ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 'ਮਾਣ ਤੇ ਸ਼ੁਕਰਾਨੇ ਦੀ ਨੌਕਰੀ ਦੇਣ' ਦੀ ਨੀਤੀ ਵਿੱਚ ਛੋਟ ਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ ਗਲਵਾਨ ਘਾਟੀ ਦੇ ਤਿੰਨ ਕੁਆਰੇ ਜੰਗੀ ਸ਼ਹੀਦਾਂ ਦੇ ਵਿਆਹੁਤਾ ਭਰਾਵਾਂ ਨੂੰ ਸੂਬਾਈ ਸੇਵਾਵਾਂ ਵਿੱਚ ਨੌਕਰੀਆਂ ਦੇਣ ਲਈ ਨਿਯਮਾਂ ਵਿੱਚ ਸੋਧ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਸਰਕਾਰ ਵੱਲੋਂ ਸਿਪਾਹੀ ਗੁਰਤੇਜ ਸਿੰਘ, ਸਿਪਾਹੀ ਗੁਰਬਿੰਦਰ ਸਿੰਘ ਅਤੇ ਲਾਂਸ ਨਾਇਕ ਸਲੀਮ ਖਾਨ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਮਾਨਤਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਲਿਆ ਗਿਆ। ਮੌਜੂਦਾ ਨਿਯਮਾਂ ਮੁਤਾਬਕ ਜੰਗੀ ਸ਼ਹੀਦਾਂ ਦੇ ਨਿਰਭਰ ਪਰਿਵਾਰਕ ਮੈਂਬਰਾਂ ਜਾਂ ਅਗਲੇ ਵਾਰਸਾਂ ਨੂੰ ਹੀ ਨੌਕਰੀ ਲਈ ਯੋਗ ਮੰਨਿਆ ਜਾਂਦਾ ਸੀ, ਪਰ ਮੌਜੂਦਾ ਹਲਾਤਾਂ ਮੁਤਾਬਕ ਇਨ੍ਹਾਂ ਤਿੰਨ ਸੈਨਿਕਾਂ ਦੇ ਮਾਮਲੇ ਵਿੱਚ ਇਸ ਵੇਲੇ ਕੋਈ ਵੀ ਪਰਿਵਾਰਕ ਮੈਂਬਰ ਨਿਰਭਰ ਨਹੀਂ ਹੈ ਜਿਸ ਕਾਰਣ ਕੈਪਟਨ ਸਰਕਾਰ ਵੱਲੋਂ ਹੁਣ ਇਨ੍ਹਾਂ ਸ਼ਹੀਦਾਂ ਦੇ ਵਿਆਹੁਤਾ ਭਰਾਵਾਂ ਨੂੰ ਨੌਕਰੀਆਂ ਦੇਣ ਲਈ ਨਿਯਮਾਂ ਵਿੱਚ ਛੋਟ ਦੇਣ ਦਾ ਫੈਸਲਾ ਕੀਤਾ ਹੈ।
-
Punjab had sadly lost 5 of its brave hearts in #GalwanStandoff. Sepoy Gurtej Singh (23), Gurbinder Singh (22) & L/Nk Saleem Khan (23) were unmarried when they made their supreme sacrifice. Happy to share that Cabinet today has approved to give jobs to their married siblings.🇮🇳
— Capt.Amarinder Singh (@capt_amarinder) November 18, 2020 " class="align-text-top noRightClick twitterSection" data="
">Punjab had sadly lost 5 of its brave hearts in #GalwanStandoff. Sepoy Gurtej Singh (23), Gurbinder Singh (22) & L/Nk Saleem Khan (23) were unmarried when they made their supreme sacrifice. Happy to share that Cabinet today has approved to give jobs to their married siblings.🇮🇳
— Capt.Amarinder Singh (@capt_amarinder) November 18, 2020Punjab had sadly lost 5 of its brave hearts in #GalwanStandoff. Sepoy Gurtej Singh (23), Gurbinder Singh (22) & L/Nk Saleem Khan (23) were unmarried when they made their supreme sacrifice. Happy to share that Cabinet today has approved to give jobs to their married siblings.🇮🇳
— Capt.Amarinder Singh (@capt_amarinder) November 18, 2020
ਮੁੱਖ ਮੰਤਰੀ, ਦਫ਼ਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਸਿਪਾਹੀ ਗੁਰਤੇਜ ਸਿੰਘ (ਕੁਆਰਾ) ਦਾ ਭਰਾ ਗੁਰਪ੍ਰੀਤ ਸਿੰਘ, ਸਿਪਾਹੀ ਗੁਰਬਿੰਦਰ ਸਿੰਘ (ਕੁਆਰਾ) ਦਾ ਭਰਾ ਗਰਪ੍ਰੀਤ ਸਿੰਘ ਅਤੇ ਲਾਂਸ ਨਾਇਕ ਸਲੀਮ ਖ਼ਾਨ (ਕੁਆਰਾ) ਦਾ ਭਰਾ ਨਿਆਮਤ ਅਲੀ ਨੇ 'ਜੰਗੀ ਨਾਇਕਾਂ ਦੇ ਨਿਰਭਰ ਮੈਂਬਰਾਂ' ਦੀ ਪ੍ਰੀਭਾਸ਼ਾ ਦੇ ਦਾਇਰੇ ਵਿੱਚ ਨਾ ਆਉਣ ਦੇ ਬਾਵਜੂਦ ਸੂਬਾਈ ਸੇਵਾਵਾਂ ਵਿੱਚ ਨੌਕਰੀ ਲਈ ਅਪਲਾਈ ਕੀਤਾ ਸੀ।
ਬੁਲਾਰੇ ਨੇ ਦੱਸਿਆ ਕਿ ਉਪਰੋਕਤ ਨੀਤੀਆਂ ਵਿੱਚ ਪਰਿਭਾਸ਼ਿਤ ਕੀਤਾ ਜੰਗੀ ਨਾਇਕ ਦਾ ਨਿਰਭਰ ਮੈਂਬਰ ''ਵਿਧਵਾ ਜਾਂ ਪਤਨੀ ਜਾਂ ਨਿਰਭਰ ਪੁੱਤਰ ਜਾਂ ਨਿਰਭਰ ਅਣਵਿਆਹੀ ਧੀ ਜਾਂ ਗੋਦ ਲਏ ਨਿਰਭਰ ਪੁੱਤਰ ਜਾਂ ਗੋਦ ਲਈ ਅਣਵਿਆਹੀ ਧੀ' ਹੈ। ਬੁਲਾਰੇ ਨੇ ਦੱਸਿਆ ਕਿ ਇਸ ਨੀਤੀ ਤਹਿਤ ਹਾਲਾਂਕਿ, ਜੇਕਰ ਜੰਗੀ ਨਾਇਕ ਕੁਆਰਾ ਹੈ ਪਰ ਉਸ ਉਪਰ ਹੋਰ ਮੈਂਬਰ ਨਿਰਭਰ ਸਨ, ਤਾਂ ਕੁਆਰਾ ਭਰਾ ਜਾਂ ਅਣਵਿਆਹੀ ਭੈਣ ਨੂੰ ਇਸ ਨੀਤੀ ਤਹਿਤ ਨੌਕਰੀ ਲਈ ਵਿਚਾਰਨ ਵਾਸਤੇ ਯੋਗ ਮੰਨਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਚੀਨ ਦੀ 'ਪੀਪਲਜ਼ ਲਿਬਰੇਸ਼ਨਜ਼ ਆਰਮੀ' ਵੱਲੋਂ ਕੀਤੇ ਹਮਲੇ ਦੌਰਾਨ ਜੂਨ, 2020 ਨੂੰ ਲੱਦਾਖ ਸੈਕਟਰ ਵਿੱਚ ਸ਼ਹਾਦਤ ਦੇਣ ਵਾਲਿਆਂ ਵਿੱਚ ਪੰਜ ਫੌਜੀ ਪੰਜਾਬ ਨਾਲ ਸਬੰਧਤ ਸਨ। ਅਜਿਹੇ ਹਲਾਤਾਂ ’ਚ ਹੋਈਆਂ ਮੌਤਾਂ ਨੂੰ ਆਮ ਤੌਰ 'ਤੇ ਫੌਜ ਦੇ ਹੈੱਡਕੁਆਰਟਰ ਵੱਲੋਂ ਜੰਗੀ ਸ਼ਹੀਦ ਐਲਾਨਿਆ ਜਾਂਦਾ ਹੈ ਅਤੇ ਅਜਿਹੇ ਸੈਨਿਕਾਂ ਦੇ ਅਗਲੇ ਵਾਰਸ ਨੂੰ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਸੂਬਾ ਸਰਕਾਰ ਦੀ 'ਮਾਣ ਤੇ ਸ਼ੁਕਰਾਨੇ ਦੀ ਨੌਕਰੀ ਦੇਣ' ਦੀ ਨੀਤੀ ਮੁਤਾਬਕ ਹਰੇਕ ਸ਼ਹੀਦ ਦੇ ਨਿਰਭਰ ਪਰਿਵਾਰਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਂਦੀ ਹੈ। ਪਰ ਇਨ੍ਹਾਂ ਪੰਜ ਫੌਜੀਆਂ ਦੇ ਮਾਮਲੇ ’ਚ ਤਿੰਨ ਪੰਜਾਬੀ ਸੈਨਿਕ ਸ਼ਹਾਦਤ ਮੌਕੇ ਕੁਆਰੇ ਸਨ।
ਇੱਥੋਂ ਤੱਕ ਕਿ ਇਨ੍ਹਾਂ ਤਿੰਨੇ ਸ਼ਹੀਦ ਸੈਨਿਕਾਂ ਦਾ ਕੋਈ ਵੀ ਪਰਿਵਾਰਕ ਮੈਂਬਰ ਉਪਰੋਕਤ ਨੀਤੀਆਂ ਵਿੱਚ 'ਜੰਗੀ ਨਾਇਕਾਂ ਦੇ ਨਿਰਭਰ ਮੈਂਬਰਾਂ' ਦੀ ਪ੍ਰੀਭਾਸ਼ਾ ਦੇ ਦਾਇਰੇ ਹੇਠ ਨਹੀਂ ਆਉਂਦਾ ਇਸ ਨੂੰ ਦੇਖਦੇ ਹੋਏ ਪਰਿਵਾਰਾਂ ਵਿੱਚ ਬਜ਼ੁਰਗ ਮਾਪੇ ਅਤੇ ਹੋਰ ਪਰਿਵਾਰਕ ਮੈਂਬਰਾਂ ਦੇ ਗੁਜ਼ਾਰੇ ਲਈ ਸੂਬਾਂ ਸਰਕਾਰ ਵੱਲੋਂ ਸ਼ਹੀਦ ਫ਼ੌਜੀਆਂ ਦੇ ਵਿਆਹੇ ਭਰਾਵਾਂ ਨੂੰ ਨੌਕਰੀ ਦੇਣ ਲਈ ਮੌਜੂਦਾ ਨਿਯਮਾਂ ’ਚ ਸੋਧ ਕਰਨ ਦਾ ਫੈਸਲਾ ਕੀਤਾ ਹੈ।