ETV Bharat / city

ਬਿਜਲੀ ਸੰਕਟ: ਸਰਕਾਰੀ ਦਫਤਰਾਂ ਨੂੰ ਸਵੇਰੇ 8 ਤੋਂ 2 ਵਜੇ ਤੱਕ ਕੰਮ ਕਰਨ ਦੇ ਹੁਕਮ

ਸੂਬੇ ਭਰ ਵਿੱਚ ਬਿਜਲੀ ਦੀ ਘਾਟ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਕੰਮ ਕਰਨ ਦਾ ਸਮਾਂ ਸਵੇਰੇ 8 ਵੱਜੇ ਤੋਂ ਦੁਪਹਿਰ 2 ਵੱਜੇ ਤੱਕ ਦਾ ਕੀਤਾ।

ਬਿਜਲੀ ਦੀ ਘਾਟ : ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

author img

By

Published : Jul 1, 2021, 9:17 PM IST

ਚੰਡੀਗੜ੍ਹ : ਵੱਧ ਰਹਿ ਗਰਮੀ ਅਤੇ ਸੂਬੇ ਭਰ 'ਚ ਬਿਜਲੀ ਘਾਟ ਨੂੰ ਵੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਤੋਂ ਸੂਬਾ ਸਰਕਾਰ ਦੇ ਦਫਤਰਾਂ ਦਾ ਸਮਾਂ ਘਟਾਉਣ ਅਤੇ ਬਿਜਲੀ ਦੀ ਵੱਧ ਖਪਤ ਵਾਲੀਆਂ ਸਨਅਤਾਂ ਦੀ ਸਪਲਾਈ 'ਚ ਤੁਰੰਤ ਪ੍ਰਭਾਵ ਨਾਲ ਕਟੌਤੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿਸ ਦੇ ਨਾਲ ਫਸਲਾਂ ਨੂੰ ਬਚਾਉਣ ਦੇ ਨਾਲ-ਨਾਲ ਘਰੇਲੂ ਬਿਜਲੀ ਸਪਲਾਈ 'ਚ ਰਾਹਤ ਦਿੱਤੀ ਜਾ ਸਕੇ।

  • Amid major power crisis, Punjab CM @capt_amarinder orders state govt offices to open from 8 a.m. to 2 p.m. from tomorrow till further orders, appeals to them to make judicious use of electricity. Power supply to high energy consuming industries cut with immediate effect. 1/2 pic.twitter.com/Wlpw6aTUyv

    — Raveen Thukral (@RT_MediaAdvPBCM) July 1, 2021 " class="align-text-top noRightClick twitterSection" data=" ">
  • Punjab CM @capt_amarinder appeals to agitating Power Dept employees to call off stir in interest of Agriculture & Industry as well as domestic consumers reeling under massive power cuts. Sets up 3-member committee to examine their grievances, assures them of early resolution. 2/2 pic.twitter.com/bqr3H1HjZF

ਕੈਪਟਨ ਵੱਲੋਂ ਸਰਕਾਰੀ ਦਫ਼ਤਰਾਂ ਨੂੰ ਨਿਰਦੇਸ਼

ਮੁੱਖ ਮੰਤਰੀ ਨੇ ਸਾਰੇ ਸਰਕਾਰੀ ਦਫਤਰਾਂ ਨੂੰ ਆਪੋ-ਆਪਣੇ ਦਫਤਰਾਂ 'ਚ ਬਿਜਲੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਦੀ ਅਪੀਲ ਕਰਦੇ ਕਿਹਾ ਕਿ ਸਥਿਤੀ ਬਹੁਤ ਗੰਭੀਰ ਹੈ ਕਿਉਂਕਿ ਸੂਬੇ 'ਚ ਬਿਜਲੀ ਦੀ ਮੰਗ 14500 ਮੈਗਾਵਾਟ ਤੱਕ ਪਹੁੰਚ ਗਈ ਹੈ। ਹੁਣ ਸਰਕਾਰੀ ਦਫਤਰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੰਮ ਕਰਨਗੇ ਉਨ੍ਹਾਂ 'ਚ ਏਅਰ ਕੰਡੀਸ਼ਨਰ (ਏ.ਸੀ.) ਦੀ ਵਰਤੋਂ ਉੱਤੇ ਪਾਬੰਦੀ ਲਾਉਣ ਦਾ ਕੋਈ ਵੀ ਫੈਸਲਾ ਨਹੀਂ ਲਿਆ ਹੈ।

ਸਰਕਾਰ ਵੱਲੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ

ਉਚ ਪੱਧਰੀ ਮੀਟਿੰਗ ਦੌਰਾਨ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਤਿੰਨ ਮੈਂਬਰੀ ਕਮੇਟੀ ਬਣਾਈ ਜਿਸ ਵਿੱਚ ਵਧੀਕ ਮੁੱਖ ਸਕੱਤਰ ਵਿਕਾਸ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਤੇ ਵਿਸ਼ੇਸ਼ ਸਕੱਤਰ ਵਿੱਤ ਨੂੰ ਸ਼ਾਮਲ ਕੀਤਾ ਗਿਆ। ਇਹ ਕਮੇਟੀ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰੇਗੀ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਵਾਇਆ ਜਾਵੇਗਾ ਕਿ ਉਨ੍ਹਾਂ ਦੀਆਂ ਵਾਜਬ ਮੰਗਾਂ ਨੂੰ ਵਿਚਾਰਿਆ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਜਿਵੇਂ ਕਿ ਕਰਮਚਾਰੀਆਂ ਦੇ ਐਨ.ਪੀ.ਐਸ.ਹਿੱਸੇ ਵਿੱਚ ਵਾਧਾ ਕਰਨਾ, ਉਤਪਾਦਨ ਭੱਤੇ ਨੂੰ ਬਹਾਲ ਕਰਨਾ ਆਦਿ ਨੂੰ ਪਹਿਲਾਂ ਹੀ ਮੰਨ ਲਿਆ ਜਾ ਚੁੱਕਾ ਹੈ ਅਤੇ ਸੂਬੇ ਦੇ ਵੱਖ-ਵੱਖ ਬੋਰਡ/ਕਾਰਪੋਰੇਸ਼ਨਾਂ ਵੱਲੋਂ ਛੇਵੇਂ ਤਨਖਾਹ ਸਕੇਲ ਲਾਗੂ ਕੀਤੇ ਜਾ ਰਹੇ ਹਨ।

ਕੈਪਟਨ ਦੀ ਮੁਲਾਜ਼ਮਾਂ ਨੂੰ ਅਪੀਲ

ਮੁੱਖ ਮੰਤਰੀ ਨੇ ਬਿਜਲੀ ਵਿਭਾਗ ਦੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਆਪਣਾ ਸੰਘਰਸ਼ ਖਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸੰਕਟ ਹੋਰ ਗਹਿਰਾ ਹੋ ਜਾਵੇਗਾ ਅਤੇ ਫੀਡਰਾਂ ਅਤੇ ਸਬ-ਸਟੇਸ਼ਨਾਂ ਦੀ ਓਵਰਲੋਡਿੰਗ ਕਾਰਨ ਬਿਜਲੀ ਵਿਚ ਨੁਕਸ ਪੈਣ ਦੀਆਂ ਸ਼ਿਕਾਇਤਾਂ ਨੂੰ ਤੇਜ਼ੀ ਨਾਲ ਨਿਪਟਾਇਆ ਨਹੀਂ ਜਾ ਸਕੇਗਾ। ਮੁੱਖ ਮੰਤਰੀ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਖੇਤੀਬਾੜੀ ਅਤੇ ਉਦਯੋਗਾਂ ਦੇ ਨਾਲ ਆਪਣੇ ਘਰੇਲੂ ਖਪਤਕਾਰਾਂ ਜਿਹੜੇ ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਲੰਬੇ ਬਿਜਲੀ ਕੱਟਾਂ ਕਾਰਨ ਔਖੇ ਸਮੇਂ ਵਿੱਚੋਂ ਲੰਘ ਰਹੇ ਹਨ, ਦੇ ਹਿੱਤ ਵਿੱਚ ਆਪਣਾ ਸੰਘਰਸ਼ ਵਾਪਸ ਲੈ ਲੈਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.