ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਇੱਕ ਹੋਰ ਸੌਗਾਤ ਦਿੰਦਿਆਂ ਪੰਜਾਬ 'ਚ ਨਵਾਂ ਹਵਾਈ ਅੱਡਾ ਬਣਾਉਣ ਦੀ ਗੱਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਵਲੋਂ ਦਿੱਤੀ ਗਈ।
ਮੁੱਖ ਸਕੱਤਰ ਵਿੰਨੀ ਮਹਾਜਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਲਦ ਹੀ ਲੁਧਿਆਣਾ ਜ਼ਿਲ੍ਹੇ 'ਚ ਨਵਾਂ ਹਵਾਈ ਅੱਡਾ ਬਣਨ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਹਲਵਾਰਾ ਵਿੱਚ ਹਵਾਈ ਅੱਡੇ ਦਾ ਕੰਮ ਤੇਜ਼ੀ ਨਾਲ ਜਾਰੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤੀ ਏਅਰਪੋਰਟ ਅਥਾਰਟੀ ਵੱਲੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਜਲਦੀ ਹੀ ਇੱਥੇ ਟਰਮੀਨਲ ਵੀ ਬਣਾਇਆ ਜਾਵੇਗਾ ਅਤੇ ਅਗਲੇ ਸਾਲ ਮਾਰਚ ਤੱਕ ਲੋਕਾਂ ਦੇ ਸਪੁਰਦ ਵੀ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:ਕੈਪਟਨ ਦੇ ਵਾਅਦੇ:ਲੱਖਾਂ ਕਰੋੜਾਂ ਦੇ ਕਰਜ਼ 'ਚ ਹੋ ਪਾਣਗੇ ਪੂਰੇ,ਦੇਖੋ ਇਸ ਰਿਪੋਰਟ