ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਲਈ ਵੱਡੇ ਫੈਸਲੇ ਅਤੇ ਐਲਾਨ ਕਰ ਰਹੀ ਹੈ। ਇਸੇ ਤਹਿਤ ਬਿਜਲੀ ਮੰਤਰੀ ਹਰਭਜਨ ਸਿੰਘ (Harbhajan Singh) ਨੇ ਆਖਿਆ ਹੈ ਕਿ ਪੰਜਾਬ ਵਿਚ ਬਿਜਲੀ ਦਾ ਕੋਈ ਸੰਕਟ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਲੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੂੰ ਝਾਰਖੰਡ ਭੇਜਿਆ ਗਿਆ ਹੈ, ਲੋੜ ਮੁਤਾਬਿਕ ਪ੍ਰਬੰਧ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਬਿਜਲੀ ਦਾ ਕੋਈ ਸੰਕਟ ਨਹੀਂ ਆਉਣ ਦਿੱਤਾ ਜਾਵੇਗਾ। ਕੇਂਦਰ ਸਰਕਾਰ (Central Government) ਵੱਲੋਂ ਬਿਜਲੀ ਦੇ ਪ੍ਰੀਪੇਡ ਮੀਟਰ ਲਾਉਣ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਅਜੇ ਸਮਾਰਟ ਬਿਜਲੀ ਮੀਟਰ ਲਗਾਏ ਜਾਣਗੇ। ਪ੍ਰੀਪੇਡ ਮੀਟਰ ਬਾਰੇ ਅਜੇ ਕੋਈ ਵਿਚਾਰ ਨਹੀਂ ਕੀਤਾ ਗਿਆ ਹੈ।
ਦੱਸ ਦਈਏ ਕਿ ਕੇਂਦਰ ਸਰਕਾਰ (Central Government) ਨੇ ਸਾਰੀਆਂ ਸੂਬਾ ਸਰਕਾਰ ਨੂੰ ਪ੍ਰੀਪੇਡ ਮੀਟਰ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਕਈ ਸੂਬਿਆਂ ਵਿਚ ਇਸ ਦਾ ਵਿਰੋਧ ਹੋ ਰਿਹਾ ਹੈ। ਪੰਜਾਬ ਵਿਚ ਕਿਸਾਨ ਜਥੇਬੰਦੀਆਂ ਵੀ ਇਸ ਫੈਸਲੇ ਦਾ ਵਿਰੋਧ ਰਹੀਆਂ ਹਨ।
ਪਿਛਲੇ ਦਿਨੀਂ ਬਿਜਲੀ ਮੰਤਰੀ ਨੇ ਕਿਹਾ ਸੀ ਕਿ ਇਸ ਸਬੰਧੀ ਫੈਸਲੇ ਲੋਕਾਂ ਦੀ ਰਾਏ ਮੁਤਾਬਕ ਲਿਆ ਜਾਵੇਗਾ। ਅੱਜ ਬਿਜਲੀ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ 'ਚ ਅਜੇ ਸਮਾਰਟ ਬਿਜਲੀ ਮੀਟਰ ਲਗਾਏ ਜਾਣਗੇ। ਪ੍ਰੀਪੇਡ ਮੀਟਰ ਬਾਰੇ ਅਜੇ ਕੋਈ ਵਿਚਾਰ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: 26 ਜੂਨ ਨੂੰ ਸਾਰੇ ਪਿੰਡਾਂ 'ਚ ਗ੍ਰਾਮ ਸਭਾ ਇਜਲਾਸ