ਚੰਡੀਗੜ੍ਹ: ਸੂਬੇ 'ਚ ਕੋਰੋਨਾ ਦੇ ਮਾਮਲੇ ਘੱਟਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ਤੋਂ ਬੰਦ ਪਏ ਸਕੂਲਾਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਸੀ। ਇਸ ਦੇ ਨਾਲ ਹੀ ਜਿਥੇ ਸਿਹਤ ਵਿਭਾਗ ਵਲੋਂ ਕੋਰੋਨਾ ਦੇ ਚੱਲਦਿਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਥੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵੀ ਆਦੇਸ਼ ਜਾਰੀ ਕੀਤੇ ਗਏ ਹਨ।
ਪੰਜਾਬ ਸਕੂਲ ਸਿੱਖਿਆ ਵਿਭਾਗ ਮੁਹਾਲੀ ਵਲੋਂ ਸੂਬੇ ਵਿਚਲੇ ਸਕੂਲਾਂ ਲਈ ਕੋਵਿਡ ਸਬੰਧੀ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਜਿਸ ਦੇ ਚੱਲਦਿਆਂ ਸਕੂਲ ਪ੍ਰਬੰਧਕਾਂ ਨੂੰ ਉਸਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਦੇ ਸਮੂਹ ਸਕੂਲਾਂ 'ਚ ਰੋਜ਼ਾਨਾ 10 ਹਜ਼ਾਰ ਕੋਵਿਡ ਟੈਸਟ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਦੀ ਤੀਜੀ ਵੇਵ ਨੂੰ ਦੇਖਦਿਆਂ ਜ਼ਿਲ੍ਹਾਵਾਰ ਕੋਰੋਨਾ ਦੇ ਰੋਜ਼ਾਨਾ ਟੈਸਟ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ।
ਇਸ ਦੇ ਨਾਲ ਹੀ ਲੁਧਿਆਣਾ 'ਚ ਸਭ ਤੋਂ ਵੱਧ ਹਜ਼ਾਰ ਅਤੇ ਪਠਾਨਕੋਟ 'ਚ ਸਭ ਤੋਂ ਘੱਟ 205 ਰੋਜ਼ਾਨਾ ਟੈਸਟ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ:ਜਾਣੋ ਨਿੱਕੀ ਲੇਖਿਕਾ ਦੀ ਕਹਾਣੀ, ਜਿਸ ਦੀ ਅਮਰੀਕਾ 'ਚ ਛਪੀ ਕਿਤਾਬ