ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਬਜਟ 2021-22 ਪੇਸ਼ ਕੀਤਾ ਗਿਆ। ਪੰਜਾਬ ਸਰਕਾਰ ਦੇ ਬਜਟ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਪ੍ਰਤੀਕੀਰਿਆ ਦਿੱਤੀ ਹੈ। ਮਜੀਠੀਆ ਨੇ ਪੰਜਾਬ ਸਰਕਾਰ ਵੱਲੋਂ ਬਜਟ ਪੇਸ਼ ਕਰਨ ਨੂੰ ਮਹਿਜ਼ ਡਰਾਮੇਬਾਜ਼ੀ ਦੱਸਿਆ ਹੈ।
ਮੀਡੀਆ ਨਾਲ ਰੁਬਰੂ ਹੁੰਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਿਛਲੇ ਸਾਲਾਂ ਦੇ ਬਜਟ ਦੀਆਂ ਤਜਵੀਜਾਂ ਪੂਰੀਆਂ ਨਹੀਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪਿਛਲੇ ਸਾਲਾਂ ਦੇ ਬਜਟ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫੀ ਦੀ ਗੱਲਾਂ ਕੀਤੀਆਂ ਸਨ, ਪਰ ਅਸਲ 'ਚ ਕਿਸਾਨਾਂ ਦੇ ਕਰਜ਼ੇ ਮੁਆਫ ਨਹੀਂ ਹੋਏ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਤੇ ਹੋਰਨਾਂ ਸਹੂਲਤਾਂ ਲਈ ਵੀ ਕੁੱਝ ਨਹੀਂ ਰੱਖਿਆ ਗਿਆ ਹੈ।
ਉਨ੍ਹਾਂ ਪੰਜਾਬ ਸਰਕਾਰ ਖਿਲਾਫ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਵੀ ਜੁਲਾਈ ਤੋਂ ਪੈਨਸ਼ਨ ਵਧਾਉਣ ਦਾ ਵਾਅਦਾ ਕੀਤਾ ਸੀ ਜਿਸ ਨੂੰ ਕੀ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਆਖਿਆ ਪੰਜਾਬ ਸਰਕਾਰ ਬਜਟ ਪੇਸ਼ ਕਰਨ ਦੀ ਫਾਰਮੈਲਟੀ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਬਜਟ ਪੇਸ਼ ਕਰਨਾ ਮਹਿਜ਼ ਡਰਾਮੇਬਾਜ਼ੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਸਰਕਾਰ 'ਤੇ ਗਰੀਬਾਂ ਉੱਤੇ ਕਰਜ਼ਾ ਪਹਿਲਾਂ ਨਾਲੋਂ ਕਈ ਗੁਣਾ ਵੱਧ ਗਏ ਹਨ। ਉਨ੍ਹਾਂ ਕਿਹਾ ਕਿ ਹਰ ਵਾਰ ਬਜਟ 'ਚ ਕਾਫੀ ਕੁੱਝ ਕਿਹਾ ਜਾਂਦਾ ਹੈ ਪਰ ਇਸ ਨੂੰ ਲਾਗੂ ਨਹੀਂ ਕੀਤਾ ਜਾਂਦਾ। ਪੰਜਾਬ ਸਰਕਾਰ ਬਜਟ ਪੇਸ਼ ਕਰਨ ਡਰਾਮੇਬਾਜ਼ੀ ਤੇ ਇੱਕ ਦਿਨ ਲਈ ਸੁਰਖੀਆਂ ਬਟੋਰ ਰਹੀ ਹੈ।