ETV Bharat / city

ਤੇਜਿੰਦਰ ਬੱਗਾ ਗ੍ਰਿਫਤਾਰੀ ਮਾਮਲਾ: ਹਾਈਕੋਰਟ ਬਾਹਰ ਪੰਜਾਬ ਦੇ AG ਤੇ ਦਿੱਲੀ ਦੇ ਵਕੀਲ ਹੋਏ ਆਹਮੋ-ਸਾਹਮਣੇ ! - Punjab Advocate General and Delhi lawyer

ਪੰਜਾਬ ਪੁਲਿਸ ਵੱਲੋਂ ਭਾਜਪਾ ਆਗੂ ਤੇਜਿੰਦਰ ਬੱਗਾ ਦੀ ਗ੍ਰਿਫਤਾਰੀ, ਦਿੱਲੀ ਪੁਲਿਸ ਵੱਲੋਂ ਪੰਜਾਬ ਪੁਲਿਸ ਤੋਂ ਉਸਦੀ ਵਾਪਸੀ ਅਤੇ ਹੁਣ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਦਿੱਲੀ ਤੇ ਹਰਿਆਣਾ ਵਿੱਚ ਹਿਰਾਸਤ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈਕੇ ਪੰਜਾਬ ਤੇ ਦਿੱਲੀ ਪੱਖ ਵੱਲੋਂ ਹਾਈਕੋਰਟ ਵਿੱਚ ਆਪੋ-ਆਪਣੇ ਤਰਕ ਦਿੱਤੇ ਗਏ ਹਨ। ਹੁਣ ਭਲਕੇ ਇਸ ਪੂਰੇ ਮਾਮਲੇ ਨੂੰ ਲੈਕੇ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ।

ਤੇਜਿੰਦਰ ਬੱਗਾ ਗ੍ਰਿਫਤਾਰੀ ਮਾਮਲੇ ਚ ਪੰਜਾਬ ਦੇ ਏਜੀ ਅਤੇ ਦਿੱਲੀ ਦੇ ਵਕੀਲ ਆਹਮੋ ਸਾਹਮਣੇ

author img

By

Published : May 6, 2022, 7:42 PM IST

ਚੰਡੀਗੜ੍ਹ: ਅੱਜ ਪੂਰਾ ਦਿਨ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦੇ ਹੋਏ ਦਿੱਲੀ ਭਾਜਪਾ ਦੇ ਆਗੂ ਤੇਜਿੰਦਰ ਪਾਲ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਹਰਿਆਣਾ ਪੁਲਿਸ ਨੇ ਰੋਕ ਲਿਆ। ਦਰਅਸਲ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ 'ਤੇ ਤੇਜਿੰਦਰ ਪਾਲ ਬੱਗਾ ਦੇ ਅਗਵਾ ਦਾ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ ਜਿੱਥੇ ਇੱਕ ਪਾਸੇ ਸਿਆਸੀ ਬਿਆਨਬਾਜ਼ੀ ਜਾਰੀ ਰਹੀ, ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਸਬੰਧੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ।

ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਪੰਜਾਬ ਅਤੇ ਦਿੱਲੀ ਪੁਲਿਸ ਨੂੰ ਇਸ ਮਾਮਲੇ 'ਚ ਹਾਈਕੋਰਟ 'ਚ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਗਿਆ ਹੈ ਅਤੇ ਨਾਲ ਹੀ ਇਸ ਮਾਮਲੇ 'ਤੇ ਕੱਲ੍ਹ ਸਵੇਰੇ ਹਾਈਕੋਰਟ 'ਚ ਮੁੜ ਸੁਣਵਾਈ ਹੋਵੇਗੀ। ਇਸ ਮਾਮਲੇ ਵਿੱਚ ਭਾਰਤ ਸਰਕਾਰ ਦੇ ਐਡੀਸ਼ਨਲ ਸਾਲਿਸਟਰ ਜਨਰਲ ਸੱਤਿਆਪਾਲ ਜੈਨ ਨੇ ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਵੇਰੇ ਜਨਕਪੁਰੀ ਥਾਣੇ ਵਿੱਚ ਤੇਜਿੰਦਰ ਪਾਲ ਬੱਗਾ ਦੇ ਪਿਤਾ ਦੀ ਤਰਫ਼ੋਂ ਐਫਆਈਆਰ ਦਰਜ ਕਰਵਾਈ ਗਈ ਸੀ। ਉਨ੍ਹਾਂ ਨੇ ਐਫ.ਆਈ.ਆਰ. ਵਿੱਚ ਦੱਸਿਆ ਕਿ ਕੁਝ ਵਿਅਕਤੀ ਉਸਦੇ ਘਰ ਆਏ ਅਤੇ ਉਨ੍ਹਾਂ ਨੇ ਦਰਵਾਜ਼ਾ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਉਸਦੀ ਕੁੱਟਮਾਰ ਵੀ ਕੀਤੀ। ਜਿਸ ਤੋਂ ਬਾਅਦ ਉਹ ਤੇਜਿੰਦਰ ਪਾਲ ਬੱਗਾ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਏ।

ਐਡੀਸ਼ਨਲ ਸਾਲਿਸਟਰ ਜਨਰਲ ਨੇ ਦੱਸਿਆ ਕਿ ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਉਸ ਦੇ ਬਿਆਨ ਦੇ ਅਧਾਰ ਉੱਪਰ ਅਗਵਾ ਦੀ ਐਫਆਈਆਰ ਦਰਜ ਕੀਤੀ ਸੀ। ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ ਦਿੱਲੀ ਪੁਲਿਸ ਨੇ ਅਦਾਲਤ ਤੋਂ ਬੱਗਾ ਦੀ ਕਿਡਨੈਪਿੰਗ ਦਾ ਸਰਚ ਵਾਰੰਟ ਲਿਆ ਕਿ ਜਿੱਥੇ ਕਿਤੇ ਵੀ ਹੈ ਉਸਦੀ ਭਾਲ ਕੀਤੀ ਜਾਵੇ। ਸੱਤਿਆਪਾਲ ਜੈਨ ਨੇ ਦੱਸਿਆ ਕਿ ਉਨ੍ਹਾਂ ਸਰਚ ਵਾਰੰਟ ਹਰਿਆਣਾ ਪੁਲਿਸ ਤੋਂ ਹੋਰਾਂ ਸੂਬਿਆਂ ਨੂੰ ਭੇਜਿਆ ਸੀ। ਹਰਿਆਣਾ ਪੁਲਿਸ ਨੇ ਸਰਚ ਵਾਰੰਟਾਂ ਦੇ ਆਧਾਰ ਉੱਪਰ ਪੰਜਾਬ ਪੁਲਿਸ ਨੂੰ ਰੋਕਿਆ ਜਿਸ ਤੋਂ ਬਾਅਦ ਦਿੱਲੀ ਪੁਲਿਸ ਉਸ ਨੂੰ ਦਿੱਲੀ ਲੈ ਗਈ ਹੈ।

ਤੇਜਿੰਦਰ ਬੱਗਾ ਗ੍ਰਿਫਤਾਰੀ ਮਾਮਲੇ ਚ ਪੰਜਾਬ ਦੇ ਏਜੀ ਅਤੇ ਦਿੱਲੀ ਦੇ ਵਕੀਲ ਆਹਮੋ ਸਾਹਮਣੇ

ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਪੁਲਿਸ ਦੀ ਤਰਫ਼ੋਂ ਇਹ ਦੋਵੇਂ ਗੱਲਾਂ ਦੱਸੀਆਂ ਹਨ ਕਿ ਅਸੀਂ ਦਿੱਲੀ ਪੁਲਿਸ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਅਦਾਲਤ ਨੂੰ ਦੇ ਦਿੱਤੀ ਹੈ ਅਤੇ ਨਾਲ ਹੀ ਅਦਾਲਤ ਤੋਂ ਜਾਰੀ ਹੋਇਆ ਸਰਚ ਵਾਰੰਟ ਵੀ ਦੇ ਸੌਂਪ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਨੇ ਪੰਜਾਬ ਦੇ ਕਿਸੇ ਵੀ ਅਧਿਕਾਰੀ ਨੂੰ ਹਿਰਾਸਤ ਵਿੱਚ ਨਹੀਂ ਲਿਆ ਹੈ। ਉਨ੍ਹਾਂ ਕਿਹਾ ਕਿ ਜਨਕਪੁਰੀ ਥਾਣੇ ਵਿੱਚ ਦੋ-ਤਿੰਨ ਪੁਲਿਸ ਮੁਲਾਜ਼ਮ ਆਪਣੀ ਮਰਜ਼ੀ ਨਾਲ ਬੈਠੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਵੀ ਤਾਜ਼ਾ ਸਥਿਤੀ ਹੋਵੇਗੀ ਸ਼ਾਮ ਤੱਕ ਅਦਾਲਤ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰ ਦਿੱਤਾ ਜਾਵੇਗਾ। ਹੁਣ ਮਾਮਲੇ ਦੀ ਸੁਣਵਾਈ ਭਲਕੇ ਹੋਵੇਗੀ।

ਉਨ੍ਹਾਂ ਕਿਹਾ ਕਿ ਤੇਜਿੰਦਰ ਸਿੰਘ ਬੱਗਾ ਦੀ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਥਿਤ ਗ੍ਰਿਫ਼ਤਾਰੀ ਬਾਰੇ ਅਸੀਂ ਅਦਾਲਤ ਨੂੰ ਕਿਹਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਜੇਕਰ ਇੱਕ ਸੂਬੇ ਦੀ ਪੁਲਿਸ ਕਿਸੇ ਹੋਰ ਸੂਬੇ ਵਿੱਚ ਕਿਸੇ ਨੂੰ ਗਿ੍ਫ਼ਤਾਰ ਕਰਨ ਜਾਂਦੀ ਹੈ ਤਾਂ ਉਸ ਨੂੰ ਸੂਚਨਾ ਦੇਣੀ ਚਾਹੀਦੀ ਹੈ ਅਤੇ ਪੁਲਿਸ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ ਜਿਸ ਕਾਰਨ ਦਿੱਲੀ ਪੁਲਿਸ ਨੂੰ ਕੁਝ ਨਹੀਂ ਪਤਾ ਸੀ ਕਿ ਪੁਲਿਸ ਨੇ ਉਸਨੂੰ ਕਿਉਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਐਫ.ਆਈ.ਆਰ. ਇੱਕ ਜਾਰੀ ਹੋਈ ਸੀ ਇਸ ਲਈ ਦਿੱਲੀ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਵਾਪਸ ਲਿਆ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀ ਤਰਫ਼ੋਂ ਅਦਾਲਤ ਵਿੱਚ ਪੇਸ਼ ਹੋਏ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਕਿਹਾ ਕਿ ਤੇਜਿੰਦਰ ਸਿੰਘ ਬੱਗਾ ਖ਼ਿਲਾਫ਼ ਐਫ.ਆਈ.ਆਰ. ਕਾਨੂੰਨ ਮੁਤਾਬਕ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਬੱਗਾ ਵੱਲੋਂ ਅਗਾਊਂ ਜ਼ਮਾਨਤ ਲਈ ਕੋਈ ਅਰਜ਼ੀ ਨਹੀਂ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਾਨੂੰਨ ਅਤੇ ਸੰਵਿਧਾਨ ਦੀ ਪੂਰੀ ਤਰ੍ਹਾਂ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੱਗਾ ਨੂੰ 5 ਵਾਰ ਨੋਟਿਸ ਦੇਣ ਦੇ ਬਾਵਜੂਦ ਉਹ ਪੁਲਿਸ ਦੇ ਸਾਹਮਣੇ ਪੇਸ਼ ਨਹੀਂ ਹੋਇਆ ਸੀ ਜਿਸ ਤੋਂ ਬਾਅਦ ਪੁਲਿਸ ਟੀਮ ਉਸ ਨੂੰ ਗ੍ਰਿਫਤਾਰ ਕਰਨ ਲਈ ਗਈ।

ਉਨ੍ਹਾਂ ਕਿਹਾ ਕਿ ਪੁਲਿਸ ਦੀ ਇੱਕ ਟੀਮ ਜਨਕਪੁਰੀ ਥਾਣੇ ਵੀ ਭੇਜੀ ਸੀ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਅਜੇ ਵੀ ਜਨਕਪੁਰੀ ਥਾਣੇ ਵਿੱਚ ਹਨ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਪੰਜਾਬ ਪੁਲਿਸ ਦੀ ਇਤਲਾਹ ਵੀ ਦਰਜ ਨਹੀਂ ਕੀਤੀ, ਇਹ ਪੰਜਾਬ ਪੁਲਿਸ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਤੇਜਿੰਦਰ ਸਿੰਘ ਬੱਗਾ ਨੂੰ ਬੜੀ ਆਸਾਨੀ ਨਾਲ ਗ੍ਰਿਫਤਾਰ ਕਰ ਲਿਆ ਹੈ। ਸਾਡੇ ਕੋਲ ਹਰ ਚੀਜ਼ ਦੀ ਵੀਡੀਓਗ੍ਰਾਫੀ ਹੈ। ਇਸਦੇ ਨਾਲ ਹੀ ਉਨ੍ਹਾ ਕਿਹਾ ਕਿ ਸਾਡੇ ਕਿਸੇ ਵੀ ਪੁਲਿਸ ਵਾਲੇ ਨੇ ਉਸ ਨਾਲ ਧੱਕਾ ਨਹੀਂ ਕੀਤਾ ਜਿਵੇਂ ਕਿ ਕਿਹਾ ਜਾ ਰਿਹਾ ਹੈ ਕਿ ਉੱਥੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ।

ਐਡਵੋਕੇਟ ਜਨਰਲ ਨੇ ਕਿਹਾ ਕਿ ਜਦੋਂ ਪੰਜਾਬ ਪੁਲਿਸ ਬੱਗਾ ਨੂੰ ਨਾਲ ਲੈ ਕੇ ਜਾ ਰਹੀ ਸੀ ਤਾਂ ਦਿੱਲੀ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਮਿਲ ਕੇ ਪੰਜਾਬ ਪੁਲਿਸ ਦੀ ਟੀਮ ਨੂੰ ਕੁਰੂਕਸ਼ੇਤਰ ਵਿੱਚ ਫਿਲਮੀ ਅੰਦਾਜ਼ ਵਿੱਚ ਰੋਕ ਲਿਆ ਜਿਸ ਤੋਂ ਬਾਅਦ ਸਾਡੇ ਕੋਲ ਹੋਰ ਕੋਈ ਹੱਲ ਨਹੀਂ ਬਚਿਆ ਅਤੇ ਇਸ ਲਈ ਸਾਨੂੰ ਹਾਈ ਕੋਰਟ ਤੱਕ ਪਹੁੰਚ ਕਰਨੀ ਪਈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਇਹ ਵੀ ਮੰਨਿਆ ਕਿ ਸਾਡੀ ਕਾਰਵਾਈ ਅਨੁਸਾਰ ਅਸੀਂ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ ਅਦਾਲਤ ਵਿੱਚ ਪੇਸ਼ ਕਰਨਾ ਸੀ। ਉਸ ਤੋਂ ਬਾਅਦ ਅਦਾਲਤ ਨੇ ਆਪ ਹੀ ਅਗਲਾ ਹੁਕਮ ਸੁਣਾ ਦੇਣਾ ਸੀ, ਚਾਹੇ ਜੋ ਮਰਜ਼ੀ ਹੋਵੇ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸਾਡੀ ਟੀਮ ਨੂੰ ਰੋਕਿਆ ਗਿਆ ਅਤੇ ਦਿੱਲੀ ਪੁਲਿਸ ਨੇ ਤੇਜਿੰਦਰ ਸਿੰਘ ਬੱਗਾ ਨੂੰ ਸਾਡੀ ਕਾਨੂੰਨੀ ਹਿਰਾਸਤ ਤੋਂ ਵਾਪਸ ਦਿੱਲੀ ਲੈ ਲਿਆ।

ਐਡਵੋਕੇਟ ਜਨਰਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਹਰਿਆਣਾ ਪੁਲਿਸ ਅਤੇ ਦਿੱਲੀ ਪੁਲਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਪੰਜਾਬ ਪੁਲਿਸ ਦੇ ਦਿੱਲੀ ਅਤੇ ਹਰਿਆਣਾ ਪੁਲਿਸ ਦੀ ਹਿਰਾਸਤ ਵਿੱਚ ਹੋਣ ਦਾ ਸਵਾਲ ਹੈ, ਦਿੱਲੀ ਅਤੇ ਹਰਿਆਣਾ ਨੇ ਹਾਈਕੋਰਟ ਵਿੱਚ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਕਿਸੇ ਨੂੰ ਵੀ ਹਿਰਾਸਤ ਵਿੱਚ ਨਹੀਂ ਰੱਖਿਆ ਹੈ ਪਰ ਸਾਡੀ ਪੂਰੀ ਜਾਣਕਾਰੀ ਅਨੁਸਾਰ, ਉਨ੍ਹਾਂ ਨੇ ਅਜੇ ਤੱਕ ਉਨ੍ਹਾਂ ਅਧਿਕਾਰੀਆਂ ਨੂੰ ਰਿਹਾਅ ਨਹੀਂ ਕੀਤਾ ਹੈ। ਏਜੀ ਨੇ ਕਿਹਾ ਕਿ ਜਿੱਥੋਂ ਤੱਕ ਮਾਮਲੇ ਦੀ ਗੱਲ ਹੈ, ਹੁਣ ਦਿੱਲੀ ਅਤੇ ਹਰਿਆਣਾ ਪੁਲਿਸ ਨੂੰ ਇਸ ਮਾਮਲੇ ਵਿੱਚ ਲਿਖਤੀ ਹਲਫ਼ਨਾਮਾ ਦਾਇਰ ਕਰਨਾ ਹੈ ਅਤੇ ਭਲਕੇ ਸਵੇਰੇ ਇਸ ਮਾਮਲੇ ਦੀ ਮੁੜ ਸੁਣਵਾਈ ਹੋਵੇਗੀ।

ਇਹ ਵੀ ਪੜ੍ਹੋ: ਤੇਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਦਾ ਮਾਮਲਾ: ਭਲਕੇ ਹੋਵੇਗੀ ਮਾਮਲੇ ਦੀ ਸੁਣਵਾਈ, ਪੰਜਾਬ ਪੁਲਿਸ ਨੇ ਪਾਈ ਸੀ ਪਟੀਸ਼ਨ

ETV Bharat Logo

Copyright © 2025 Ushodaya Enterprises Pvt. Ltd., All Rights Reserved.