ETV Bharat / city

ਬਠਿੰਡਾ ਜੇਲ੍ਹ ਪ੍ਰਬੰਧਾਂ ਤੋਂ ਨਾਖੁਸ਼ ਗੈਂਗਸਟਰਾਂ ਨੇ ਹਾਈਕੋਰਟ ’ਚ ਦਾਖਿਲ ਕੀਤੀ ਪਟੀਸ਼ਨ

ਨਾਭਾ ਜੇਲ੍ਹ ਬਰੇਕ ਕੇਸ ਵਿੱਚ ਦੋਸ਼ੀ ਅਤੇ ਮੌਜੂਦਾ ਸਮੇਂ ਵਿੱਚ ਬਠਿੰਡਾ ਸੈਂਟਰਲ ਜੇਲ੍ਹ ਵਿੱਚ ਕੈਦ ਕੁਲਪ੍ਰੀਤ ਸਿੰਘ ਉਰਫ਼ ਨੀਟਾ, ਗੁਰਪ੍ਰੀਤ ਸਿੰਘ ਸੇਖੋਂ ਅਤੇ ਹਾਂਗਕਾਂਗ ਤੋਂ ਫੜੇ ਗਏ ਰਮਨਜੀਤ ਸਿੰਘ ਉਰਫ ਰੋਮੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਜੇਲ੍ਹ ਵਿਚ ਪੀਣ ਦੇ ਪਾਣੀ ਤਕ ਨਹੀਂ ਦਿੱਤੇ ਜਾਣ ਦੇ ਇਲਜ਼ਾਮ ਲਗਾਏ ਹਨ ।

ਜੇਲ੍ਹ ਪ੍ਰਬੰਧਾਂ ਨੂੰ ਲੈ ਕੇ ਕੈਦੀਆਂ ਨੇ ਹਾਈਕੋਰਟ ’ਚ ਦਾਖਿਲ ਕੀਤੀ ਪਟੀਸ਼ਨ

author img

By

Published : Mar 26, 2021, 1:28 PM IST

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਾਭਾ ਜੇਲ੍ਹ ਬਰੇਕ ਕੇਸ ਵਿੱਚ ਦੋਸ਼ੀ ਅਤੇ ਮੌਜੂਦਾ ਸਮੇਂ ਵਿੱਚ ਬਠਿੰਡਾ ਸੈਂਟਰਲ ਜੇਲ੍ਹ ਵਿੱਚ ਕੈਦ ਕੁਲਪ੍ਰੀਤ ਸਿੰਘ ਉਰਫ਼ ਨੀਟਾ, ਗੁਰਪ੍ਰੀਤ ਸਿੰਘ ਸੇਖੋਂ ਅਤੇ ਹਾਂਗਕਾਂਗ ਤੋਂ ਫੜੇ ਗਏ ਰਮਨਜੀਤ ਸਿੰਘ ਉਰਫ ਰੋਮੀ ਵੱਲੋਂ ਜੇਲ੍ਹ ਪ੍ਰਬੰਧਾਂ ਨੂੰ ਲੈ ਕੇ ਪਟੀਸ਼ਨ ਦਾਖਿਲ ਕੀਤੀ ਗਈ ਹੈ। ਉਨ੍ਹਾਂ ਨੇ ਪਟੀਸ਼ਨ ਚ ਕਿਹਾ ਹੈ ਕਿ ਜੇਲ੍ਹ ’ਚ ਉਨ੍ਹਾਂ ਨੂੰ ਪੀਣ ਦਾ ਪਾਣੀ ਤੱਕ ਨਹੀਂ ਦਿੱਤਾ ਜਾਂਦਾ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਦੱਸ ਦਈਏ ਕਿ ਪਟੀਸ਼ਨ ’ਤੇ ਪਹਿਲੀ ਸੁਣਵਾਈ ਤੋਂ ਬਾਅਦ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨੇ ਬਠਿੰਡਾ ਸਥਿਤ ਡਿਸਟ੍ਰੀਕਟ ਲੀਗਲ ਸਰਵਿਸ ਅਥਾਰਿਟੀ ਦੇ ਸਕੱਤਰ ਨੂੰ ਇਨ੍ਹਾਂ ਆਰੋਪਾਂ ਦੀ ਸੱਚਾਈ ਦਾ ਪਤਾ ਲਗਾਉਣ ਦੇ ਲਈ ਜੇਲ੍ਹ ਵਿੱਚ ਜਾਣ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਉਨ੍ਹਾਂ ਨੇ ਕੈਦੀਆਂ ਅਤੇ ਜੇਲ੍ਹ ਅਧਿਕਾਰੀਆਂ ਤੋਂ ਮਿਲ ਕੇ ਗੱਲ ਕਰਨ ਤੋਂ ਬਾਅਦ ਰਿਪੋਰਟ ਦਿੱਤੇ ਜਾਣ ਦੇ ਵੀ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਕਿਹਾ ਕਿ ਡਿਸਟ੍ਰੀਕਟ ਲੀਗਲ ਸਰਵਿਸਿਜ਼ ਅਥਾਰਿਟੀ ਦੇ ਸਕੱਤਰ ਇਸ ਰਿਪੋਰਟ ਬਠਿੰਡਾ ਦੇ ਡਿਸਟ੍ਰਿਕਟ ਅਤੇ ਸੈਸ਼ਨ ਜੱਜ ਨੂੰ ਸੌਂਪਣਗੇ।

ਇਹ ਵੀ ਪੜੋ: ਗੜ੍ਹਸ਼ੰਕਰ 'ਚ ਭਾਰਤ ਬੰਦ ਨੂੰ ਮਿਲਿਆ ਲੋਕਾਂ ਦਾ ਸਮਰਥਨ

ਪਟੀਸ਼ਨ ਵਿੱਚ ਕਿਹਾ ਗਿਆ ਕਿ ਉਨ੍ਹਾਂ ਨੂੰ ਜੇਲ੍ਹ ਦੇ ਡੈੱਡ ਜ਼ੋਨ ਵਿੱਚ ਕੈਦ ਰੱਖਿਆ ਜਾਂਦਾ ਹੈ, ਜਿੱਥੇ ਮੋਬਾਇਲ ਟਾਵਰ ਦੀ ਰੇਂਜ ਵੀ ਨਹੀਂ ਹੈ। ਇੱਥੇ ਕਈ ਖੂੰਖਾਰ ਗੈਂਗਸਟਰ ਕੈਦ ਹਨ। ਇੱਥੇ ਉਨ੍ਹਾਂ ਨੂੰ ਇਕਾਂਤਵਾਸ ਵਿੱਚ ਰੱਖਿਆ ਜਾਂਦਾ ਹੈ। ਜਿੱਥੇ ਨਾ ਤਾ ਖਾਣੇ ਲਾਇਕ ਰੋਟੀ ਦਿੱਤੀ ਜਾਂਦੀ ਹੈ ਅਤੇ ਨਾ ਹੀ ਪੀਣ ਦੇ ਲਾਇਕ ਪਾਣੀ ਮਿਲਦਾ ਹੈ। ਇੱਥੇ ਤੱਕ ਕਿ ਤਾਜ਼ੀ ਹਵਾ ਵੀ ਇੱਥੇ ਨਹੀਂ ਮਿਲਦੀ ਹੈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਪੰਜਾਬ ਜੇਲ੍ਹ ਮੈਨੂਅਲ ਦੇ ਮੁਤਾਬਿਕ ਉਨ੍ਹਾਂ ਨੂੰ ਸਾਰੀ ਸੁਵਿਧਾਵਾਂ ਮਿਲਣੀ ਚਾਹੀਦੀ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.