ETV Bharat / city

ਵੀਸੀ ਨਾਲ ਬਦਸਲੂਕੀ ਦਾ ਮਾਮਲਾ ਭਖਿਆ: ਹੁਣ ਡਾ. ਰਾਜੀਵ ਦੇਵਗਨ ਅਤੇ ਡਾ. ਕੇ.ਡੀ ਸਿੰਘ ਨੇ ਦਿੱਤਾ ਅਸਤੀਫਾ

ਸਿਹਤ ਮੰਤਰੀ ਜੌੜਾਮਾਜਰਾ ਦੇ ਵਤੀਰੇ ਤੋਂ ਨਿਰਾਸ਼ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੇ ਅਸਤੀਫੇ ਤੋਂ ਬਾਅਦ ਹੁਣ ਡਾ. ਰਾਜੀਵ ਦੇਵਗਨ ਅਤੇ ਡਾ. ਕੇ.ਡੀ ਸਿੰਘ ਨੇ ਆਪਣੇ ਅਸਤੀਫ਼ੇ ਸਰਕਾਰ ਨੂੰ ਭੇਜ ਦਿੱਤੇ ਹਨ।

ਮੈਡੀਕਲ ਖੇਤਰ ਦੇ ਨੁਮਾਇੰਦਿਆਂ ਵੱਲੋਂ ਆਪਣਾ ਅਸਤੀਫਾ

author img

By

Published : Jul 30, 2022, 11:14 AM IST

Updated : Jul 30, 2022, 11:42 AM IST

ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ ਦੇ ਫਟੇ ਹੋਏ ਗੱਦੇ 'ਤੇ ਲਿਟਾਉਣ ਦੇ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਮੈਡੀਕਲ ਖੇਤਰ ਦੇ ਨੁਮਾਇੰਦਿਆਂ ਵੱਲੋਂ ਆਪਣਾ ਅਸਤੀਫਾ ਦਿੱਤਾ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਿਕ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਗੁਰੂ ਨਾਨਕ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ: ਕੇ.ਡੀ ਸਿੰਘ ਨੇ ਆਪਣੇ ਅਸਤੀਫ਼ੇ ਸਰਕਾਰ ਨੂੰ ਭੇਜ ਦਿੱਤੇ ਹਨ। ਹਾਲਾਂਕਿ ਅਸਤੀਫਾ ਦੇਣ ਦੀ ਵਜ੍ਹਾ ਨਿੱਜੀ ਦੱਸੀ ਗਈ ਹੈ। ਦੂਜੇ ਪਾਸੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਮੈਡੀਕਲ ਖੇਤਰ ਨਾਲ ਜੁੜੇ ਦੋਵੇ ਅਧਿਕਾਰੀਆਂ ਦੁਆਰਾ ਅਸਤੀਫਾ ਭੇਜੇ ਜਾਣ ਤੋਂ ਬਾਅਦ ਇਹ ਚਰਚਾਵਾਂ ਚੱਲ ਰਹੀ ਹੈ ਕਿ ਦੋਵੇਂ ਹੀ ਅਧਿਕਾਰੀ ਸਿਹਤ ਮੰਤਰੀ ਦੇ ਵਤੀਰੇ ਤੋਂ ਨਾਰਾਜ਼ ਸੀ।

ਦੱਸ ਦਈਏ ਕਿ ਡਾ. ਕੇਡੀ ਸਿੰਘ ਮਾਈਕਰੋਬਾਇਓਲੋਜੀ ਵਿਭਾਗ ਵਿੱਚ ਐਮਐਸ ਦੇ ਨਾਲ-ਨਾਲ ਪ੍ਰੋਫੈਸਰ ਹਨ। ਉਨ੍ਹਾਂ ਦੱਸਿਆ ਕਿ ਕੰਮ ਦੇ ਭਾਰੀ ਬੋਝ ਕਾਰਨ ਉਹ ਐਮ.ਐਸ. ਦਾ ਚਾਰਜ ਨਹੀਂ ਸੰਭਾਲ ਸਕਣਗੇ। ਇਹੀ ਨਹੀਂ ਡਾਕਟਰ ਰਾਜੀਵ ਦੇਵਗਨ ਵੀ ਪ੍ਰਿੰਸੀਪਲ ਦੇ ਨਾਲ ਕੈਂਸਰ ਵਿਭਾਗ ਦੇ ਪ੍ਰੋਫੈਸਰ ਹਨ। ਉਸਨੇ ਬਹੁਤ ਜ਼ਿਆਦਾ ਕੰਮ ਦਾ ਬੋਝ ਹੋਣ ਦੀ ਗੱਲ ਵੀ ਕੀਤੀ ਹੈ।

ਮੈਡੀਕਲ ਖੇਤਰ ਦੇ ਨੁਮਾਇੰਦਿਆਂ ਵੱਲੋਂ ਆਪਣਾ ਅਸਤੀਫਾ
ਮੈਡੀਕਲ ਖੇਤਰ ਦੇ ਨੁਮਾਇੰਦਿਆਂ ਵੱਲੋਂ ਆਪਣਾ ਅਸਤੀਫਾ

ਉੱਥੇ ਹੀ ਦੂਜੇ ਪਾਸੇ ਐਫਏਆਈਐਮਏ ਡਾਕਟਰ ਐਸੋਸੀਏਸ਼ਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੇ ਅਸਤੀਫੇ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਨਾਲ ਹੀ ਕਿਹਾ ਕਿ ਉਹ ਸਿਹਤ ਮੰਤਰੀ ਦੇ ਵਤੀਰੇ ਦੇ ਖਿਲਾਫ ਸਰਕਾਰ ਕੋਲੋਂ ਸਖਤ ਐਕਸ਼ਨ ਦੀ ਮੰਗ ਕਰਦੇ ਹਾਂ।

ਇਹ ਸੀ ਪੂਰਾ ਮਾਮਲਾ: ਦੱਸ ਦਈਏ ਕਿ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ੁੱਕਰਵਾਰ ਨੂੰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਨਿਰੀਖਣ ਕੀਤਾ ਸੀ। ਇਸ ਦੌਰਾਨ ਚਮੜੀ ਵਾਰਡ ਦੇ ਫਟੇ ਅਤੇ ਗੰਦੇ ਗੱਦੇ ਨੂੰ ਦੇਖ ਕੇ ਉਹ ਗੁੱਸੇ 'ਚ ਆ ਗਏ। ਉਨ੍ਹਾਂ ਮੌਕੇ ’ਤੇ ਮੌਜੂਦ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਚਮੜੀ ਵਿਭਾਗ ਦੇ ਉਨ੍ਹਾਂ ਗੰਦੇ ਬੈਡਾਂ ’ਤੇ ਲੇਟਣ ਲਈ ਕਿਹਾ, ਜਿੱਥੇ ਮਰੀਜ਼ਾਂ ਨੂੰ ਇਲਾਜ ਲਈ ਲਿਟਾਇਆ ਜਾਂਦਾ ਹੈ।

ਮੰਤਰੀ ਦੇ ਹੁਕਮਾਂ ਮਗਰੋਂ ਵੀਸੀ ਬੈੱਡ ’ਤੇ ਲੇਟ ਗਏ। ਹਸਪਤਾਲ ਦੇ ਅਧਿਕਾਰੀਆਂ ਨੇ ਗੰਦੇ ਬੈੱਡਾਂ ’ਤੇ ਚਿੱਟੀਆਂ ਚਾਦਰਾਂ ਵਿਛਾਈਆਂ ਹੋਈਆਂ ਸਨ, ਜਿਸ ਦੀ ਜਾਣਕਾਰੀ ਪਹਿਲਾਂ ਹੀ ਮੰਤਰੀ ਨੂੰ ਮਿਲ ਗਈ ਸੀ। ਸਿਹਤ ਮੰਤਰੀ ਨੇ ਹਸਪਤਾਲ ਦੇ ਪ੍ਰਬੰਧਾਂ ’ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਵੀਸੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ।

ਇਹ ਵੀ ਪੜੋ: ਸਿਹਤ ਮੰਤਰੀ ਦੇ ਮਾੜੇ ਵਤੀਰੇ ਤੋਂ ਖਫ਼ਾ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਅਸਤੀਫ਼ਾ

Last Updated : Jul 30, 2022, 11:42 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.