ETV Bharat / city

ਪਾਕਿ ਨੇ ਗੁਰੂਘਰਾਂ ਦੇ ਖੋਹੇ ਪ੍ਰਬੰਧ, ਕਰਤਾਰਪੁਰ ਸਾਹਿਬ 'ਚ ਲਾਇਆ ਆਪਣਾ ਟਰੱਸਟ

ਪਾਕਿਸਤਾਨ ਸਰਕਾਰ ਵੱਲੋਂ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਸੇਵਾ ਪ੍ਰਬੰਧਾਂ ਦੀ ਜ਼ਿੰਮੇਵਾਰੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਖੋਹ ਕੇ ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ ਨੂੰ ਦਿੱਤੇ ਜਾਣ ਤੋਂ ਬਾਅਦ ਭਾਰਤ ਦੇ ਸਿੱਖਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ।

ਪਾਕਿ ਨੇ ਗੁਰੂਘਰਾਂ ਦੇ ਖੋਹੇ ਪ੍ਰਬੰਧ
ਪਾਕਿ ਨੇ ਗੁਰੂਘਰਾਂ ਦੇ ਖੋਹੇ ਪ੍ਰਬੰਧ
author img

By

Published : Nov 5, 2020, 9:09 PM IST

ਚੰਡੀਗੜ੍ਹ: ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਸਿੱਖਾਂ ਲਈ ਬਹੁਤ ਹੀ ਮਹੱਤਵ ਸਥਾਨ ਰੱਖਦਾ ਹੈ, ਕਿਉਂਕਿ ਇਹ ਉਹ ਅਸਥਾਨ ਹੈ, ਜਿਥੇ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ ਪਲ ਗੁਜ਼ਾਰੇ ਸਨ ਅਤੇ ਤਮਾਮ ਮਨੁੱਖਤਾ ਨੂੰ ਕਿਰਤ ਕਰੋ ਦਾ ਸੰਦੇਸ਼ ਦਿੱਤਾ ਸੀ। ਪਾਕਿਸਤਾਨ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਜਾਣਾ ਦੋਵੇਂ ਪਾਸੇ ਵਸਦੇ ਪੰਜਾਬ ਦੇ ਲੋਕਾਂ ਲਈ ਇੱਕ ਇਤਿਹਾਸਕ ਪਲ ਸੀ।

ਵੇਖੋ ਵੀਡੀਓ।

ਪਾਕਿਸਤਾਨ ਨੇ ਗੁਰਘਰਾਂ ਦਾ ਪ੍ਰਬੰਧ ਦਿੱਤਾ ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ ਨੂੰ

ਬੜੇ ਹੀ ਅਫ਼ਸੋਸ ਦੀ ਗੱਲ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਸਮੇਤ ਹੋਰਨਾਂ ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਜ਼ਿੰਮਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਖੋਹ ਕੇ ਆਪਣੇ ਇੱਕ ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ ਨੂੰ ਦੇ ਦਿੱਤਾ ਗਿਆ ਹੈ। ਇਸ ਬੋਰਡ ਦਾ ਕੋਈ ਵੀ ਮੈਂਬਰ ਸਿੱਖ ਨਹੀਂ ਹੈ। ਲਿਹਾਜ਼ਾ ਸੰਸਾਰ ਭਰ ਵਿੱਚ ਵਸਦੀ ਸਿੱਖ ਸੰਗਤ ਵੱਲੋਂ ਇਸ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

ਕੀ ਹੈ ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ?

ਇੱਕ ਅਜਿਹਾ ਬੋਰਡ ਹੈ, ਜੋ ਕਿ 1947 ਦੀ ਵੰਡ ਤੋਂ ਬਾਅਦ ਹੋਂਦ ਵਿੱਚ ਆਇਆ ਹੈ ਅਤੇ ਜੋ ਪਾਕਿਸਤਾਨ ਛੱਡ ਕੇ ਜਾ ਚੁੱਕੇ ਹਿੰਦੂ ਅਤੇ ਸਿੱਖਾਂ ਦੇ ਧਾਰਮਿਕ, ਸਿੱਖਿਅਕ ਅਤੇ ਹੋਰ ਚੈਰੀਟੇਬਲ ਟਰੱਸਟਾਂ ਦੀ ਸਾਂਭ-ਸੰਭਾਲ ਆਪਣੇ ਅਨੁਸਾਰ ਕਰਦਾ ਹੈ।

ਗੁਰੂਘਰਾਂ ਦੀ ਸੰਭਾਲ ਸਿੱਖਾਂ ਨੂੰ ਹੀ ਦੇਣੀ ਚਾਹੀਦੀ ਹੈ

ਸਦੀਆਂ ਤੋਂ ਸੰਸਾਰ ਭਰ ਵਿੱਚ ਵਸਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਸਿੱਖ ਹੀ ਸੰਭਾਲਦੇ ਆਏ ਹਨ ਅਤੇ ਇਹ ਪਹਿਲੀ ਵਾਰ ਹੈ ਕਿ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਤੋਂ ਗੁਰਦੁਆਰਿਆਂ ਦੀ ਸੇਵਾ ਸੰਭਾਲ ਖੋਹੀ ਗਈ ਹੈ। ਪਾਕਿਸਤਾਨ ਦੇ ਇਸ ਫ਼ੈਸਲੇ ਤੋਂ ਬਾਅਦ ਸੰਸਾਰ ਭਰ ਵਿੱਚ ਵਸਦੇ ਸਿੱਖਾਂ ਵਿੱਚ ਇਸ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰਦੁਆਰਿਆਂ ਦੀ ਕੋਈ ਮਰਿਆਦਾ ਹੁੰਦੀ ਹੈ, ਜਿਸ ਨੂੰ ਕੋਈ ਵੀ ਨਾਨ-ਸਿੱਖ ਵਿਅਕਤੀ ਨਹੀਂ ਸਮਝ ਸਕਦਾ।

ਐੱਸਜੀਪੀਸੀ ਅਤੇ ਡੀਐੱਸਜੀਐੱਮਸੀ ਦੀ ਕੇਂਦਰ ਸਰਕਾਰ ਨੂੰ ਅਪੀਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਤਮਾਮ ਸੰਸਾਰ ਵਸਦੀ ਸੰਗਤ ਵੱਲੋਂ ਪਾਕਿਸਤਾਨ ਦੀ ਇਸ ਕੋਝੀ ਹਰਕਤ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮਾਮਲਾ ਭਾਰਤ ਦੇ ਵਿਦੇਸ਼ ਮੰਤਰਾਲਾ ਦੇ ਧਿਆਨ ਵਿੱਚ ਵੀ ਲਿਆਂਦਾ ਜਾ ਚੁੱਕਿਆ ਹੈ। ਮੰਤਰਾਲਾ ਨੇ ਜਲਦ ਹੀ ਪਾਕਿਸਤਾਨ ਸਰਕਾਰ ਦੇ ਸਾਹਮਣੇ ਇਸ ਮਸਲੇ ਨੂੰ ਚੁੱਕਣ ਦਾ ਭਰੋਸਾ ਵੀ ਦਿਵਾਇਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.