ETV Bharat / city

ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 26 ਫ਼ਰਵਰੀ ਤੱਕ ਰਹਿਣਗੇ ਜਾਰੀ - ਆਨਲਾਈਨ ਵਿਦਿਆਰਥੀ ਸੰਗੀਤ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵਿਦਿਆਰਥੀ ਸੰਗੀਤ ਸਮਾਗਮ `ਮਨੁੱਖਤਾ ਦਾ ਰਹਿਬਰ ਗੁਰੂ ਤੇਗ ਬਹਾਦਰ` ਕਰਵਾਇਆ ਗਿਆ। ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ 1 ਫਰਵਰੀ ਤੋਂ 26 ਫਰਵਰੀ ਤੱਕ ਵਿਦਿਅਕ,ਸੰਗੀਤ ਤੇ ਕਲਾ ਸਬੰਧੀ ਵੱਖ-ਵੱਖ ਮੁਕਾਬਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 26 ਫ਼ਰਵਰੀ ਤੱਕ ਰਹਿਣਗੇ ਜਾਰੀ

author img

By

Published : Feb 11, 2021, 10:38 PM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵਿਦਿਆਰਥੀ ਸੰਗੀਤ ਸਮਾਗਮ `ਮਨੁੱਖਤਾ ਦਾ ਰਹਿਬਰ ਗੁਰੂ ਤੇਗ ਬਹਾਦਰ`ਕਰਵਾਇਆ ਗਿਆ। ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਨੂੰ ਸਮਰਪਿਤ `ਹਿੰਦ ਦੀ ਚਾਦਰ` ਵਿਸ਼ੇ ਹੇਠ ਪ੍ਰੋਗਰਾਮਾਂ ਤੇ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਪਿਆਰ, ਦਇਆ, ਧਾਰਮਿਕ ਸਹਿਣਸ਼ੀਲਤਾ ਅਤੇ ਨਿਰਸਵਾਰਥ ਬਲੀਦਾਨ ਦੀਆਂ ਸਦੀਵੀਂ ਸਿੱਖਿਆਵਾਂ ਦੇ ਪਾਸਾਰ ਲਈ ਕਰਵਾਏ ਜਾ ਰਹੇ ਹਨ ਜਿਨ੍ਹਾਂ ਦਾ ਜ਼ਿੰਮਾ ਵੱਖ-ਵੱਖ ਵਿਭਾਗਾਂ, ਯੂਨੀਵਰਸਿਟੀਆਂ, ਪੰਜਾਬ ਕਲਾ ਪ੍ਰੀਸ਼ਦ, ਸੰਗੀਤ ਨਾਟਕ ਅਕਾਦਮੀ ਅਤੇ ਉੱਤਰੀ ਜ਼ੋਨ ਸੱਭਿਆਚਾਰਕ ਕੇਂਦਰ ਨੂੰ ਸੌਂਪਿਆ ਗਿਆ ਹੈ। ਇਨ੍ਹਾਂ ਪ੍ਰੋਗਰਾਮਾਂ ਦੀ ਸ਼ੁਰੂਆਤ 1 ਫਰਵਰੀ ਤੋਂ ਹੋਈ ਸੀ ਤੇ 26 ਫਰਵਰੀ ਤੱਕ ਜਾਰੀ ਰਹਿਣਗੇ। ਸ਼ਡਿਊਲ ਮੁਤਾਬਕ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ 1 ਤੇ 2 ਫਰਵਰੀ ਨੂੰ ਦੋ ਵੈਬੀਨਾਰ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 1 ਤੋਂ 9 ਫਰਵਰੀ ਤੱਕ ਭਾਸ਼ਣ ਮੁਕਾਬਲੇ ਕਰਵਾਏ ਗਏ।

ਚੰਨੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਆਨਲਾਈਨ ਪ੍ਰੋਗਰਾਮ, ਵੈਬੀਨਾਰ, ਨਾਟਕ ਤੇ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ। ਜਿਨ੍ਹਾਂ 'ਚ 12 ਫਰਵਰੀ ਨੂੰ ਪੰਜਾਬ ਕਲਾ ਪ੍ਰੀਸ਼ਦ ਵੱਲੋਂ ਭਾਰਤੀ ਕਵਿਤਾ ਉਤਸਵ, 14 ਫਰਵਰੀ ਨੂੰ ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਸੂਰਜ ਦਾ ਕਤਲ ਨਾਟਕ, 17 ਫਰਵਰੀ ਨੂੰ ਫਾਈਨ ਆਰਟਸ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਪੇਂਟਿੰਗ ਮੁਕਾਬਲਾ ਤੇ ਪ੍ਰਦਰਸ਼ਨੀ, 17 ਫਰਵਰੀ ਨੂੰ ਉੱਤਰੀ ਜ਼ੋਨ ਸੱਭਿਆਚਾਰਕ ਕੇਂਦਰ, ਪਟਿਆਲਾ ਵਲੋਂ ਸ਼ਬਦ ਗਾਇਨ, 18 ਫਰਵਰੀ ਨੂੰ ਡਾਂਸ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਵੈਬੀਨਾਰ: ਮ੍ਰਿਦੰਗ ਅਤੇ ਪਖਵਾਜ 'ਤੇ ਸੰਗੀਤ ਸੰਮੇਲਨ, 19 ਫਰਵਰੀ ਨੂੰ ਪੰਜਾਬ ਕਲਾ ਪ੍ਰੀਸ਼ਦ ਵਲੋਂ ਵਿਦਿਆਰਥੀ ਕਵਿਤਾ ਉਤਸਵ, 20 ਫਰਵਰੀ ਨੂੰ ਹਿਸਟਰੀ ਅਤੇ ਸੈਂਟਰ ਫਾਰ ਸਟੱਡੀਜ਼ ਆਨ ਗੁਰੂ ਗ੍ਰੰਥ ਸਾਹਿਬ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਆਨਲਾਈਨ ਲੈਕਚਰ ਅਤੇ 26 ਫਰਵਰੀ ਨੂੰ ਪੰਜਾਬ ਇਤਿਹਾਸਕ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ: ਜੀਵਨ ਅਤੇ ਮਹਾਨ ਵਿਰਾਸਤ `ਤੇ ਵੈਬੀਨਾਰ ਸ਼ਾਮਲ ਹਨ।

ਆਨਲਾਈਨ ਵਿਦਿਆਰਥੀ ਸੰਗੀਤ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਯੁਵਕ ਭਲਾਈ ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਨਿਰਮਲ ਜੌੜਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਸਬੰਧਤ 12 ਕਾਲਜਾਂ ਦੇ ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਭਾਗ ਲਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.