ਚੰਡੀਗੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਲੋਕਾਂ ਨਾਲ ਰਾਬਤਾ ਬਣਾਉਣ ਲਈ ਸ਼ੁਰੂ ਕੀਤੇ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਤਹਿਤ ਫੇਸਬੁੱਕ ਰਾਹੀਂ ਲੋਕਾਂ ਦੇ ਰੂਬਰੂ ਹੋਏ। ਇਸ ਮੌਕੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਅਤੇ ਜਾਣਕਾਰੀਆਂ ਸਾਂਝੀਆਂ ਕੀਤੀਆਂ।
-
[Live] With the people of Punjab for this week’s edition of #AskCaptain. https://t.co/yYZrxiEsR0
— Capt.Amarinder Singh (@capt_amarinder) June 20, 2020 " class="align-text-top noRightClick twitterSection" data="
">[Live] With the people of Punjab for this week’s edition of #AskCaptain. https://t.co/yYZrxiEsR0
— Capt.Amarinder Singh (@capt_amarinder) June 20, 2020[Live] With the people of Punjab for this week’s edition of #AskCaptain. https://t.co/yYZrxiEsR0
— Capt.Amarinder Singh (@capt_amarinder) June 20, 2020
ਨਿੱਜੀ ਹਸਪਤਾਲਾਂ 'ਤੇ ਸਖ਼ਤੀ
ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਸਰਕਾਰ ਨਿੱਜੀ ਹਸਪਤਾਲਾਂ ਵਿੱਚ ਕੋਰੋਨਾ ਦੇ ਇਲਾਜ ਲਈ ਕੀਮਤਾਂ ਮਿੱਥੇ ਗਈ ਅਤੇ ਇਸ ਦੀ ਪਾਲਣਾ ਨਾ ਕਰਨ ਵਾਲੇ ਹਸਪਤਾਲ ਬੰਦ ਕਰ ਦਿੱਤੇ ਜਾਣਗੇ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਅਤੇ ਕਲੀਨਿਕਾਂ ਲਈ ਫੀਸ ਢਾਂਚੇ ਨੂੰ ਸੋਮਵਾਰ ਤੱਕ ਅੰਤਿਮ ਰੂਪ ਦਿੱਤਾ ਜਾਵੇਗਾ।
ਨਿੱਜੀ ਹਸਪਤਾਲਾਂ ਵੱਲੋਂ ਵਸੂਲੀਆਂ ਜਾ ਰਹੀਆਂ ਵਧੇਰੇ ਫੀਸਾਂ ਦੇ ਮਾਮਲੇ ਨੂੰ ਮੁੱਖ ਮੰਤਰੀ ਨੇ ‘ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ’ ਕਰਾਰ ਦਿੱਤਾ। ਉਨਾਂ ਨੇ ਚਿਤਾਵਨੀ ਦਿੱਤੀ ਕਿ ਨਿੱਜੀ ਸੰਸਥਾਵਾਂ ਨੂੰ ਲੋਕਾਂ ਦੀਆਂ ਜ਼ਿੰਦਗੀਆਂ ਦੀ ਕੀਮਤ ’ਤੇ ਢੀਠਤਾ ਨਾਲ ਮੁਨਾਫਾ ਕਮਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਉਨਾਂ ਕਿਹਾ,‘‘ਜੇਕਰ ਇਹ ਹਸਪਤਾਲ ਸਰਕਾਰੀ ਕੀਮਤਾਂ ’ਤੇ ਇਲਾਜ ਕਰਨ ਲਈ ਸਹਿਮਤ ਨਾ ਹੋਏ ਤਾਂ ਇਨਾਂ ਨੂੰ ਬੰਦ ਕਰ ਦਿੱਤਾ ਜਾਵੇਗਾ।’’
ਕੋਰੋਨਾ ਦੇ ਵਾਧੇ 'ਤੇ ਚਿੰਤਾ
ਮੁੱਖ ਮੰਤਰੀ ਨੇ ਸੂਬੇ ਵਿੱਚ ਕੋਵਿਡ ਦੇ ਕੇਸ ਵਧਣ ’ਤੇ ਚਿੰਤਾ ਜ਼ਾਹਰ ਕੀਤੀ।ਇਸ ਦਾ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦਾ ਦੂਜੀਆਂ ਥਾਵਾਂ ਤੋਂ ਆਉਣਾ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਸੂਬਾਈ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਲਈ ਕੋਵਿਡ ਟੈਸਟ ਦਾ ਸਰਟੀਫਿਕੇਟ ਲਾਜ਼ਮੀ ਕਰਨ ਵਾਸਤੇ ਸੂਬੇ ਨੂੰ ਇਜਾਜ਼ਤ ਦੇਣ ਲਈ ਕੇਂਦਰ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਦੇ ਦਿਨਾਂ ਦੌਰਾਨ ਇਕੱਲੇ ਦਿੱਲੀ ਤੋਂ 87000 ਕਾਰਾਂ ਪੰਜਾਬ ਵਿੱਚ ਦਾਖਲ ਹੋਈਆਂ ਅਤੇ ਬਾਹਰੀ ਵਿਅਕਤੀਆਂ ਦੇ ਕਾਰਨ ਹੀ ਪਿਛਲੇ ਸਮੇਂ ਵਿੱਚ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ ।ਇਸ ਕਾਰਨ ਮਹਾਂਮਾਰੀ ਦੇ ਹੋਰ ਪੈਰ ਪਸਾਰਨ ਦਾ ਗੰਭੀਰ ਖਤਰਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਸਿਰਫ ਕੋਵਿਡ ਮੁਕਤ ਸਰਟੀਫਿਕੇਟ ਧਾਰਕਾਂ ਨੂੰ ਹੀ ਦਾਖਲ ਹੋਣ ਦੇਣ ਦੀ ਇਜਾਜ਼ਤ ਦਿੱਤੀ ਜਾਵੇ।
ਹਾਲਾਂਕਿ, ਮੁੱਖ ਮੰਤਰੀ ਨੇ ਕੋਵਿਡ ਸੰਕਟ ਨਾਲ ਨਜਿੱਠਣ ਲਈ ਸੂਬੇ ਦੀ ਪੂਰੀ ਤਿਆਰੀ ਦੀ ਵਚਨਬੱਧਤਾ ਦੁਹਰਾਉਦਿਆਂ ਕਿਹਾ ਕਿ ਸਮਾਨ ਅਤੇ ਸਪਲਾਈ ਦੀ ਕੋਈ ਘਾਟ ਨਹੀਂ ਪਰ ਨਾਲ ਹੀ ਉਨਾਂ ਕਿਹਾ ਕਿ ਇਹ ਜੰਗ ਸਾਰਿਆਂ ਨੂੰ ਇਕੱਠੇ ਹੋ ਕੇ ਲੜਨੀ ਪੈਣੀ ਹੈ।
ਆਮ ਲੋਕਾਂ ਨੂੰ ਸਰਕਾਰੀ ਹਦਾਇਤਾਂ ਮੰਨਣ ਦੀ ਅਪੀਲ
ਮੁੱਖ ਮੰਤਰੀ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਵਿੱਥ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਇਹ ਵੀ ਬੇਨਤੀ ਕੀਤੀ ਕਿ ਕੋਵਿਡ ਤੋਂ ਮੁਕਤ ਹੋਣ ਦਾ ਸਭ ਤੋਂ ਵਧੀਆ ਤਰੀਕਾ ਜਲਦੀ ਟੈਸਟਿੰਗ ਅਤੇ ਇਲਾਜ ਕਰਵਾਉਣਾ ਹੈ। ਉਨਾਂ ਕਿਹਾ ਕਿ ਹਾਲੇ ਤੱਕ ਕੋਈ ਦਵਾਈ ਜਾਂ ਵੈਕਸੀਨ ਨਹੀਂ ਬਣੀ ਜਿਸ ਕਾਰਨ ਸਿਰਫ ਪ੍ਰਹੇਜ਼ ਹੀ ਇਲਾਜ ਹੈ।
ਵੈਂਟੀਲੇਟਰ 'ਤੇ ਵਧੀ ਮਰੀਜ਼ਾਂ ਦੀ ਗਿਣਤੀ ਕੀਤੀ ਕਬੂਲ
ਪਹਿਲੀ ਵਾਰ ਆਕਸੀਜਨ ਅਤੇ ਵੈਂਟੀਲੇਟਰ ਉਤੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧੇ ਦੀ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਕੇਸਾਂ ਵਿੱਚ ਵਾਧੇ ਨਾਲ ਸਥਿਤੀ ਬਹੁਤ ਵਿਸਫੋਟਕ ਹੈ। ਉਨਾਂ ਕਿਹਾ ਕਿ ਬੰਦਿਸ਼ਾਂ ਘਟਾਉਣ ਅਤੇ ਟੈਸਟਾਂ ਦੀ ਗਿਣਤੀ ਵਧਾਉਣ ਨਾਲ ਕੇਸਾਂ ਵਿੱਚ ਨਿਰੰਤਰ ਵਾਧਾ ਜਾਰੀ ਹੈ। ਉਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰੋਟੋਕੋਲ ਦੀ ਪਾਲਣਾ ਅਤੇ ਸਮੇਂ ਤੋਂ ਪਹਿਲਾਂ ਇਹਤਿਆਤ ਵਰਤਣ ਨਾਲ ਹੀ ਜਾਨਾਂ ਬਚਾਈਆਂ ਜਾ ਸਕਦੀਆਂ।
ਸੂਬੇ ਦੀਆਂ ਸਿਹਤ ਸੇਵਾਵਾਂ ਬਾਰੇ ਤਿਆਰੀਆਂ ਸਬੰਧੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਪਾਸ 551 ਵੈਂਟੀਲੇਟਰ ਪਹਿਲਾਂ ਹੀ ਮੌਜੂਦਾ ਹਨ ਅਤੇ 93 ਹੋਰ ਵੈਂਟੀਲੇਟਰਾਂ ਲਈ ਆਰਡਰ ਕੀਤਾ ਜਾ ਚੁੱਕਿਆ ਹੈ। ਸੂਬਾ ਸਰਕਾਰ ਵੱਲੋਂ 4 ਲੱਖ ਐਨ-95 ਮਾਸਕਾਂ ਲਈ ਹੁਕਮ ਦਿੱਤੇ ਜਾ ਚੁੱਕੇ ਹਨ ਤਾਂ ਜੋ 9.25 ਲੱਖ ਦੇ ਪਹਿਲਾਂ ਦੇ ਸਟਾਕ ਨੂੰ ਹੋਰ ਵਧਾਇਆ ਜਾ ਸਕੇ। ਇਸ ਤੋਂ ਇਲਾਵਾ ਸੂਬੇ ਕੋਲ 79 ਲੱਖ ਤਿੰਨ ਪਰਤੀ ਮਾਸਕ, 2.93 ਲੱਖ ਪੀ.ਪੀ.ਈ ਕਿੱਟਾਂ ਅਤੇ 2200 ਆਕਸੀਜਨ ਸੈਲੰਡਰ ਮੌਜੂਦ ਹਨ। ਜਿੱਥੋਂ ਤੱਕ ਬੈੱਡਾਂ ਦਾ ਸਵਾਲ ਹੈ, ਸਰਕਾਰੀ ਹਸਪਤਾਲਾਂ ਵਿੱਚ 6000 ਬੈੱਡ ਅਤੇ ਨਿੱਜੀ ਹਸਪਤਾਲਾਂ ਵਿੱਚ ਹੋਰ 900 ਬੈੱਡ ਤਿਆਰ ਹਨ ਜਦੋਂਕਿ ਮੌਜੂਦਾ ਸਮੇਂ 2500 ਬੈੱਡ ਲੱਗ ਚੁੱਕੇ ਹਨ। ਦੂਜੇ ਪੜਾਅ ਵਿੱਚ ਸੂਬੇ ਦੀ 10000 ਬੈੱਡ ਹੋਰ ਤਿਆਰ ਕਰਨ ਅਤੇ ਇਸ ਉਪਰੰਤ ਤੀਜੇ ਪੜਾਅ ਵਿੱਚ 30000 ਬੈੱਡ ਤਿਆਰ ਕਰਨ ਦੀ ਯੋਜਨਾ ਹੈ।
ਬਾਹਰੋਂ ਆਏ ਮਜ਼ਦੂਰਾਂ ਲਈ ਇਕਾਂਤਵਾਸ ਜ਼ਰੂਰੀ
ਸਨਤਅਤਕਾਰਾਂ ਵੱਲੋਂ ਆਪਣੇ ਖਰਚੇ ‘ਤੇ ਮਜ਼ਦੂਰਾਂ ਨੂੰ ਵਾਪਸ ਲਿਆਉਣ ਦੀ ਜਤਾਈ ਇੱਛਾ ਸਬੰਧੀ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਰਨ ਲਈ ਉਨਾਂ ਦਾ ਸਵਾਗਤ ਹੈ ਪਰ 14 ਦਿਨਾਂ ਦੇ ਘਰੇਲੂ ਇਕਾਂਤਵਾਸ ਨੂੰ ਯਕੀਨੀ ਬਣਾਏ ਜਾਣ ਦੀ ਜ਼ਰੂਰਤ ਹੈ।
ਡੀਸੀ ਤੇ ਐੱਸਐੱਸਪੀ ਵਰਤਣ ਸਖ਼ਤੀ
ਜਲੰਧਰ ਵਿੱਚ ਸਮਜਿਕ ਦੂਰੀ ਦੇ ਨਿਯਮਾਂ ਦੀ ਵੱਡੇ ਪੱਧਰ ‘ਤੇ ਹੋ ਰਹੀ ਉਲੰਘਣਾ ਬਾਰੇ ਜਦੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਹੁਕਮ ਦੇਣਗੇ ਖਾਸਕਰ ਜਦੋਂ ਵੱਡੇ ਸ਼ਹਿਰਾਂ ਅਤੇ ਕਸਬਿਆਂ ਵਿੱਚੋਂ ਕੇਸਾਂ ਦਾ ਵਾਧਾ ਵੱਡੀ ਪੱਧਰ ‘ਤੇ ਹੋਰ ਰਿਹਾ ਹੈ।
'ਮਿਸ਼ਨ ਫ਼ਤਿਹ ਦੇ ਯੋਧਿਆਂ ਨਾਲ ਸਾਂਝਾ ਕਰਾਂਗਾ ਚਾਹ ਦਾ ਕੱਪ'
ਇਕ ਨੌਜਵਾਨ ਵੱਲੋਂ ਇਹ ਦੱਸੇ ਜਾਣ ‘ਤੇ ਕਿ ਉਹ ‘ਮਿਸ਼ਨ ਫਤਿਹ’ ਵਿੱਚ ਸ਼ਮੂਲੀਅਤ ਕੀਤੀ ਹੈ ਅਤੇ ਜੇਕਰ ਕੋਵਾ ਐਪ ‘ਤੇ ਪੰਜਾਬ ਵਿਚੋਂ ਜ਼ਿਆਦਾ ਪੁਆਇੰਟ ਜਿੱਤਦਾ ਹੈ ਤਾਂ ਉਹ ਮੁੱਖ ਮੰਤਰੀ ਨੂੰ ਮਿਲਣਾ ਚਾਹੁੰਦਾ ਹੈ, ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਕਦਮ ਹੋਰ ਅੱਗੇ ਜਾਣਗੇ ਅਤੇ ਉਸ ਨਾਲ ਚਾਹ ਦਾ ਕੱਪ ਸਾਂਝਾ ਕਰਨਗੇ। ਉਨਾਂ ਕਿਹਾ ਕਿ ਉਹ ਸਾਰੇ ਜੇਤੂਆਂ ਲਈ ਮੇਜ਼ਬਾਨੀ ਕਰਨਗੇ। ਮੁੱਖ ਮੰਤਰੀ ਵੱਲੋਂ ਨੌਜਵਾਨਾਂ ਦੇ ਇੱਕ ਗਰੁੱਪ ਨੂੰ ਚੰਡੀਗੜ ਆਉਣ ‘ਤੇ ਉਨਾਂ ਨੂੰ ਮਿਲਣ, ਲਈ ਵੀ ਸੱਦਾ ਦਿੱਤਾ ਗਿਆ। ਇਨਾਂ ਨੌਜਵਾਨਾਂ ਵੱਲੋਂ ਲੌਕਡਾਊਨ ਦੇ ਸਮੇਂ ਦੌਰਾਨ ਉਨਾਂ ‘ਤੇ ਵੀਡੀਓ ਤਿਆਰ ਕੀਤੀ ਗਈ ਸੀ।
ਬੁੱਢੇ ਨਾਲੇ ਨੂੰ 600 ਕੋਰੜ ਨਾਲ ਕੀਤਾ ਜਾਵੇਗਾ ਸਾਫ਼
ਬੁੱਢਾ ਨਾਲੇ ਦੀ ਸਫਾਈ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ 600 ਕਰੋੜ ਦੇ ਪ੍ਰਾਜੈਕਟ ਨੂੰ ਪਹਿਲਾਂ ਹੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ ਅਤੇ ਇਸ ਦਾ ਕੰਮ ਜਲਦ ਸ਼ੁਰੂ ਹੋਵੇਗਾ।ਉਨਾਂ ਇਹ ਵੀ ਭਰੋਸਾ ਦਿੱਤਾ ਕਿ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੰਿਕ ਸੜਕਾਂ ਦੇ ਪ੍ਰਾਜੈਕਟ ਵੀ ਚਲਾਏ ਜਾ ਰਹੇ ਹਨ ਜਿਨ੍ਹਾਂ ਨੂੰਜਲਦੀ ਮੁਕੰਮਲ ਕੀਤਾ ਜਾਵੇਗਾ।
'ਯੂਪੀ ਸਰਕਾਰ ਸਿੱਖਾਂ ਦੇ ਉਜਾੜੇ ਨੂੰ ਤੁਰੰਤ ਰੋਕੇ'
ਉਤੱਰ ਪ੍ਰਦੇਸ਼ ਵਿੱਚ ਸਿੱਖਾਂ ਦੇ ਉਜਾੜੇ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਵੱਲੋਂ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨਾਲ ਗੱਲ ਕੀਤੀ ਗਈ ਹੈ ਅਤੇ ਉਮੀਦ ਹੈ ਕਿ ਉਹ ਇਸ ਕਾਰਵਾਈ ਨੂੰ ਰੋਕਣਗੇ। ਉਨਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਇਹ ਮੁੱਦਾ ਪ੍ਰਧਾਨ ਮੰਤਰੀ ਪਾਸ ਉਠਾਉਣਗੇ।
ਨਸ਼ੇ ਦਾ ਕੀਤਾ ਜਾਵੇਗਾ ਮੁਕੰਮਲ ਸਫਾਇਆ
ਖੇਮਕਰਨ ਅਤੇ ਪਿੰਡ ਕਾਲੜਾ ਵਿੱਚ ਅਜੇ ਵੀ ਨਸ਼ੇ ਦੀ ਸਮੱਸਿਆ ਹੋਣ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਨਸ਼ਾ ਮਾਫੀਆ ਦਾ ਲੱਕ ਤੋੜ ਦਿੱਤਾ ਗਿਆ ਪਰ ਕੁਝ ਇਲਾਕਿਆਂ ਵਿੱਚ ਫਿਰ ਵੀ ਸਮੱਸਿਆ ਹੋ ਸਕਦੀ ਹੈ ਜਿਸ ਨੂੰ ਸੁਲਝਾਉਣ ਲਈ ਉਨਾਂ ਦੀ ਸਰਕਾਰ ਵਚਨਬੱਧ ਹੈ। ਉਨਾਂ ਕਿਹਾ ਕਿ ਬੇਸ਼ੱਕ ਸਪਲਾਈ ਚੇਨ ਨੂੰ ਤੋੜਿਆ ਜਾ ਚੁੱਕਾ ਹੈ ਪਰ ਫਿਰ ਵੀ ਉਥੇ ਮੰਗ ਹੋ ਸਕਦੀ ਹੈ। ਉਨਾਂ ਕਿਹਾ ਕਿ ਇਸ ਦਾ ਮੁਕੰਮਲ ਤੌਰ ’ਤੇ ਸਫਾਇਆ ਕਰਨ ਲਈ ਸਾਰੇ ਯਤਨ ਜਾਰੀ ਹਨ।