ਚੰਡੀਗੜ੍ਹ: ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਦੀ ਅਗਵਾਈ ਹੇਠ ਸੂਬੇ ਵਿੱਚ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਲਈ ਦਿਨ ਰਾਤ ਸੇਵਾਵਾਂ ਨਿਭਾਅ ਰਹੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਸਨਮਾਨਿਤ ਕਰਨ ਤੋਂ ਇਲਾਵਾ ਕਾਬਲੀਅਤ ਅਤੇ ਸਨਿਓਰਟੀ ਦੇ ਅਧਾਰ 'ਤੇ ਪ੍ਰਮੋਟ ਕਰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾਂਦੀਆਂ ਹਨ।
ਇਸੇ ਤਰ੍ਹਾਂ ਡੀਜੀਪੀ ਪੰਜਾਬ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਸਾਲ 1992 ਬੈਚ ਦੇ ਸੀਨੀਅਰ ਪੁਲਿਸ ਅਧਿਕਾਰੀ ਇੰਸਪੈਕਟਰ ਪ੍ਰੀਤਇੰਦਰ ਸਿੰਘ ਨੂੰ ਪੁਲਿਸ ਵਿਭਾਗ ਵਲੋਂ ਤਰੱਕੀ ਦੇ ਡੀਐਸਪੀ ਵਜੋਂ ਪ੍ਰਮੋਟ ਕੀਤਾ ਗਿਆ ਹੈ।
![ਨਵ ਨਿਯੁਕਤ ਡੀਐੱਸਪੀ ਪ੍ਰੀਤਇੰਦਰ ਸਿੰਘ](https://etvbharatimages.akamaized.net/etvbharat/prod-images/pb-asr-36-inspector-parmote-as-dsp-image-pbc10062_20032021162157_2003f_1616237517_598.jpg)
ਇਸ ਮੌਕੇ ਰਸਮੀ ਤੌਰ 'ਤੇ ਐਸ ਐਸ ਪੀ ਸਟਾਫ ਅਫਸਰ ਟੂ ਡੀਜੀਪੀ ਪੰਜਾਬ ਜਸਦੀਪ ਸਿੰਘ ਸੈਣੀ ਨੇ ਇੰਸਪੈਕਟਰ ਪ੍ਰੀਤਇੰਦਰ ਸਿੰਘ ਨੂੰ ਬੈਚ ਲਗਾ ਜਿੱਥੇ ਪ੍ਰਮੋਟ ਹੋਣ 'ਤੇ ਮੁਬਾਰਕਬਾਦ ਦਿੱਤੀ, ਉੱਥੇ ਹੀ ਉਨ੍ਹਾਂ ਨਵੇਂ ਅਹੁਦੇ ਦੀ ਜਿੰਮੇਵਾਰੀ ਸੰਭਾਲਣ ਤੇ ਚੰਗੀ ਕਾਰਗੁਜ਼ਾਰੀ ਦੀ ਆਸ ਪ੍ਰਗਟਾਈ। ਦੱਸ ਦਈਏ ਕਿ ਨਵ ਨਿਯੁਕਤ ਡੀਐਸਪੀ ਪ੍ਰੀਤਇੰਦਰ ਸਿੰਘ ਅੰਮ੍ਰਿਤਸਰ ਦਿਹਾਤੀ ਦੇ ਬਿਆਸ ਥਾਣੇ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਬਟਾਲਾ ਸਮੇਤ ਪੰਜਾਬ ਭਰ ਵਿੱਚ ਵੱਖ-ਵੱਖ ਥਾਣਿਆਂ 'ਚ ਅਹੁਦਿਆਂ 'ਤੇ ਸੇਵਾਵਾਂ ਨਿਭਾਅ ਚੁੱਕੇ ਹਨ।
ਬਤੌਰ ਏਐਸਆਈ ਭਰਤੀ ਹੋਏ ਡੀਐਸਪੀ ਪ੍ਰੀਤਇੰਦਰ ਸਿੰਘ ਵੱਲੋਂ ਡਿਊਟੀ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਸਦਕਾ ਹੀ ਅੱਜ ਵਿਭਾਗ ਵੱਲੋਂ ਉਨ੍ਹਾਂ ਨੂੰ ਨਵੀਂ ਜਿੰਮੇਵਾਰੀ ਸੌਂਪੀ ਗਈ ਹੈ।