾਂ ਦਾ ਰੱਜ ਕੇ ਘਾਣ ਕੀਤਾ ਹੋਵੇ।

ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਕੀਤਾ ਗਿਆ ਬਹੁਤ ਵੱਡਾ ਅਪਰਾਧ

ਉਸ ਪਾਰਟੀ ਦੇ ਚੋਣ ਨਿਸ਼ਾਨ ਤੱਕੜੀ ਨੂੰ ਜਗਤ ਗੁਰੂ ਬਾਬਾ ਨਾਨਕ ਦੇਵ ਦੀ ਤੱਕੜੀ ਨਾਲ ਤੁਲਨਾ ਕਰਨਾ ਹੈ। ਇਸ ਨਾਲ ਦੇਸ਼ ਵਿਦੇਸ਼ 'ਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਹਿਰਦੇ 'ਤੇ ਡੂੰਘੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨਾਲ ਕਿਸੇ ਵੀ ਤਰ੍ਹਾਂ ਦੀ ਤੁਲਨਾ ਕਰਨ ਬਾਰੇ ਤਾਂ ਸਿੱਖ ਸੋਚ ਵੀ ਨਹੀਂ ਸਕਦਾ, ਤੁਲਨਾ ਕਰਨਾ ਤਾਂ ਬਹੁਤ ਦੂਰ ਹੈ।

ਸੰਧਵਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਇਸ ਦੇ ਆਗੂ ਪੰਜਾਬ ਦੇ ਸਮੂਹ ਲੋਕਾਂ ਅਤੇ ਸਿੱਖ ਸੰਗਤ ਵਿੱਚ ਆਪਣਾ ਵਿਸ਼ਵਾਸ ਖੋ ਚੁੱਕੇ ਹਨ। ਜਿਸ ਕਾਰਨ ਇਹ ਅਕਾਲੀ ਆਗੂ ਆਪਣੇ ਰਾਜਨੀਤਿਕ ਮੁਫ਼ਾਦਾਂ ਲਈ ਸਿੱਖ ਧਰਮ ਦੇ ਅਕੀਦਿਆਂ ਅਤੇ ਰਹੁਰੀਤਾਂ ਦੀ ਵਰਤੋਂ ਕਰਨ ਲੱਗੇ ਹਨ ਤਾਂ ਜੋ ਸਿੱਖ ਵੋਟਰਾਂ ਦੀ ਧਾਰਮਿਕ ਭਾਵਨਾ ਨਾਲ ਖਿਲਵਾੜ ਕਰਕੇ ਵੋਟਾਂ ਬਟੋਰੀਆਂ ਜਾਣ।

ਕੁਲਤਾਰ ਰੰਧਾਵਾ ਨੇ ਬੀਬਾ ਹਰਸਿਮਰਤ ਕੌਰ ਬਾਦਲ ਸਵਾਲ ਕੀਤੇ...

  • ਬਾਦਲ ਪਰਿਵਾਰ ਨੇ 50 ਸਾਲ ਸ਼੍ਰੋਮਣੀ ਅਕਾਲੀ ਦਲ 'ਤੇ ਕਾਬਜ਼ ਹੋ ਕੇ ਪੰਜਾਬ ਦਾ ਕੀ ਭਲਾ ਕੀਤਾ ਹੈ?
  • ਕਿਸ ਮੁੱਦੇ 'ਤੇ ਸਿੱਖ ਰਹੁਰੀਤਾਂ ਸਮੇਤ ਦ੍ਰਿੜ੍ਹਤਾ ਨਾਲ ਪਹਿਰਾ ਦਿੱਤਾ ਹੈ?
  • ਪੰਜਾਬ ਨੂੰ ਕਰਜ਼ੇ 'ਚ ਕਿਸ ਨੇ ਡੋਬਿਆ?
  • ਸਿੱਖ ਪੰਥ ਦੀਆਂ ਸੰਸਥਾਵਾਂ ਅਤੇ ਸਾਧਨਾਂ ਦੀ ਕਿਸ ਨੇ ਦੁਰਵਰਤੋਂ ਕੀਤੀ ਹੈ?
  • ਸਿੱਖ ਪੰਥ ਦੀ ਨਿਆਰੀ ਹਸਤੀ ਨੂੰ ਮਨਮੀਤੀਆਂ ਦੀ ਝੋਲੀ ਕਿਸ ਨੇ ਪਾਇਆ ਹੈ?

ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Harpreet Singh) ਨੂੰ ਅਪੀਲ ਕੀਤੀ ਕਿ ਸਿੱਖ ਜਜ਼ਬਾਤਾਂ ਨਾਲ ਖਿਲਵਾੜ ਕਰਨ ਦੇ ਅਪਰਾਧ ਤਹਿਤ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਤਖ਼ਤ ਸਾਹਿਬ 'ਤੇ ਤਲਬ ਕੀਤਾ ਜਾਵੇ ਅਤੇ ਪੰਥਕ ਰੀਤ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਅਤੇ ਪੰਜਾਬ ਦੇ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਕਿ ਰਾਜਨੀਤਿਕ ਮੁਫ਼ਾਦਾਂ ਲਈ ਧਾਰਮਿਕ ਭਾਵਨਾ ਦੀ ਵਰਤੋਂ ਕਰਨ ਦੇ ਦੋਸ਼ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ: ‘ਕੈਪਟਨ ਨੂੰ ਗੁਟਕਾ ਸਾਹਿਬ ਦਾ ਮਿਹਣਾ ਤੇ ਆਪਣੀ ਤੱਕੜੀ ਬਾਬੇ ਨਾਨਕ ਦੀ’

ETV Bharat Logo

Copyright © 2024 Ushodaya Enterprises Pvt. Ltd., All Rights Reserved.