ਮੁਹਾਲੀ:ਪ੍ਰੀਖਿਆਵਾਂ ਸਿੱਖਿਆ ਬੋਰਡ ਨੇ ਰੱਦ ਕਰ ਦਿੱਤੀਆਂ ਸਨ। ਉਥੇ ਹੀ ਵਿਦਿਆਰਥੀਆਂ ਵੱਲੋਂ ਲੰਮੇ ਸਮੇਂ ਤੋਂ ਨਤੀਜਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਤੇ ਹੁਣ ਉਹ ਇੰਤਜ਼ਾਰ ਛੇਤੀ ਹੀ ਖਤਮ ਹੋਣ ਵਾਲਾ ਹੈ। ਕਿਉਂਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਾਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ।
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਮਿਲੀ ਹੈ ਕਿ 31 ਜੁਲਾਈ ਤੱਕ ਹਰ ਹਾਲਤ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਬਾਰਵੀਂ ਜਮਾਤ ਦੀਆਂ ਸਾਰੇ ਸਟ੍ਰੀਮਸ ਦੇ ਨਤੀਜੇ ਵਿਭਾਗ ਵਲੋਂ 31 ਜੁਲਾਈ ਤੱਕ ਐਲਾਨ ਦਿੱਤੇ ਜਾਣਗੇ। ਇਸ ਸਬੰਧ ‘ਚ ਸਿੱਖਿਆ ਬੋਰਡ ਵੱਲੋਂ ਸਾਰੀਆਂ ਤਿਆਰੀਆਂ ਕਰੀਬ ਮੁਕੰਮਲ ਕਰ ਲਈਆਂ ਗਈਆਂ ਹਨ।
ਜੋ ਫਾਰਮੂਲਾ ਜਿਹੜਾ ਸੀ. ਬੀ. ਐੱਸ. ਸੀ. ਵੱਲੋਂ ਸੁਪਰੀਮ ਕੋਰਟ ਵਿੱਚ ਦੱਸਿਆ ਗਿਆ ਸੀ ਉਹ ਫਾਰਮੂਲਾ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਅਪਨਾਏਗਾ। ਸੀ. ਬੀ. ਐਸ. ਈ. ਦੇ ਪੈਟਰਨ ਤੇ ਦਸਵੀਂ ਜਮਾਤ ਦੇ 30 ਫ਼ੀਸਦੀ ਗਿਆਰ੍ਹਵੀਂ ਜਮਾਤ ਦੇ 30 ਫ਼ੀਸਦੀ ਅਤੇ ਬਾਰ੍ਹਵੀਂ ਜਮਾਤ ਦੇ ਹੁਣ ਤੱਕ ਦੇ ਹੋਏ ਪੇਪਰਾਂ ਵਿੱਚੋਂ 40 ਫ਼ੀਸਦੀ ਅੰਕ ਲੈ ਕੇ ਵਿਦਿਆਰਥੀਆਂ ਦਾ ਨਤੀਜਾ ਤਿਆਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ :- ਆਪਣੇ 4 ਕਾਰਜਕਾਰੀ ਪ੍ਰਧਾਨਾਂ ਨਾਲ ਕੈਪਟਨ ਦਰਬਾਰ ਪੁੱਜੇ ਸਿੱਧੂ