ਚੰਡੀਗੜ੍ਹ:ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ (Chairman Krishan Kumar Bawa) ਨੇ ਇੱਥੇ ਉਦਯੋਗ ਭਵਨ ਵਿਖੇ ਬੋਰਡ ਆਫ਼ ਡਾਇਰੈਕਟਰਜ਼ (Board of Directors) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮੀਟਿੰਗ ਦੌਰਾਨ ਚੇਅਰਮੈਨ ਕੇ.ਕੇ. ਬਾਵਾ ਨੇ ਦੱਸਿਆ ਕਿ ਪੀ.ਐਸ.ਆਈ.ਡੀ.ਸੀ. ਨੇ 2021-22 ਦੌਰਾਨ ਬਾਂਡ ਧਾਰਕਾਂ ਨਾਲ ਵਨ ਟਾਈਮ ਸੈਟਲਮੈਂਟ (ਓ.ਟੀ.ਐਸ.) ਕੀਤੀ। ਜਿਸ ਨਾਲ 13.96 ਕਰੋੜ ਰੁਪਏ ਦੀ ਦੇਣਦਾਰੀ ਦਾ ਨਿਪਟਾਰਾ ਕੀਤਾ ਗਿਆ ਹੈ। ਜਿਸ ਦੇ ਨਤੀਜੇ ਵਜੋਂ ਵਿਆਜ ਦੇ ਤੌਰ 'ਤੇ ਲਗਭਗ 8.73 ਕਰੋੜ ਰੁਪਏ ਦੀ ਬਚਤ ਹੋਈ ਹੈ। ਉਹਨਾਂ ਅੱਗੇ ਕਿਹਾ ਕਿ ਕਾਰਪੋਰੇਸ਼ਨ ਨੇ ਸਾਲ 2021-22 (30.11.2021 ਤੱਕ) ਦੌਰਾਨ ਕਰਜ਼ੇ/ਇਕੁਵਿਟੀ ਤੋਂ 9.29 ਕਰੋੜ ਰੁਪਏ ਦੀ ਵਸੂਲੀ ਵੀ ਕੀਤੀ ਹੈ, ਜਿਸ ਵਿੱਚ 3.19 ਕਰੋੜ ਰੁਪਏ ਵੀ ਸ਼ਾਮਲ ਹਨ ਜੋ ਇਕੁਇਟੀ 2018 ਲਈ ਓਟੀਐਸ ਨੀਤੀ ਤਹਿਤ ਵਸੂਲੇ ਗਏ ਹਨ।
ਬਾਵਾ ਨੇ ਬੋਰਡ ਮੈਂਬਰਾਂ ਨੂੰ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਉਦਯੋਗਾਂ ਦੇ ਮੁੜ ਵਸੇਬੇ ਅਤੇ ਪੁਨਰ ਸੁਰਜੀਤੀ ਲਈ ਓ.ਟੀ.ਐੱਸ. ਨੀਤੀ-2021 ਦਾ ਐਲਾਨ ਕੀਤਾ ਹੈ। ਜਿਸ ਨਾਲ ਪੀਐਸਆਈਡੀਸੀ ਅਤੇ ਪੰਜਾਬ ਵਿੱਤ ਕਾਰਪੋਰੇਸ਼ਨ (ਪੀਐਫਸੀ) ਦੀਆਂ ਕਰਜ਼ਾ ਲੈਣ ਵਾਲੀਆਂ ਕੰਪਨੀਆਂ ਦੇ ਉੱਦਮੀਆਂ ਨੂੰ ਇੱਕ ਵਿਲੱਖਣ ਮੌਕਾ ਪ੍ਰਦਾਨ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਕਾਰਪੋਰੇਸ਼ਨਾਂ ਅਤੇ ਨਿੱਜੀ ਨਿਵੇਸ਼ਕਾਂ ਦਰਮਿਆਨ ਲੰਬਿਤ ਮੁਕੱਦਮੇ ਬਾਜ਼ੀ ਨੂੰ ਸੁਲਝਾਉਣ ਦੇ ਨਾਲ-ਨਾਲ ਪੰਜਾਬ ਰਾਜ ਵਿੱਚ ਵਪਾਰ ਪੱਖੀ ਮਾਹੌਲ ਸਿਰਜਣ ਵਿੱਚ ਸਹਾਈ ਹੋਵੇਗੀ।
ਇਹ ਵੀ ਪੜੋ:ਪੰਜਾਬ 'ਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ 'ਤੇ ਵਿਰੋਧੀਆਂ ਨੇ ਚੁੱਕੇ ਸਵਾਲ