ETV Bharat / city

ਅਜਾਨ ਤੋਂ ਬਾਅਦ ਹੁਣ ਗੁਰਬਾਣੀ 'ਤੇ ਸਿਆਸਤ ! - Politics regarding transmission of Gurbani

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਪ੍ਰਸਾਰਣ ਗੁਰਬਾਣੀ ਨੂੰ ਲੈਕੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਸਿਆਸਤ ਭਖ ਚੁੱਕੀ ਹੈ। ਇਸ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਸੀ ਕਿ ਸਰਾਕਰ ਸਿਆਸੀ ਲਾਹੇ ਲਈ ਗੁਰੂ ਘਰਾਂ 'ਚ ਦਖ਼ਲਅੰਦਾਜ਼ੀ ਬੰਦ ਕਰੇ।

ਅਜਾਨ ਤੋਂ ਬਾਅਦ ਹੁਣ ਗੁਰਬਾਣੀ 'ਤੇ ਸਿਆਸਤ !
ਅਜਾਨ ਤੋਂ ਬਾਅਦ ਹੁਣ ਗੁਰਬਾਣੀ 'ਤੇ ਸਿਆਸਤ !
author img

By

Published : Apr 8, 2022, 4:22 PM IST

Updated : Apr 8, 2022, 5:24 PM IST

ਚੰਡੀਗੜ੍ਹ: ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਹੁੰਦੀ ਹੈ। ਇਸ ਵਿਚਾਲੇ ਪਿਛਲੇ ਕੁਝ ਦਿਨਾਂ ਤੋਂ ਸਿਆਸਤ ਵੀ ਭਖੀ ਹੋਈ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈਕੇ ਵੀ ਕਈ ਤਰ੍ਹਾਂ ਦੀਆਂ ਆਵਾਜ਼ਾਂ ਬੁਲੰਦ ਹੋ ਰਹੀਆਂ ਹਨ।

ਦੱਸ ਦਈਏ ਕਿ ਇਹ ਮੰਨਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਕਾਬਜ਼ ਹੈ। ਜਿਸ ਕਾਰਨ ਅਕਸਰ ਵਿਰੋਧੀਆਂ ਵਲੋਂ ਸਵਾਲ ਚੁੱਕੇ ਜਾਂਦੇ ਹਨ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾਇਆ ਜਾਣਾ ਚਾਹੀਦਾ ਹੈ। ਜਿਥੇ ਕਈ ਵਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈਕੇ ਵੀ ਆਵਾਜ਼ ਉਠੀ ਹੈ।

ਵਿਧਾਨਸਭਾ ਚੋਣਾਂ 'ਚ ਅਕਾਲੀ ਦਲ ਦੀ ਹਾਰ: ਪੰਜਾਬ ਵਿਧਾਨਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਬਹੁਤ ਬੁਰੀ ਤਰ੍ਹਾਂ ਹਾਰ ਹੋਈ ਹੈ। ਅਕਾਲੀ ਦਲ ਨੂੰ ਇਸ ਵਿਧਾਨ ਸਭਾ ਚੋਣਾਂ 'ਚ ਮਹਿਜ ਤਿੰਨ ਸੀਟਾਂ ਹੀ ਹਾਸਲ ਹੋਈਆਂ ਹਨ, ਜਦਕਿ ਚੋਥੀ ਸੀਟ ਉਨ੍ਹਾਂ ਦੀ ਭਾਈਵਾਲ ਬਹੁਜਨ ਸਮਾਜ ਪਾਰਟੀ ਨੂੰ ਹਾਸਲ ਹੋਈ ਹੈ।

ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ: ਵਿਧਾਨ ਸਭਾ ਚੋਣਾਂ ਹਾਰਨ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ ਵੀ ਸਾਹਮਣੇ ਆਇਆ ਸੀ। ਆਪਣੇ ਉਸ ਬਿਆਨ 'ਚ ਬਾਦਲ ਵਲੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਸੀ ਬੇਸ਼ੱਕ ਤੁਸੀਂ ਵਿਧਾਨਸਭਾ ਚੋਣਾਂ 'ਚ ਹੋਰ ਨੂੰ ਭਾਵ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਜਿੱਤਾ ਦਿੱਤਾ ਪਰ ਸ਼੍ਰੋਮਣੀ ਕਮੇਟੀ ਚੋਣਾਂ 'ਚ ਅੀਜਹਾ ਨਾ ਕਰਨਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਸਿਰਫ਼ ਸਾਨੂੰ ਹੀ ਵੋਟਾਂ ਪਾਉਣਾ। ਉਨ੍ਹਾਂ ਦੇ ਇਸ ਬਿਆਨ 'ਤੇ ਵਿਰੋਧੀਆਂ ਨੇ ਕਈ ਸਵਾਲ ਵੀ ਖੜੇ ਕੀਤੇ ਸੀ।

ਗੁਰਬਾਣੀ ਪ੍ਰਸਾਰਣ ਨੂੰ ਲੈਕੇ ਵਿਵਾਦ: ਸਰਕਾਰ ਬਦਲਣ ਤੋਂ ਬਾਅਦ ਇੱਕ ਵਾਰ ਮੁੜ ਸ੍ਰੀ ਦਰਬਾਰ ਸਾਹਿਬ ਤੋਂ ਪ੍ਰਸਾਰਣ ਗੁਰਬਾਣੀ ਦਾ ਮਾਮਲਾ ਭਖ਼ ਰਿਹਾ ਹੈ। ਕਾਬਿਲੇਗੌਰ ਹੈ ਕਿ ਗੁਰਬਾਣੀ ਦੇ ਪ੍ਰਸਾਰਣ ਦੇ ਹੱਕ ਇੱਕ ਨਿੱਜੀ ਚੈਨਲ ਕੋਲ ਹਨ ਅਤੇ ਪਿਛਲੇ ਦਿਨੀਂ ਉਸ ਚੈਨਲ ਅਤੇ ਉਨ੍ਹਾਂ ਦੇ ਕੁਝ ਮੁਲਾਜ਼ਮਾਂ 'ਤੇ ਪ੍ਰੋਗਰਾਮ ਦੀ ਆੜ 'ਚ ਦੇਹ ਵਪਾਰ ਦਾ ਧੰਦਾ ਕਰਨ ਦੇ ਇਲਜ਼ਾਮ ਵੀ ਲੱਗੇ ਹਨ। ਜਿਸ 'ਚ ਪੁਲਿਸ ਵਲੋਂ ਕਾਰਵਾਈ ਕਰਦਿਆਂ ਚੈਨਲ ਦੇ ਐਮ.ਡੀ ਨੂੰ ਗ੍ਰਿਫ਼ਤਾਰ ਕਰਕੇ ਦੋ ਦਿਨਾਂ ਰਿਮਾਂਡ ਵੀ ਹਾਸਲ ਕੀਤਾ ਗਿਆ।

ਅਜਾਨ ਤੋਂ ਬਾਅਦ ਹੁਣ ਗੁਰਬਾਣੀ 'ਤੇ ਸਿਆਸਤ !

ਮੁੱਖ ਮੰਤਰੀ ਮਾਨ ਨੇ ਕੀਤੀ ਸੀ ਅਪੀਲ: ਇਸ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਨੂੰ ਅਪੀਲ ਵੀ ਕੀਤੀ ਗਈ ਸੀ ਕਿ ਗੁਰਬਾਣੀ ਦੇ ਪ੍ਰਸਾਰਣ ਲਈ ਐਸਜੀਪੀਸੀ ਨੂੰ ਆਧੁਨਿਕ ਤਕਨੀਕ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਹਰ ਕਿਸੇ ਕੋਲ ਗੁਰਬਾਣੀ ਪਹੁੰਚ ਸਕੇ। ਉਨ੍ਹਾਂ ਨਾਲ ਹੀ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਸੀ ਕਿ ਜੋ ਵੀ ਇਸ ਸਬੰਧੀ ਖਰਚ ਆਵੇਗਾ ਉਸ ਨੂੰ ਪੰਜਾਬ ਸਰਕਾਰ ਚੁੱਕਣ ਲਈ ਤਿਆਰ ਹੈ।

ਅਜਾਨ ਤੋਂ ਬਾਅਦ ਹੁਣ ਗੁਰਬਾਣੀ 'ਤੇ ਸਿਆਸਤ !

ਕਾਗਜੀ ਕੰਮਾਂ 'ਚ ਕਰਨ ਮਦਦ: ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਕਿ ਸ਼੍ਰੋਮਣੀ ਕਮੇਟੀ ਵਲੋਂ ਆਪਣਾ ਚੈਨਲ ਚਲਾਉਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਮਦਦ ਕਰਨਾ ਹੀ ਚਾਹੁੰਦੀ ਤਾਂ ਉਹ ਕੇਂਦਰ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਤੋਂ ਮਨਜ਼ੂਰੀ ਲੈ ਕੇ ਦੇਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਦੀ ਹੋਰ ਕਿਸੇ ਮਦਦ ਦੀ ਜ਼ਰੂਰਤ ਨਹੀਂ ਹੈ।

ਅਜਾਨ ਤੋਂ ਬਾਅਦ ਹੁਣ ਗੁਰਬਾਣੀ 'ਤੇ ਸਿਆਸਤ

ਸਿਆਸਤ ਤੋਂ ਦੱਸਿਆ ਸੀ ਪ੍ਰੇਰਿਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਵੀ ਸਾਹਮਣੇ ਆਇਆ ਸੀ। ਇਸ ਸਬੰਧੀ ਪ੍ਰਧਾਨ ਧਾਮੀ ਦਾ ਕਹਿਣਾ ਸੀ ਕਿ ਸਰਕਾਰ ਗੁਰੂ ਘਰਾਂ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਕਾਰਜ ਆਪਣੇ ਹੁੰਦੇ ਹਨ ਤੇ ਧਰਮ ਦੇ ਖੇਤਰ ਦਾ ਕਾਰਜ ਆਪਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਚੁਣੀ ਹੋਈ ਨੁਮਾਇੰਦਾ ਜਥੇਬੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਦੀ ਅਪੀਲ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਦੇ ਹੁਕਮਾਂ 'ਤੇ ਕੰਮ ਕੀਤਾ ਜਾ ਰਿਹਾ ਹੈ।

ਅਜਾਨ ਤੋਂ ਬਾਅਦ ਹੁਣ ਗੁਰਬਾਣੀ 'ਤੇ ਸਿਆਸਤ !

ਅਕਾਲੀ ਦਲ ਨੇ ਖੜੇ ਕੀਤੇ ਸਵਾਲ: ਮੁੱਖ ਮੰਤਰੀ ਦੀ ਅਪੀਲ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਕਿ ਸ਼ਾਇਦ ਪੰਜਾਬ ਸਰਕਾਰ ਨੂੰ ਨਹੀਂ ਪਤਾ ਕਿ ਚੈਨਲ ਸਬੰਧੀ ਪ੍ਰਵਾਨਗੀ ਕੇਂਦਰ ਸਰਕਾਰ ਦੇ ਸੂਚਨਾ ਤੇ ਪ੍ਰਚਾਰਣ ਮੰਤਰਾਲੇ ਤੋਂ ਲੈਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੰਮ ਨਹੀਂ ਸਗੋਂ ਐਲਾਨ ਹੀ ਕੀਤੇ ਜਾ ਰਹੇ ਹਨ।

ਅਜਾਨ ਤੋਂ ਬਾਅਦ ਹੁਣ ਗੁਰਬਾਣੀ 'ਤੇ ਸਿਆਸਤ !

ਅਕਾਲੀ ਦਲ ਸੰਯੁਕਤ ਨੇ ਵੀ ਚੁੱਕੇ ਸਵਾਲ: ਗੁਰਬਾਣੀ ਦੇ ਪ੍ਰਸਾਰਣ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਵਲੋਂ ਵੀ ਸਵਾਲ ਚੁੱਕੇ ਗਏ ਹਨ। ਢੀਂਡਸਾ ਦਾ ਕਹਿਣਾ ਕਿ ਜਿਸ ਚੈਨਲ ਦੇ ਮਾਲਿਕ 'ਤੇ ਦੇਹ ਵਪਾਰ ਦਾ ਧੰਦਾ ਕਰਨ ਦਾ ਕੇਸ ਦਰਜ ਹੋਵੇ, ਉਸ 'ਤੇ ਗੁਰਬਾਣੀ ਦਾ ਪ੍ਰਸਾਰਣ ਨਹੀਂ ਹੋਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈਕੇ ਕਿਹਾ ਕਿ ਪਾਰਟੀ ਵਲੋਂ ਗੁਰਸਿੱਖ ਅਤੇ ਇਮਾਨਦਾਰ ਵਿਅਕਤੀਆਂ ਨੂੰ ਚੋਣਾਂ 'ਚ ਉਤਾਰਿਆ ਜਾਵੇਗਾ ਅਤੇ ਜੋ ਘਪਲੇ ਸ਼੍ਰੋਮਣੀ ਕਮੇਟੀ 'ਚ ਹੋ ਰਹੇ,ਉਸ ਨੂੰ ਸਿੱਖ ਬਰਦਾਸ਼ਤ ਨਹੀਂ ਕਰ ਸਕਦੇ।

ਧਾਰਮਿਕ ਭਾਵਨਾਵਾਂ ਅਨੁਸਾਰ ਸਹੀਂ ਫੈਸਲਾ: ਪੰਜਾਬ ਕਾਂਗਰਸ ਦੇ ਬੁਲਾਰੇ ਪ੍ਰੋ. ਕੋਮਲ ਗੁਰਨੂਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਧਾਰਮਿਕ ਮਸਲਾ ਹੈ, ਇਸ ਵਿੱਚ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਨੂੰ ਵੱਖੋ-ਵੱਖ ਰੱਖਣਾ ਚਾਹੀਦਾ ਹੈ ਅਤੇ ਜੇਕਰ ਇਹ ਸਿਆਸਤ ਤੋਂ ਪ੍ਰੇਰਿਤ ਹੈ ਤਾਂ ਗਲਤ ਹੈ, ਪਰ ਜੇਕਰ ਲੋਕਾਂ ਦੀ ਧਾਰਮਿਕ ਭਾਵਨਾਵਾਂ ਨੂੰ ਵੇਖਦਿਆਂ ਸੀਐਮ ਭਗਵੰਤ ਮਾਨ ਨੇ ਇਹ ਮੰਗ ਕੀਤੀ ਹੈ ਤਾਂ ਇਹ ਇੱਕ ਚੰਗਾ ਕਦਮ ਹੈ। ਉਨ੍ਹਾਂ ਕਿਹਾ ਕਿ ਇਸ 'ਤੇ ਐੱਸਜੀਪੀਸੀ ਪਹਿਲਾਂ ਹੀ ਆਪਣੀ ਸਪੱਸ਼ਟੀਕਰਨ ਦੇ ਚੁੱਕੀ ਹੈ। ਉਨ੍ਹਾਂ ਨੇ ਸਾਫ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਤੋਂ ਪੰਜਾਬ ਸਰਕਾਰ ਅਜਿਹੀ ਪਰਮਿਸ਼ਨ ਲੈ ਦਿੰਦੀ ਹੈ ਤਾਂ ਉਹਨਾਂ ਨੂੰ ਗੁਰਬਾਣੀ ਕਿਸੇ ਪਲੇਟਫਾਰਮ 'ਤੇ ਲਾਈਵ ਕਰਨ ਤੋਂ ਕੋਈ ਗੁਰੇਜ਼ ਨਹੀਂ ਹੈ।

ਮੁੱਦੇ 'ਤੇ ਨਾ ਹੋਵੇ ਸਿਆਸਤ: ਉਥੇ ਹੀ ਦੂਜੇ ਪਾਸੇ ਜਦੋਂ ਭਾਜਪਾ ਦੇ ਪੰਜਾਬ ਬੁਲਾਰੇ ਅਨਿਲ ਸਰੀਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਸਾਫ ਕਿਹਾ ਕਿ ਇੱਕ ਧਾਰਮਿਕ ਮੁੱਦਾ ਹੈ ਅਤੇ ਇਸ ਮੁੱਦੇ 'ਤੇ ਕਿਸੇ ਵੀ ਤਰ੍ਹਾਂ ਦੀ ਭਾਜਪਾ ਵੱਲੋਂ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਹ ਚੰਗਾ ਨਹੀਂ ਹੋਵੇਗਾ, ਹਾਲਾਂਕਿ ਉਨ੍ਹਾਂ ਇੰਨੀ ਗੱਲ ਜ਼ਰੂਰ ਕਹੀ ਕਿ ਇਸ ਮੁੱਦੇ 'ਤੇ ਕਿਸੇ ਤਰ੍ਹਾਂ ਦੀ ਸਿਆਸਤ ਨਹੀਂ ਹੋਣੀ ਚਾਹੀਦੀ।

ਅਜਾਨ ਤੋਂ ਬਾਅਦ ਹੁਣ ਗੁਰਬਾਣੀ 'ਤੇ ਸਿਆਸਤ

ਸ਼੍ਰੋਮਣੀ ਕਮੇਟੀ ਕਰੇ ਸਮਰਥਨ: ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਕਹਿਣਾ ਕਿ ਗੁਰਬਾਣੀ ਦਾ ਪ੍ਰਸਾਰ ਅਤੇ ਪ੍ਰਚਾਰ ਦੂਰ ਦੂਰ ਕਰਨ ਲਈ ਹਰ ਉਪਰਾਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਨੂੰ ਲਾਹਾ ਦੇਣ ਲਈ ਅਜਿਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਪੰਜਾਬ ਸਰਕਾਰ ਦੇ ਅਪੀਲ ਨੂੰ ਮੰਨਣਾ ਚਾਹੀਦਾ ਹੈ ਅਤੇ ਗੁਰਬਾਣੀ ਦੇ ਪ੍ਰਸਾਰਣ ਲਈ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਨੂੰ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਪੰਜਾਬ ਸਰਕਾਰ ਉਨ੍ਹਾਂ ਦੀ ਮਦਦ ਕਰੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈਕੇ ਉਨ੍ਹਾਂ ਦਾ ਕਹਿਣਾ ਕਿ ਕੇਂਦਰ ਵਲੋਂ ਚੋਣਾਂ ਕਰਵਾਈਆਂ ਜਾਣੀਆਂ ਹਨ, ਜਿਸ ਸਬੰਧੀ ਪੰਜਾਬ ਸਰਕਾਰ ਕੇਂਦਰ ਨਾਲ ਰਾਬਤਾ ਕਰ ਰਹੀ ਹੈ ਅਤੇ ਜਲਦ ਸ਼੍ਰੋਮਣੀ ਕਮੇਟੀ ਚੋਣਾਂ ਹੋਣਗੀਆਂ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਗੁਰਬਾਣੀ ਨੂੰ ਕੇਂਦਰ ਦੇ ਅਧੀਨ ਕਰਨਾ ਚਾਹੁੰਦੇ ਹਨ ਜਦਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਗੁਰਬਾਣੀ ਪੰਜਾਬ ਦੇ ਅਧੀਨ ਹੀ ਰਹੇ ਤਾਂ ਜੋ ਸਭ ਦਾ ਭਲਾ ਹੋਵੇ।

ਐਚ.ਐਸ ਫੂਲਕਾ ਨੇ ਵੀ ਚੁੱਕਿਆ ਸੀ ਮੁੱਦਾ: ਸ਼੍ਰੋਮਣੀ ਕਮੇਟੀ 'ਤੇ ਬਾਦਲ ਪਰਿਵਾਰ ਦਾ ਕਬਜ਼ਾ ਦੱਸਦਿਆਂ ਸੀਨੀਅਰ ਵਕੀਲ ਐਚ.ਐਸ ਫੂਲਕਾ ਵਲੋਂ ਕਈ ਵਾਰ ਮੁੱਦਾ ਚੁੱਕਿਆ ਗਿਆ ਹੈ। ਉਹ ਲਗਾਤਾਰ ਇਹ ਮੰਗ ਕਰਦੇ ਆਏ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀਆਂ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ।

ਕਿਉਂ ਉੱਠਿਆ ਹੁਣ ਮੁੱਦਾ: ਦੱਸ ਦਈਏ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਚਾਰ ਇੱਕ ਹੀ ਨਿੱਜੀ ਚੈਨਲ 'ਤੇ ਕਈ ਸਾਲਾਂ ਤੋਂ ਹੁੰਦਾ ਆ ਰਿਹਾ ਹੈ। ਜਿਸ ਕਾਰਨ ਸਮੇਂ-ਸਮੇਂ 'ਤੇ ਕਈ ਵਾਰ ਵਿਰੋਧੀਆਂ ਵਲੋਂ ਇਸ ਖਿਲਾਫ਼ ਆਵਾਜ਼ ਵੀ ਚੁੱਕੀ, ਪਰ ਨਿੱਜੀ ਚੈਨਲ ਦੇ ਇਕ ਸ਼ੋਅ 'ਚ ਲੜਕੀ ਵਲੋਂ ਦੇਹ ਵਪਾਰ ਦਾ ਧੰਦਾ ਕਰਵਾਉੁਣ ਦੇ ਇਲਜ਼ਾਮ ਲਗਾਏ ਹਨ, ਜਿਸ ਦੇ ਸਬੰਧ 'ਚ ਪੁਲਿਸ ਵਲੋਂ ਚੈਨਲ ਦੇ ਐਮ.ਡੀ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਸ ਦੇ ਚੱਲਦਿਆਂ ਪੁਲਿਸ ਵਲੋਂ ਐਮ.ਡੀ ਦਾ ਦੋ ਦਿਨਾਂ ਰਿਮਾਂਡ ਵੀ ਲਿਆ ਹੈ। ਉਪਰੋਕਤ ਸਾਰੇ ਮਾਮਲੇ ਤੋਂ ਬਾਅਦ ਹੀ ਨਿੱਜੀ ਚੈਨਲ ਤੋਂ ਗੁਰਬਾਣੀ ਦਾ ਪ੍ਰਸਾਰ ਨਾ ਕਰਨ ਅਤੇ ਹਰ ਇਕ ਮਾਧਿਅਮ 'ਤੇ ਗੁਰਬਾਣੀ ਪ੍ਰਸਾਰਣ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਰੇਤ ਦੀਆਂ ਕੀਮਤਾਂ ਨੂੰ ਲੈ ਕੇ ਨਵਜੋਤ ਸਿੱਧੂ ਨੇ ਘੇਰੀ ਮਾਨ ਸਰਕਾਰ

Last Updated : Apr 8, 2022, 5:24 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.