ETV Bharat / city

ਸਰਕਾਰ ਵੱਲ ਬਕਾਇਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ 1,850 ਕਰੋੜ ਰੁਪਏ ਦੀ ਰਾਸ਼ੀ: ਹਰਪਾਲ ਚੀਮਾ

" ਆਪ " ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ 1,850 ਕਰੋੜ ਰੁਪਏ ਦੀ ਰਕਮ ਬਕਾਇਆ ਪਈ ਹੈ ਤੇ ਸਰਕਾਰਾਂ ਤੇ ਯੂਨੀਵਰਸਿਟੀਆਂ ਦੀ ਕਾਰਗੁਜ਼ਾਰੀ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ ਹੈ।

ਫੋਟੋ
ਫੋਟੋ
author img

By

Published : May 7, 2020, 8:33 PM IST

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮਆਰਐੱਸ-ਪੀਟੀਯੂ) ਬਠਿੰਡਾ ਵੱਲੋਂ ਆਪਣੇ ਮਾਨਤਾ ਪ੍ਰਾਪਤ ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਦਾ ਨਤੀਜਾ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ।ਯੂਨਿਵਰਸਿਟੀ ਦੇ ਇਸ ਫੈਸਲੇ ਨਾਲ ਕਰੀਬ 2000 ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਹੋ ਗਿਆ ਹੈ। ਅਜਿਹੇ ਫੈਸਲੇ ਕਾਰਨ ਕਾਰਨ ਕੋਰੋਨਾ-ਵਾਇਰਸ ਦੇ ਇਸ ਨਾਜ਼ੁਕ ਹਲਾਤਾਂ 'ਚ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਮੁਸ਼ਕਲਾਂ ਵੱਧ ਗਈਆਂ ਹਨ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ 'ਚ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਨਾਲ ਕੁੱਝ ਪ੍ਰਭਾਵਿਤ ਵਿਦਿਆਰਥੀਆਂ ਨੇ ਸੰਪਰਕ ਕਰਕੇ ਜਾਣਕਾਰੀ ਦਿੱਤੀ ਹੈ ਕਿ ਕਰੀਬ 1,012 ਕਾਲਜਾਂ ਨੇ ਯੂਨਿਵਰਸਿਟੀ ਨੂੰ ਪ੍ਰੀਖਿਆ ਫ਼ੀਸਾਂ ਦਾ ਭੁਗਤਾਨ ਨਹੀਂ ਕੀਤਾ। ਜਿਸ ਕਾਰਨ ਯੂਨੀਵਰਸਿਟੀ ਨੇ ਨਤੀਜਾ ਐਲਾਨਣ 'ਤੇ ਰੋਕ ਲਗਾ ਦਿੱਤੀ ਹੈ।ਚੀਮਾ ਨੇ ਕਿਹਾ ਕਿ ਦੂਜੇ ਪਾਸੇ ਇਨ੍ਹਾਂ ਕਾਲਜਾਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਪੀਐੱਮਐੱਸ) ਸਕੀਮ ਅਧਿਨ ਲਗਭਗ 1850 ਕਰੋੜ ਰੁਪਏ ਦੀ ਰਾਸ਼ੀ ਸਰਕਾਰ ਵੱਲ ਬਕਾਇਆ ਹੈ ਤੇ ਜਦੋਂ ਤੱਕ ਸਰਕਾਰ ਬਕਾਇਆ ਰਕਮ ਦਾ ਭੁਗਤਾਨ ਨਹੀਂ ਕਰਦੀ, ਉਸ ਸਮੇਂ ਤੱਕ ਕਾਲਜ ਯੂਨੀਵਰਸਿਟੀ ਨੂੰ ਫ਼ੀਸ ਅਦਾ ਨਹੀਂ ਕਰ ਰਹੇ, ਵਿਦਿਆਰਥੀ ਇਸ ਚੱਕੀ 'ਚ ਬਿਨ੍ਹਾਂ ਕਾਰਨ ਖ਼ਜਲ- ਖੁਆਰ ਹੋ ਰਹੇ ਹਨ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ 'ਚ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਤੇ ਨੀਅਤਾਂ ਨਾਲ ਹਜ਼ਾਰਾਂ ਵਿਦਿਆਰਥੀ ਸਣੇ ਸਿੱਖਿਆ ਸੰਸਥਾਵਾਂ ਬੇਲੋੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੀਆਂ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਪਾਸੇ ਏਆਈਸੀਟੀਈ ਅਤੇ ਦੇਸ਼ ਦੀਆਂ ਹੋਰ ਚੋਟੀ ਦੀਆਂ ਵਿੱਦਿਅਕ ਸੰਸਥਾਵਾਂ ਵਿਦਿਆਰਥੀਆਂ ਤੋਂ ਕੋਈ ਫ਼ੀਸ ਨਾ ਲੈਣ ਦਾ ਸੁਝਾਅ ਦੇ ਰਹੀਆਂ ਹਨ ਅਤੇ ਕਾਲਜਾਂ ਨੂੰ ਸਟਾਫ਼ ਦੀਆਂ ਤਨਖ਼ਾਹਾਂ ਅਦਾ ਕਰਨ ਦੇ ਨਿਰਦੇਸ਼ ਦੇ ਰਹੀਆਂ ਹਨ ਜਦਕਿ ਦੂਜੇ ਪਾਸੇ ਐੱਮਆਰਐੱਸ-ਪੀਟੀਯੂ ਨੇ ਇਨ੍ਹਾਂ ਵਿਦਿਆਰਥੀਆਂ ਦੇ ਨਤੀਜਿਆਂ ਨੂੰ ਰੋਕਿਆ ਹੋਇਆ ਹੈ। ਵਿਰੋਧੀ ਧਿਰ ਦੇ ਨੇਤਾ ਚੀਮਾ ਨੇ ਕਿਹਾ ਕਿ ਜੇਕਰ ਕਾਲਜਿਸ ਯੂਨੀਵਰਸਿਟੀ ਨੂੰ ਭੁਗਤਾਨ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਇਸ ਵਿਚ ਵਿਦਿਆਰਥੀਆਂ ਦਾ ਕੀ ਕਸੂਰ ਹੈ ਅਤੇ ਲੌਕਡਾਊਨ ਦੇ ਕਾਰਨ ਉਨ੍ਹਾਂ ਦੀ ਪੜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਯੂਨੀਵਰਸਿਟੀ ਹੁਣ ਪਿਛਲੇ ਸਮੈਸਟਰ ਦੇ ਨਤੀਜਿਆਂ ਦਾ ਐਲਾਨ ਵੀ ਨਹੀਂ ਕਰ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਡੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ, ਜਦਕਿ ਦੂਜੇ ਪਾਸੇ ਪੰਜਾਬ ਸਰਕਾਰ ਇੱਕ ਹੀ ਕੰਮ 'ਤੇ ਦੁੱਗਣੀ ਰਕਮ ਖ਼ਰਚ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.