ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।
ਇਹ ਵੀ ਪੜੋ: Weather Report: ਪੰਜਾਬ ਦੇ ਕੁਝ ਸ਼ਹਿਰਾਂ ’ਚ ਪਿਆ ਮੀਂਹ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 60 ਰੁਪਏ ਕਿਲੋ ਅਤੇ ਹਰੇ ਮਟਰ 80 ਰੁਪਏ ਕਿਲੋ ਹਨ।
ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਵਿਕ ਰਹੀ ਹੈ।
ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 60 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 60 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।
ਇਹ ਵੀ ਪੜੋ: Petrol and diesel prices: ਜਾਣੋ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ