ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੱਤੇਵਾੜਾ ਜੰਗਲ ਦੇ ਪ੍ਰੋਜੈਕਟ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਸੀਐੱਮ ਮਾਨ ਨੇ ਮੱਤੇਵਾੜਾ ਜੰਗਲ ਦੇ ਪ੍ਰੋਜੈਕਟ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਪਬਲਿਕ ਐਕਸ਼ਨ ਕਮੇਟੀ ਦੇ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।
ਇਸ ਸਬੰਧੀ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਟਵੀਟ ਕੀਤਾ ਗਿਆ ਹੈ ਜਿਸ ਚ ਉਨ੍ਹਾਂ ਨੇ ਲਿਖਿਆ ਹੈ ਕਿ ਮਾਨ ਸਰਕਾਰ ਦਾ ਵੱਡਾ ਫ਼ੈਸਲਾ ਲਿਆ ਗਿਆ ਹੈ। ਮੱਤੇਵਾੜਾ ਪ੍ਰੋਜੈਕਟ ਰੱਦ ਕੀਤਾ ਜਾਵੇਗਾ। ਕੋਈ ਵੀ ਪਾਰਕ ਨਹੀਂ ਲੱਗੇਗਾ ਇਸ ਫੈਸਲਾ ਮੀਟਿੰਗ ਦੌਰਾਨ ਲਿਆ ਗਿਆ ਹੈ।
-
ਮਾਣਯੋਗ ਮੁੱਖ ਮੰਤਰੀ @BhagwantMann ਜੀ ਵੱਲੋਂ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਮੱਤੇਵਾੜਾ ਪ੍ਰਾਜੈਕਟ ਰੱਦ ਕਰਨ ਦਾ ਐਲਾਨ ਕੀਤਾ ਹੈ । ਮੁੱਖ ਮੰਤਰੀ ਜੀ ਦੇ ਇਸ ਐਲਾਨ ਦਾ ਸਵਾਗਤ ਕਰਦੇ ਹਾਂ । ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਰਾਏ ਨਾਲ ਹੀ ਸਾਰੇ ਫ਼ੈਸਲੇ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।
— Gurmeet Singh Meet Hayer (@meet_hayer) July 11, 2022 " class="align-text-top noRightClick twitterSection" data="
">ਮਾਣਯੋਗ ਮੁੱਖ ਮੰਤਰੀ @BhagwantMann ਜੀ ਵੱਲੋਂ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਮੱਤੇਵਾੜਾ ਪ੍ਰਾਜੈਕਟ ਰੱਦ ਕਰਨ ਦਾ ਐਲਾਨ ਕੀਤਾ ਹੈ । ਮੁੱਖ ਮੰਤਰੀ ਜੀ ਦੇ ਇਸ ਐਲਾਨ ਦਾ ਸਵਾਗਤ ਕਰਦੇ ਹਾਂ । ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਰਾਏ ਨਾਲ ਹੀ ਸਾਰੇ ਫ਼ੈਸਲੇ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।
— Gurmeet Singh Meet Hayer (@meet_hayer) July 11, 2022ਮਾਣਯੋਗ ਮੁੱਖ ਮੰਤਰੀ @BhagwantMann ਜੀ ਵੱਲੋਂ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਮੱਤੇਵਾੜਾ ਪ੍ਰਾਜੈਕਟ ਰੱਦ ਕਰਨ ਦਾ ਐਲਾਨ ਕੀਤਾ ਹੈ । ਮੁੱਖ ਮੰਤਰੀ ਜੀ ਦੇ ਇਸ ਐਲਾਨ ਦਾ ਸਵਾਗਤ ਕਰਦੇ ਹਾਂ । ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਰਾਏ ਨਾਲ ਹੀ ਸਾਰੇ ਫ਼ੈਸਲੇ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।
— Gurmeet Singh Meet Hayer (@meet_hayer) July 11, 2022
ਦੂਜੇ ਪਾਸੇ ਕੈਬਨਿਟ ਮੰਤਰੀ ਗੁਰਮੀਤ ਹੇਅਰ ਵੱਲੋਂ ਟਵੀਟ ਕੀਤਾ ਗਿਆ ਹੈ ਜਿਸ ਚ ਉਨ੍ਹਾਂ ਨੇ ਲਿਖਿਆ ਹੈ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਮੱਤੇਵਾੜਾ ਪ੍ਰਾਜੈਕਟ ਰੱਦ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਜੀ ਦੇ ਇਸ ਐਲਾਨ ਦਾ ਸਵਾਗਤ ਕਰਦੇ ਹਾਂ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਰਾਏ ਨਾਲ ਹੀ ਸਾਰੇ ਫ਼ੈਸਲੇ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।
ਇਹ ਸੀ ਪ੍ਰੋਜੈਕਟ?: ਪਿਛਲੀ ਕਾਂਗਰਸ ਸਰਕਾਰ ਵੱਲੋਂ ਮੱਤੇਵਾੜਾ ਵਿਖੇ ਟੈਕਸਟਾਈਲ ਪ੍ਰਾਜੈਕਟ ਲਿਆਉਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਜਿਸ ਦਾ ਭਗਵੰਤ ਮਾਨ ਖੁਦ ਵਿਰੋਧੀ ਪਾਰਟੀ ਹੋਣ ਦੇ ਦੌਰਾਨ ਖ਼ਿਲਾਫ਼ਤ ਕਰਦੇ ਰਹੇ ਪਰ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੌਰਾਨ ਮੱਤੇਵਾੜਾ ਦੇ ਟੈਕਸਟਾਈਲ ਪਾਰਕ ਨੂੰ ਹਰੀ ਝੰਡੀ ਸਰਕਾਰ ਵੱਲੋਂ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸਥਾਨਕ ਪਿੰਡ ਵਾਸੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਵਾਤਾਵਰਨ ਪ੍ਰੇਮੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਬਕਾਇਦਾ ਇਸ ਸਬੰਧੀ ਇੱਕ ਪਬਲਿਕ ਐਕਸ਼ਨ ਕਮੇਟੀ ਦਾ ਗਠਨ ਵੀ ਕੀਤਾ ਗਿਆ ਸੀ ਜਿਸ ਨੇ ਹੁਣ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।
ਇਹ ਵੀ ਪੜੋ: ਲੁਧਿਆਣਾ ਅਦਾਲਤ 'ਚ ਸਿਮਰਜੀਤ ਬੈਂਸ ਵਲੋਂ ਸਰੰਡਰ