ਚੰਡੀਗੜ੍ਹ: ਕਾਂਗਰਸੀ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੋਰੋਨਾ ਸੰਕਟ ਦੇ ਮੱਦੇਨਜ਼ਰ ਵੱਡੀ ਗਿਣਤੀ 'ਚ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ 'ਚ ਵਾਪਸ ਜਾਣ ਦੀਆਂ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ।
-
Letter to CM Punjab urging him to take steps to protect economy of the state. pic.twitter.com/RGi77E8M7W
— Partap Singh Bajwa (@Partap_Sbajwa) May 6, 2020 " class="align-text-top noRightClick twitterSection" data="
">Letter to CM Punjab urging him to take steps to protect economy of the state. pic.twitter.com/RGi77E8M7W
— Partap Singh Bajwa (@Partap_Sbajwa) May 6, 2020Letter to CM Punjab urging him to take steps to protect economy of the state. pic.twitter.com/RGi77E8M7W
— Partap Singh Bajwa (@Partap_Sbajwa) May 6, 2020
ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਬਾਜਵਾ ਨੇ ਕਿਹਾ ਕਿ ਜਿਨ੍ਹਾਂ 10.8 ਲੱਖ ਮਜ਼ਦੂਰਾਂ ਨੇ ਆਪਣੇ ਰਾਜਾਂ ਨੂੰ ਵਾਪਸ ਜਾਣ ਲਈ ਰਜਿਸਟ੍ਰੇਸ਼ਨ ਕਰਵਾਈ ਹੈ, ਉਹ ਸੂਬੇ ਦੀ ਆਰਥਿਕਤਾ ਦਾ ਇੱਕ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇੰਡਸਟਰੀ ਵਿੱਚ ਮਜ਼ਦੂਰਾਂ ਦੀ ਘਾਟ ਨਾਲ ਸੂਬੇ ਦੀ ਆਰਥਿਕਤਾ 'ਤੇ ਬਹੁਤ ਪ੍ਰਭਾਵ ਪਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਨੂੰ ਕੁੱਝ ਸਵਾਲ ਵੀ ਕੀਤੇ। ਉਨ੍ਹਾਂ ਪੁੱਛਿਆ ਕਿ ਸੂਬੇ ਦੀ ਆਰਥਿਕ ਵਿਵਸਥਾ ਨੂੰ ਮੁੜ ਸੁਰਜੀਤ ਕਰਨ ਦੀ ਕੀ ਯੋਜਨਾ ਹੈ ਅਤੇ ਮਜ਼ਦੂਰਾਂ ਦੀ ਘਾਟ ਨਾਲ ਅਰਥਿਕਤਾ ਕਿਵੇਂ ਚੱਲੇਗੀ?
ਬਾਜਵਾ ਨੇ ਕਿਹਾ ਕਿ ਬਿਹਤਰ ਇਹੋ ਹੋਵੇਗਾ ਕਿ ਸੂਬਾ ਸਰਕਾਰ ਇਨ੍ਹਾਂ ਮਜ਼ਦੂਰਾਂ ਨੂੰ ਇੱਥੇ ਹੀ ਰਹਿਣ ਲਈ ਪ੍ਰੋਤਸਾਹਨ ਦੇਵੇ ਨਹੀਂ ਤਾਂ ਸੂਬੇ ਨੂੰ ਆਰਥਿਕ ਸੰਕਟ ਵਿੱਚੋਂ ਕੱਢਣਾ ਮੁਸ਼ਕਿਲ ਹੋ ਜਾਵੇਗਾ।