ETV Bharat / city

Assembly Election 2022: ਕਾਂਗਰਸ ਪਾਰਟੀ ਨਾਲ ਕਦੇ ਕੋਈ ਮਤਭੇਦ ਨਹੀਂ- ਜਾਖੜ - PPCC Campaign Committee meeting

ਵਿਧਾਨਸਭਾ ਚੋਣਾਂ ਦੇ ਪ੍ਰਚਾਰ ਨੂੰ ਲੈ ਕੇ ਸੁਨੀਲ ਜਾਖੜ ਵੱਲੋਂ ਪ੍ਰਚਾਰ ਕਮੇਟੀ ਦੀ ਬੈਠਕ ਸੱਦੀ ਗਈ ਸੀ। ਇਸ ਮੀਟਿੰਗ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹੋਏ ਸਨ।

ਆਉਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਪ੍ਰਚਾਰ
ਆਉਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਪ੍ਰਚਾਰ
author img

By

Published : Dec 15, 2021, 11:23 AM IST

Updated : Dec 15, 2021, 5:46 PM IST

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਅੱਜ ਮੀਟਿੰਗ ਹੋਈ। ਜਿਸ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ। ਮੀਟਿੰਗ ਤੋਂ ਬਾਅਦ ਸੁਨੀਲ ਜਾਖੜ ਨੇ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਵਿਚਾਲੇ ਚੱਲ ਰਹੇ ਮਤਭੇਦਾਂ 'ਤੇ ਕਿਹਾ ਕਿ ਉਨ੍ਹਾਂ ਦੇ ਕਾਂਗਰਸ ਪਾਰਟੀ ਨਾਲ ਕਦੇ ਵੀ ਮਤਭੇਦ ਨਹੀਂ ਰਿਹਾ।

ਪ੍ਰਚਾਰ ਕਮੇਟੀ ਦੀ ਹੋਈ ਬੈਠਕ

ਮੀਟਿੰਗ ਤੋਂ ਬਾਅਦ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਦੀ ਪ੍ਰਚਾਰ ਕਮੇਟੀ ਦੀ ਮੀਟਿੰਗ ਵਿੱਚ ਮੁੱਖ ਤੌਰ 'ਤੇ ਇਸ ਗੱਲ 'ਤੇ ਚਰਚਾ ਕੀਤੀ ਗਈ ਕਿ ਜਿਨ੍ਹਾਂ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਜੰਤਰ-ਮੰਤਰ 'ਤੇ ਧਰਨਾ ਦਿੱਤਾ ਹੈ, ਉਨ੍ਹਾਂ ਦਾ ਸਾਡੇ ਵੱਲੋਂ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਤਿੰਨ ਲੋਕ ਸਭਾ ਮੈਂਬਰ ਗੁਰਜੀਤ ਔਜਲਾ, ਰਵਨੀਤ ਸਿੰਘ ਬਿੱਟੂ ਅਤੇ ਜਸਬੀਰ ਸਿੰਘ ਡਿੰਪਾ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਸਨਮਾਨਿਤ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨਾਲ ਕਦੇ ਵੀ ਕੋਈ ਮਤਭੇਦ ਨਹੀਂ ਰਿਹਾ।

ਇਸੇ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ, ਇਸ ਨਾਲ ਪਾਰਟੀ ਹੋਰ ਮਜ਼ਬੂਤ ​​ਹੋਵੇਗੀ। 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਸਹੀ ਰਸਤੇ ’ਤੇ ਚਲ ਰਹੀ ਹੈ। ਰੁਸੇ ਹੋਇਆ ਨੂੰ ਮਨਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ’ਚ ਉਨ੍ਹਾਂ ਨੂੰ ਸਾਥ ਲੈ ਕੇ ਚਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਚੋਣ ਕਮੇਟੀ ਦੀ ਮੀਟਿੰਗ ਭਲਕੇ ਵੀਰਵਾਰ ਨੂੰ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਹੋਵੇਗੀ, ਜਿਸ ਦੇ ਮੈਂਬਰ ਸੰਸਦ ਮੈਂਬਰ ਵੀ ਹਨ ਪਰ ਸੈਸ਼ਨ ਚੱਲ ਰਿਹਾ ਹੈ, ਜੋ ਵੀ ਹਾਜ਼ਰ ਹੋਵੇਗਾ, ਉਨ੍ਹਾਂ ਨਾਲ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ।

ਕਾਬਿਲੇਗੌਰ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਸੁਨੀਲ ਜਾਖੜ 'ਤੇ ਤੰਜ ਕਸਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਹੁੰਦਿਆਂ ਕੋਈ ਕੰਮ ਨਹੀਂ ਕੀਤਾ, ਜਿਸ ਨੂੰ ਲੈ ਕੇ ਸੁਨੀਲ ਜਾਖੜ ਨੇ ਵੀ ਸਿੱਧੂ ਦੇ ਅੰਦਾਜ਼ 'ਚ ਸਿੱਧੂ 'ਤੇ ਪਲਟਵਾਰ ਕੀਤਾ ਸੀ, ਜਿਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਦੋਹਾਂ ਤਲਬ ਕੀਤਾ ਸੀ। ਦੋਵੇਂ ਦਿੱਲੀ ਚਲੇ ਗਏ। ਜਿੱਥੇ ਦੋਹਾਂ ਦੀ ਇਹ ਪਹਿਲੀ ਮੁਲਾਕਾਤ ਸੀ।

ਪ੍ਰਚਾਰ ਕਮੇਟੀ ਦੀ ਬੈਠਕ ਸ਼ਾਮਲ ਸਿੱਧੂ

ਮੀਟਿੰਗ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਚੋਣਾਂ ਦੇ ਸਮੇਂ ਚ ਪ੍ਰਚਾਰ ਕਮੇਟੀ ਦੀ ਬੈਠਕ ਅਹਿਮ ਹੈ। ਸੁਨੀਲ ਜਾਖੜ ਵੱਲੋਂ ਉਨ੍ਹਾਂ ਨੂੰ ਬੁਲਾਇਆ ਗਿਆ ਹੈ। ਇੱਕਠੀ ਹੋਈਆਂ ਸ਼ਕਤੀਆਂ ਜਿੱਤ ਦਾ ਕਾਰਨ ਬਣਦੀਆਂ ਹਨ। ਜਦਕਿ ਵੱਖ ਹੋਈਆਂ ਸ਼ਕਤੀਆਂ ਤਬਾਹੀ ਦਾ ਕਾਰਨ ਬਣਦੀਆਂ ਹਨ। ਰਾਹੁਲ ਗਾਂਧੀ ਅਤੇ ਪਿਯੰਕਾ ਗਾਂਧੀ ਪ੍ਰਤਾਪ ਬਾਜਵਾ ਅਤੇ ਸੁਨੀਲ ਜਾਖੜ ਨੂੰ ਲੈ ਕੇ ਆਏ ਹਨ ਇਸ ਨਾਲ ਕਾਂਗਰਸ ਮਜਬੂਤ ਹੋਵੇਗੀ।

  • At Campaign Committee meeting today, will finalise details to felicitate Congress Party’s three unsung warriors who sat on dharna for over a year at Jantar Mantar in solidarity with protesting farmers. pic.twitter.com/dt8noh2uue

    — Sunil Jakhar (@sunilkjakhar) December 15, 2021 " class="align-text-top noRightClick twitterSection" data=" ">

ਸੁਨੀਲ ਜਾਖੜ ਨੇ ਟਵੀਟ ਕਰਦੇ ਹੋਏ ਕਿਹਾ ਕਿ ਚੋਣ ਕਮੇਟੀ ਦੀ ਬੈਠਕ ’ਚ ਵਿਰੋਧ ਕਰਨ ਵਾਲੇ ਕਿਸਾਨਾਂ ਦੇ ਨਾਲ ਇੱਕਠੇ ਜੰਤਰ ਮੰਤਰ ’ਤੇ ਇੱਕ ਸਾਲ ਤੋਂ ਜਿਆਦਾ ਸਮੇਂ ਤੱਕ ਧਰਨੇ ’ਤੇ ਬੈਠੇ ਕਾਂਗਰਸ ਪਾਰਟੀ ਦੇ ਤਿੰਨ ਯੋਧਿਆਂ ਨੂੰ ਸਨਮਾਨਿਤ ਕਰਨ ਲਈ ਵੇਰਵਿਆਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 (Punjab assembly election 2022) ਲਈ ਕਾਂਗਰਸ ਹਾਈ ਕਮਾਂਡ (Congress High Command) ਵੱਲੋਂ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਪੀਪੀਸੀਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੰਪੇਨ ਕਮੇਟੀ ਦੀ ਚੇਅਰਪਰਸਨ ਕੋਆਰਡੀਨੇਟਰ ਅੰਬਿਕਾ ਸੋਨੀ, ਚੇਅਰਮੈਨ ਸੁਨੀਲ ਜਾਖੜ, ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਪੰਜਾਬ ਤੋਂ ਕਾਂਗਰਸ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰ ਤੇ ਪੰਜਾਬ ਕੈਬਨਿਟ ਦੇ ਸਾਰੇ ਮੰਤਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਦੱਸ ਦਈਏ ਕਿ ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੋਣ ਕਮੇਟੀ ਚੇਅਰਮੈਨ ਬਣਾਏ ਗਏ ਹਨ (Navjot Sidhu to be Chairman), ਜਦਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਕਮੇਟੀ ਦੇ ਇੱਕ ਮੈਂਬਰ (CM Channi is a member of committee) ਦੇ ਰੂਪ ਵਿੱਚ ਲਿਆ ਗਿਆ ਹੈ।

ਇਹ ਵੀ ਪੜੋ: Live Update: ਪੰਜਾਬ ਦੀ ਅਮਨ ਸ਼ਾਂਤੀ ਅਤੇ ਭਵਿੱਖ ਲਈ ਤਿਰੰਗਾ ਯਾਤਰਾ- ਕੇਜਰੀਵਾਲ

Last Updated : Dec 15, 2021, 5:46 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.